Breaking NewsD5 specialNewsPoliticsPunjabPunjab policereligionTop News

ਪੰਜਾਬ ਪੁਲਿਸ ਦੇ ਡੀ.ਜੀ.ਪੀ. ਵੀ.ਕੇ. ਭਾਵੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਡੀ.ਜੀ.ਪੀ. ਵੀ.ਕੇ. ਭਾਵੜਾ ਅੱਜ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵੀ.ਕੇ. ਭਾਵੜਾ ਨੇ ਕੀਰਤਨ ਦਾ ਸਰਵਣ ਕੀਤਾ, ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਵੀ.ਕੇ. ਭਾਵੜਾ ਦਾ ਸਨਮਾਨ ਕੀਤਾ ਗਿਆ।

ਡੇਰਾ ਮੁਖੀ ਮਾਮਲੇ ’ਚ ਵੱਡੀ ਖ਼ਬਰ, ਜਾਣਗੇ ਜੇਲ੍ਹ ਜਾਂ ਰਹਿਣਗੇ ਬਾਹਰ ? D5 Channel Punjabi

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਭੇਟ ਕੀਤਾ। ਇਸ ਮੌਕੇ ਭਾਵੜਾ ਨਾਲ ਪੰਜਾਬ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਪਰਮਿੰਦਰ ਸਿੰਘ ਭੰਡਾਲ (ਡੀ.ਸੀ.ਪੀ) ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button