Breaking NewsD5 specialNewsPoliticsPress ReleasePunjabPunjab policeTop News

ਪੰਜਾਬ ਪੁਲਿਸ ਨੇ ਮੋਸਟ ਵਾਂਟਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਡੇਰਾ ਬਸੀ ਤੋਂ ਕੀਤਾ ਗ੍ਰਿਫਤਾਰ

2010 ਤੋਂ ਭਗੌੜਾ ਹੋਇਆ ਪਟਿਆਲਵੀ ਸੀ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਰਗਰਮ ਮੈਂਬਰ

ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਮੋਸਟ ਵਾਂਟੇਡ ਅੱਤਵਾਦੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਮਾਡਿਊਲ ਦੇ ਸਰਗਰਮ ਮੈਂਬਰ ਚਰਨਜੀਤ ਸਿੰਘ ਉਰਫ ਪਟਿਆਲਵੀ ਨੂੰ ਗ੍ਰਿਫਤਾਰ ਕੀਤਾ, ਜੋ ਕਿ ਪਿਛਲੇ 12 ਸਾਲਾਂ ਤੋਂ ਵੱਖ-ਵੱਖ ਪਛਾਣ ਅਤੇ ਛੁਪਣਗਾਹਾਂ ਨਾਲ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ ਕਰਨ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।

ਵੱਡੀ ਖ਼ਬਰ! ਪੁਲਿਸ ਨੇ ਗ੍ਰਿਫ਼ਤਾਰ ਕੀਤਾ ਮੋਦੀ ਦਾ ਖਾਸ ਬੰਦਾ! ਕਿਸਾਨਾਂ ਨਾਲ ਪੰਗਾ ਲੈਣਾ ਪਿਆ ਮਹਿੰਗਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਵਸਨੀਕ ਚਰਨਜੀਤ ਪਟਿਆਲਵੀ ਨੂੰ ਥਾਣਾ ਮਾਛੀਵਾੜਾ ਵਿਖੇ ਐਕਸਪਲੋਸਿਵ ਐਕਟ ਦੀ ਧਾਰਾ 4/5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 17/18/20 ਅਧੀਨ ਦਰਜ ਐਫ.ਆਈ.ਆਰ. ਨੰਬਰ 154 ਮਿਤੀ 23-07-2010 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਹਾਲਾਂਕਿ, ਪਟਿਆਲਵੀ ਦੇ ਇੱਕ ਹੋਰ ਸਾਥੀ ਮਿ੍ਰਤਕ ਅੱਤਵਾਦੀ ਗੁਰਮੇਲ ਸਿੰਘ ਬੋਬਾ ਵਾਸੀ ਬੂਟਾ ਸਿੰਘ ਵਾਲਾ ਨੂੰ ਇਸ ਮਾਮਲੇ ਵਿੱਚ ਡੇਟੋਨੇਟਰ ਅਤੇ ਆਰਡੀਐਕਸ ਦੀ ਬਰਾਮਦਗੀ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।

ਲਖੀਮਪੁਰ ਘਟਨਾ ਦੇ ਗਵਾਹਾਂ ਨੂੰ ਧਮਕਾਉਣ ਲੱਗੀ ਸਰਕਾਰ, ਕੇਂਦਰ ਦੀ ਕੋਝੀ ਚਾਲ ਦਾ ਪਰਦਾਫ਼ਾਸ਼!

ਉਨਾਂ ਦੱਸਿਆ ਕਿ ਭਰੋਸੇਯੋਗ ਸੂਚਨਾ ਤੋਂ ਬਾਅਦ ਏਆਈਜੀ ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਪਟਿਆਲਵੀ ਨੂੰ ਡੇਰਾ ਬਸੀ ਦੇ ਪਿੰਡ ਲਾਲੀ ਦੇ ਗੁਰਦੁਆਰਾ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ।ਸ੍ਰੀ ਭੁੱਲਰ ਨੇ ਕਿਹਾ, “ਪਟਿਆਲਵੀ, ਗ੍ਰੰਥੀ ਦਾ ਭੇਸ ਬਣਾ ਕੇ ਇਸ ਸਮੇਂ ਪੱਛਮੀ ਬੰਗਾਲ ਦੇ ਖੜਗਪੁਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਹਿ ਰਿਹਾ ਸੀ ਅਤੇ ਕਿਸੇ ਵੀ ਸੰਚਾਰ ਸਾਧਨ ਦੀ ਵਰਤੋਂ ਨਹੀਂ ਸੀ ਰਿਹਾ ।” ਉਹਨਾਂ ਅੱਗੇ ਕਿਹਾ ਕਿ ਦੋਸ਼ੀ ਦੇ ਕਬਜੇ ਵਿੱਚੋਂ ਪੱਛਮੀ ਬੰਗਾਲ ਦੇ ਪਤੇ ਵਾਲੇ ਵੱਖ-ਵੱਖ ਪਛਾਣ ਪੱਤਰ ਬਰਾਮਦ ਕੀਤੇ ਗਏ ਹਨ। ਭੁੱਲਰ ਨੇ ਕਿਹਾ ਕਿ ਅਗਲੇਰੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ, ਇਸ ਨਾਲ ਹੋਰ ਗ੍ਰਿਫਤਾਰਆਂ ਅਤੇ ਅਹਿਮ ਖੁਲਾਸੇ ਹੋਣ ਦੀ ਆਸ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button