ਪੰਜਾਬ ਪੁਲਿਸ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਸੇਵਾ ਤੋਂ ਬਰਖ਼ਾਸਤਗੀ ਦੇ ਹੁਕਮ ਰੱਦ ਕਰ ਦਿੱਤੇ ਹਨ। ਇਸ ਫ਼ੈਸਲੇ ਤੋਂ ਬਾਅਦ ਗੁਰਸ਼ੇਰ ਸੰਧੂ ਦੀ ਮੁੜ ਪੁਲਿਸ ਸੇਵਾ ਵਿੱਚ ਬਹਾਲੀ ਦਾ ਰਸਤਾ ਸਾਫ਼ ਹੋ ਗਿਆ ਹੈ।ਜਾਣਕਾਰੀ ਮੁਤਾਬਕ, ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਨਾਲ ਜੁੜੇ ਮਾਮਲੇ ਵਿੱਚ ਗੁਰਸ਼ੇਰ ਸੰਧੂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਫਿਰੌਤੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਵੀ ਦਰਜ ਕੀਤੇ ਗਏ ਸਨ।ਪੰਜਾਬ ਸਰਕਾਰ ਨੇ 2 ਜਨਵਰੀ 2025 ਨੂੰ ਗੁਰਸ਼ੇਰ ਸੰਧੂ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਸੀ। ਇਸ ਫ਼ੈਸਲੇ ਨੂੰ ਉਨ੍ਹਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ।
ਗੁਰਸ਼ੇਰ ਸੰਧੂ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦੇ ਜਾਣ ਤੋਂ ਬਾਅਦ ਉਹ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਕਸਟਡੀ ਵਿੱਚ ਸੀ।ਉਨ੍ਹਾਂ ਮੁਤਾਬਕ, ਖਰੜ ਸਥਿਤ CIA ਕੰਪਲੈਕਸ ਵਿੱਚ ਵੀ ਲਾਰੈਂਸ ਬਿਸ਼ਨੋਈ AGTF ਦੀ ਕਸਟਡੀ ਵਿੱਚ ਸੀ। ਇਸ ਦੇ ਬਾਵਜੂਦ ਉਨ੍ਹਾਂ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਠਹਿਰਾ ਕੇ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਪੱਖ ਢੰਗ ਨਾਲ ਨਹੀਂ ਸੁਣਿਆ ਗਿਆ।ਹੁਣ ਹਾਈਕੋਰਟ ਵੱਲੋਂ ਬਰਖ਼ਾਸਤਗੀ ਦੇ ਹੁਕਮ ਰੱਦ ਕੀਤੇ ਜਾਣ ਤੋਂ ਬਾਅਦ ਗੁਰਸ਼ੇਰ ਸੰਧੂ ਦੀ ਪੁਲਿਸ ਸੇਵਾ ਵਿੱਚ ਵਾਪਸੀ ਦਾ ਰਸਤਾ ਸਾਫ਼ ਹੋ ਗਿਆ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.