Breaking NewsD5 specialNewsPoliticsPress ReleasePunjabTop News

ਪੰਜਾਬ ਪੁਲਿਸ ਨੇ ਟੀਕਾਕਰਨ ਬੂਸਟਰ ਡੋਜ਼ ਲਈ ਵਿਸ਼ੇਸ ਕੈਂਪ ਲਗਾਇਆ

142 ਪੁਲਿਸ ਕਰਮੀਆਂ ਨੇ ਬੂਸਟਰ ਡੋਜ਼ ਲਗਵਾਇਆ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇੱਥੇ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿਖੇ ਪੁਲਿਸ ਕਰਮੀਆਂ ਨੂੰ ਵੈਕਸੀਨੇਸ਼ਨ ਬੂਸਟਰ ਡੋਜ਼ ਲਗਾਉਣ ਲਈ ਵਿਸ਼ੇ਼ਸ਼ ਕੈਂਪ ਲਗਾਇਆ।ਇਸ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਅਤੇ ਮੋਹਾਲੀ ਜਿ਼ਲ੍ਹੇ ਵਿਖੇ ਤਾਇਨਾਤ 142 ਪੁਲਿਸ ਅਧਿਕਾਰੀਆਂ ਨੇ ਬੂਸਟਰ ਡੋਜ਼ ਦਾ ਟੀਕਾ ਲਗਵਾਇਆ।

ਐਕਸ਼ਨ ‘ਚ ਅਮਰੀਕੀ ਰਾਸ਼ਟਰਪਤੀ, ਸੱਦੀ ਮੀਟਿੰਗ, ਰੂਸ-ਯੂਕਰੇਨ ਜੰਗ ਹੋਵੇਗੀ ਖ਼ਤਮ! D5 Channel Punjabi

ਡੀਜੀਪੀ, ਪੰਜਾਬ ਸ੍ਰੀ ਵੀ.ਕੇ. ਭਾਵਰਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਭਲਾਈ ਵਿੰਗ ਵੱਲੋਂ ਅਜਿਹੇ ਵੈਕਸੀਨੇਸ਼ਨ ਕੈਂਪ ਲ਼ਗਾਏ ਜਾ ਰਹੇ ਹਨ।ਉਨ੍ਹਾਂ ਨੇ ਟੀਕਾ (ਬੂਸਟਰ ਡੋਜ਼) ਲਗਵਾਉਣ ਲਈ ਸਾਰੇ ਪੁਲਿਸ ਕਰਮੀਆਂ ਨੂੰ ਉਤਸ਼ਾਹਿਤ ਵੀ ਕੀਤਾ।

ਮਾਫੀਆ ਦਾ ਹੋਵੇਗਾ ਸਫਾਇਆ? ਝਾੜੂ ਵਾਲੇ ਮੰਤਰੀ ਨੇ ਖਿੱਚੀ ਤਿਆਰੀ, ਕਰਤਾ ਧਾਕੜ ਐਲਾਨ | D5 Channel Punjabi

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਭਲਾਈ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਪੁਲਿਸ ਕਰਮਚਾਰੀਆਂ ਨੂੰ ਇੱਕ ਅਗਾਊਂ ਸੰਦੇਸ਼ ਦਿੱਤਾ ਗਿਆ ਸੀ ਕਿ ਸਿਰਫ ਉਹੀ ਕਰਮਚਾਰੀ ਬੂਸਟਰ ਡੋਜ਼ ਲਈ ਯੋਗ ਹਨ ਜੋ ਦੂਜੀ ਡੋਜ਼ ਲਗਵਾਉਣ ਤੋਂ ਬਾਅਦ 9 ਮਹੀਨੇ ਦਾ ਵਕਫ਼ਾ ਪੂਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੋ ਕਰਮਚਾਰੀ ਅਜ ਬੂਸਟਰ ਡੋਜ਼ ਨਹੀ ਲਗਵਾ ਸਕੇ ਉਨ੍ਹਾਂ ਲਈ 28 ਮਾਰਚ, 2022 ਨੂੰ ਅਜਿਹਾ ਹੀ ਕੈਂਪ ਫਿਰ ਲਗਾਇਆ ਜਾਵੇਗਾ ਤਾਂ ਜੋ ਉਹ ਵੀ ਟੀਕਾ (ਬੂਸਟਰ ਡੋਜ਼) ਲਗਵਾ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button