Press ReleasePunjabTop News

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ  ਬਣਾਉਣ ਦੇ ਮੱਦੇਨਜ਼ਰ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਏਡੀਜੀਪੀ ਟਰੈਫਿਕ ਅਤੇ ਪੂਰੀ ਟੀਮ ਨੂੰ ਇਸ ਵੱਡੀ ਸਫਲਤਾ ਲਈ ਦਿੱਤੀ ਵਧਾਈ

ਪੰਜਾਬ ਪੁਲਿਸ ਨੇ ਸੜਕਾਂ ’ਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੁਹਿਰਦਤਾ ਨਾਲ ਯਤਨ ਕੀਤੇ : ਏਡੀਜੀਪੀ ਟਰੈਫਿਕ ਏ.ਐਸ. ਰਾਏ

ਚੰਡੀਗੜ੍ਹ: ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’  ਨਾਲ ਸਨਮਾਨਿਤ ਕਰ ਕੇ  ਸੂਬੇ ਲਈ ਨਾਮੜਾ ਖੱਟਿਆ ਹੈ। ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਏ.ਡੀ.ਜੀ.ਪੀ.  ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਟਰੈਫਿਕ ਵਿੰਗ ਦੀ ਸਮੁੱਚੀ ਟੀਮ ਨੂੰ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਟਰੈਫਿਕ ਵਿੰਗ ਦੇ ਮਿਸ਼ਨ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
Ik Meri vi Suno : Sunil Jakhar ਨੂੰ ਵਿੱਚ ਰਾਸਤੇ ਪਈ ਮੁਸੀਬਤ! BJP ਖ਼ਿਲਾਫ਼ 26 ਪਾਰਟੀਆਂ | D5 Channel Punjabi
ਇਹ ਸਨਮਾਨ  ਮੰਗਲਵਾਰ ਨੂੰ ਫਿਕੀ ਆਡੀਟੋਰੀਅਮ,ਫੈਡਰੇਸ਼ਨ ਹਾਊਸ, ਨਵੀਂ ਦਿੱਲੀ ਵਿਖੇ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿਕੀ) ਵੱਲੋਂ ‘ ਰੋਲ ਆਫ਼ ਕਾਰਪੋਰੇਟਜ਼  ਇਨ ਰੋਡ ਸੇਫਟੀ ਅਤੇ ਫਿਕੀ ਰੋਡ ਸੇਫਟੀ ਐਵਾਰਡਜ਼ 2023 ਕਾਨਫਰੰਸ ਦੌਰਾਨ ਡਾ: ਨਵਦੀਪ ਅਸੀਜਾ , ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ.ਆਰ.ਐੱਸ.ਟੀ.ਆਰ.ਸੀ.) ਅਤੇ ਪੀ.ਆਰ.ਐੱਸ.ਟੀ.ਆਰ.ਸੀ. ਦੇ ਵਿਗਿਆਨੀ ਸਿਮਰਨਜੀਤ ਸਿੰਘ ਨੇ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਦੀ ਤਰਫੋਂ  ਸਾਂਝੇ ਤੌਰ ਤੇ ਹਾਸਲ ਕੀਤਾ ।
ਸ੍ਰੀ ਸ੍ਰੀ ਰਵੀ ਸ਼ੰਕਰ ਨਾਲ ਜੁੜਿਆ ਰਹੱਸ, ਸੁਣੋ ਕਿਵੇਂ ਜਿਉਣੀ ਸਿਖਾ ਦਿੰਦੇ ਜ਼ਿੰਦਗੀ? ਖਾਸ ਤੋਂ ਜਾਣੋ ਅਧਿਆਤਮਿਕ ਦਾ ਸੱਚ
ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਹ ਐਵਾਰਡ ਟਰੈਫਿਕ ਵਿੰਗ ਦੇ ਹਰ ਉਸ ਵਿਅਕਤੀ ਨੂੰ ਸਮਰਪਿਤ ਹੈ, ਜੋ ਪੰਜਾਬ ਦੀਆਂ ਸੜਕਾਂ ’ਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ  ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਸੜਕ ਸੁਰੱਖਿਆ ਪਹਿਲਕਦਮੀਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਨਾਗਰਿਕਾਂ ਲਈ ਸੁਰੱਖਿਅਤ ਸੜਕਾਂ ਬਣਾਉਣ ਸਬੰਧੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦਾ ਹੈ।
ਫਿਰ ਟੁੱਟਿਆ ਦਰਿਆ ਦਾ ਬੰਨ੍ਹ, ਦੇਖੋ MLA ਨੇ ਕਿਵੇਂ ਵਿਖਾਈ ਫੁਰਤੀ? | D5 Channel Punjabi | Khadur Sahib News
ਉਨ੍ਹਾਂ ਕਿਹਾ ਕਿ ਟਰੈਫਿਕ ਵਿੰਗ ਪੰਜਾਬ ਨੇ ਟਰੈਫਿਕ ਦੇ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਨ ਸਮਰਪਣ ਅਤੇ ਮੁਹਾਰਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 2022 ਵਿੱਚ ਸੜਕਾਂ ’ਤੇ ਜਾਨਾਂ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੁਹਿਰਦਤਾ ਤੇ ਸਮਰਪਣ ਨਾਲ ਕੰਮ ਕੀਤਾ ਹੈ। ਜਿਕਰਯੋਗ ਹੈ ਕਿ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ)  ਨੇ ਡਾਟਾ-ਡ੍ਰਿਵਨ ਡਿਸੀਜਨ ਮੇਕਿੰਗ, ਸੂਚਿਤ ਚੋਣਾਂ ਖਾਤਿਰ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਡੇਟਾ ਦੀ ਵਰਤੋਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button