Press ReleasePunjabTop News

ਪੰਜਾਬ ਪੁਲਿਸ ਨੇ ਅੰਤਰ-ਰਾਜੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼; 2.51 ਲੱਖ ਫਾਰਮਾ ਓਪੀਆਡਜ ਸਮੇਤ ਹਰਿਆਣਾ ਦਾ ਇੱਕ ਵਸਨੀਕ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤਾ ਮੁਲਜਮ ਪਿਛਲੇ ਕੁਝ ਸਾਲਾਂ ਤੋਂ ਕਰ ਰਿਹਾ ਸੀ ਪੰਜਾਬ ਵਿੱਚ ਫਾਰਮਾ ਓਪੀਆਡਜ ਦੀ ਸਪਲਾਈ : ਡੀਆਈਜੀ ਗੁਰਪ੍ਰੀਤ ਭੁੱਲਰ  

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ ਪਾਉਣ ਲਈ ਵਚਨਬੱਧ
ਚੰਡੀਗੜ੍ਹ/ਫਤਿਹਗੜ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਫਤਹਿਗੜ੍ਹ ਸਾਹਿਬ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ  ਨੂੰ ਗ੍ਰਿਫ਼ਤਾਰ ਕਰਦਿਆਂ ਉਸ ਕੋਲੋਂ 2.51 ਲੱਖ ਫਾਰਮਾ ਓਪੀਆਡ ਬਰਾਮਦ ਕਰਕੇ ਨਸ਼ੀਲੀਆਂ ਦਵਾਈਆਂ ਬਣਾਉਣ ਵਾਲੇ  ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਸ ਕਮ-ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਦੀ ਪਛਾਣ ਰਣਜੀਤ ਗੋਸਵਾਮੀ ਵਾਸੀ ਬੱਤਰਾ ਕਲੋਨੀ ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਉਸਦੀ ‘ਕੀਆ’ ਕਾਰ,  ਜਿਸਦੀ ਵਰਤੋਂ ਉਹ ਹਰਿਆਣਾ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕਰਦਾ ਸੀ, ਵਿੱਚੋਂ ਅਲਪਰਾਜ਼ੋਲਮ ਦੀਆਂ 2,37,000 ਗੋਲੀਆਂ ਅਤੇ ਪੀਵੋਨ ਸਪਾਸ ਦੇ  14,400  ਕੈਪਸੂਲ ਬਰਾਮਦ ਕੀਤੇ ਹਨ ।
ਇਹ ਤੀਜਾ ਅਜਿਹਾ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਰੈਕੇਟ ਹੈ ,ਜਿਸ ਦਾ ਫਤਹਿਗੜ੍ਹ ਸਾਹਿਬ ਜਿਲਾ ਪੁਲਿਸ ਵੱਲੋਂ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪਰਦਾਫਾਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਫਤਹਿਗੜ੍ਹ ਸਾਹਿਬ ਪੁਲਿਸ ਨੇ 14 ਜੁਲਾਈ, 2022 ਨੂੰ ਫਾਰਮਾ ਓਪੀਆਡਜ ਦੀਆਂ 7 ਲੱਖ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ ਸੀ, ਜਦਕਿ 4 ਸਤੰਬਰ, 2022 ਨੂੰ ਫਾਰਮਾ ਓਪੀਆਡਜ ਦੀਆਂ 1.17 ਲੱਖ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਸਨ।
ਡੀਆਈਜੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਗੁਪਤ ਇਤਲਾਹ ਦੇ ਆਧਾਰ ’ਤੇ ਸੀਆਈਏ ਸਰਹਿੰਦ ਅਤੇ ਥਾਣਾ ਖਮਾਣੋਂ ਦੀਆਂ ਪੁਲੀਸ ਟੀਮਾਂ ਨੇ ਖਮਾਣੋਂ ਵਿਖੇ ਵਿਸ਼ੇਸ਼ ਚੈਕਿੰਗ ਕੀਤੀ ਅਤੇ ਰਜਿਸਟ੍ਰੇਸ਼ਨ ਨੰਬਰ ਐਚ.ਆਰ10 ਏਜੇ 9791 ਵਾਲੀ ‘ਕੀਆ’  ਕਾਰ ਨੂੰ ਰੋਕਿਆ, ਜਿਸ ਨੂੰ ਮੁਲਜਮ ਰਣਜੀਤ ਗੋਸਵਾਮੀ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਰ ਦੀ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ ਵੱਡੀ ਮਾਤਰਾ ‘ਚ ਫਾਰਮਾ ਓਪੀਔਡ ਬਰਾਮਦ ਕੀਤੀ ।
ਫਤਹਿਗੜ੍ਹ ਸਾਹਿਬ ਦੇ ਐਸਐਸਪੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜਮ ਦਿੱਲੀ ਅਤੇ ਅੰਮ੍ਰਿਤਸਰ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਕਰਦਾ ਹੈ। ਉਨਾਂ ਦੱਸਿਆ ਕਿ ਦੋਸ਼ੀ ਨੇ ਕਬੂਲਿਆ ਹੈ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਫਾਰਮਾ ਓਪੀਔਡ ਦੀ ਸਪਲਾਈ ਕਰ ਰਿਹਾ ਹੈ ਅਤੇ ਉਸਦੇ ਜ਼ਿਆਦਾਤਰ ਗਾਹਕ ਮੋਗਾ ਅਤੇ ਲੁਧਿਆਣਾ ਵਿੱਚ ਹਨ।
ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22 (ਸੀ) ਤਹਿਤ ਐਫਆਈਆਰ ਨੰਬਰ 131 ਦਰਜ ਕੀਤੀ ਗਈ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button