
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਵੱਲੋਂ ‘ਸੜਕ ਸੁਰੱਖਿਆ ਫੋਰਸ’ ਅਤੇ ਹੋਰ ਵਾਹਨਾਂ ਲਈ ਕੀਤੀ ਗਈ ਖ਼ਰੀਦ ਵਿੱਚ ਕਥਿਤ ਘਪਲੇ ਦੇ ਦੋਸ਼ਾਂ ਵਾਲੀ ਇੱਕ ਜਨਹਿੱਤ ਪਟੀਸ਼ਨ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਹੈ।ਇਹ ਪਟੀਸ਼ਨ ਵਿਸ਼ੇਸ਼ ਤੌਰ ‘ਤੇ 144 ਟੋਇਟਾ ਹਾਈਲੈਕਸ ਵਾਹਨਾਂ ਦੀ ਖ਼ਰੀਦ ਵਿੱਚ ਹੋਈ ਕਥਿਤ ਧਾਂਦਲੀ ਨਾਲ ਸਬੰਧਤ ਸੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਮੂਹਰੇ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਪਟੀਸ਼ਨਰ ਦੇ ਵਕੀਲ ਤੋਂ ਸਵਾਲ ਕੀਤਾ ਕਿ ਕੀ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 17ਏ ਤਹਿਤ ਸਮਰੱਥ ਅਧਿਕਾਰੀ ਨੂੰ ਕੋਈ ਨੋਟਿਸ ਦਿੱਤਾ ਗਿਆ ਸੀ। ਪਟੀਸ਼ਨਰ ਦੇ ਵਕੀਲ ਵੱਲੋਂ ਇਸ ਸਬੰਧੀ ਨਾਂਹ ਵਿੱਚ ਜਵਾਬ ਦੇਣ ਤੋਂ ਬਾਅਦ, ਅਦਾਲਤ ਨੇ ਇਸ ਪਟੀਸ਼ਨ ਨੂੰ “ਸਮੇਂ ਤੋਂ ਪਹਿਲਾਂ” ਕਰਾਰ ਦਿੰਦਿਆਂ ਖਾਰਜ ਕਰ ਦਿੱਤਾ। ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਦੁਆਰਾ ਕੀਤੀ ਗਈ ਇਨ੍ਹਾਂ ਵਾਹਨਾਂ ਦੀ ਖ਼ਰੀਦ ਦੇ ਸਬੰਧ ਵਿੱਚ ਦਸਤਾਵੇਜ਼ੀ ਸਬੂਤਾਂ ਦੇ ਆਧਾਰ ‘ਤੇ ਐਫ.ਆਈ.ਆਰ. (FIR) ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




