Press ReleasePunjabTop News

ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਸੰਚਾਲਕ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਕੀਤੇ ਦੋਸ਼ੀ ਭੋਲੇ-ਭਾਲੇ ਲੋਕਾਂ ਨੂੰ ਲੁਭਾਉਣ ਅਤੇ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਪੰਜਾਬ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਭਾਰਦਵਾਜ ਉਰਫ਼ ਰਿੰਮੀ ਵਾਸੀ ਜ਼ੀਰਕਪੁਰ, ਮੋਹਿਤ ਭਾਰਦਵਾਜ ਅਤੇ ਅਰਜੁਨ ਠਾਕੁਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।

CM Mann ਦੀ Police ਨੂੰ ਖੁੱਲ੍ਹੀ ਛੁੱਟੀ! ਸੂਬੇ ਭਰ ’ਚ ਅਲਰਟ ਜਾਰੀ,DSP ਦੀ ਅਖੀਰਲੀ ਚੇਤਾਵਨੀ | D5 Channel Punjabi

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਸਤ੍ਰਿਤ ਜਾਂਚ ਅਤੇ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਉਪਰੰਤ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਵਿੱਚ ਸ਼ਾਮਲ ਇਹ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲੀਸ ਟੀਮਾਂ ਨੇ ਮੁਲਜ਼ਮ ਰੋਹਿਤ ਭਾਰਦਵਾਜ ਉਰਫ਼ ਰਿੰਮੀ ਕੋਲੋਂ 14.78 ਲੱਖ ਰੁਪਏ ਦੀ ਨਕਦੀ ਅਤੇ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਮੋਬਾਈਲ ਫੋਨਾਂ ’ਚੋਂ ਹੋਰ ਪੁਖਤਾ ਸਬੂਤ ਵੀ ਬਰਾਮਦ ਕੀਤੇ ਹਨ।

ਫੇਲ੍ਹ ਹੋਈ Y+ Security, BJP Leader ਨਾਲ ਦਿਨ ਦਿਹਾੜੇ ਵੱਡਾ ਕਾਂਡ | D5 Channel Punjabi | Jiwan Gupta

ਲੋਕਾਂ ਨੂੰ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮਾਂ ਦੀ ਕਰ ਰਹੇ ਸਨ ਵਰਤੋਂ
ਮੁਲਜ਼ਮਾਂ ਵੱਲੋਂ ਵਰਤੇ ਜਾਂਦੇ ਢੰਗ-ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਜੂਏ ਦੇ ਆਨਲਾਈਨ ਪਲੇਟਫਾਰਮ ‘ਡਾਇਮੰਡ ਐਕਸਚੇਂਜ’ ਦੀ ਵਰਤੋਂ ਕਰਕੇ ਆਨਲਾਈਨ ਗੇਮਿੰਗ ਵਿੱਚ ਸ਼ਾਮਲ ਹੋਣ ਅਤੇ ਮਾਮੂਲੀ ਫ਼ੀਸ ‘ਤੇ ਸੱਟੇਬਾਜ਼ੀ ਕਰਕੇ ਮੋਟਾ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਭਰਮਾ ਰਹੇ ਸਨ। ਉਹਨਾਂ ਦੱਸਿਆ ਕਿ ਕੁਝ ਇਨਾਮ ਜਿੱਤਣ ਉਪਰੰਤ, ਪੀੜਤ ਸੱਟੇਬਾਜ਼ੀ ਵਿੱਚ ਪੈਸੇ ਗੁਆਉਣਾ ਸ਼ੁਰੂ ਕਰ ਦਿੰਦਾ ਸੀ ਅਤੇ ਫਿਰ, ਦੋਸ਼ੀ ਵਿਅਕਤੀ ਕ੍ਰੈਡਿਟ ‘ਤੇ ਲੱਖਾਂ ਰੁਪਏ ਦੇਣ ਦੀ ਪੇਸ਼ਕਸ਼ ਕਰਦੇ ਸਨ। ਉਹਨਾਂ ਅੱਗੇ ਕਿਹਾ ਕਿ ਇੱਕ ਵਾਰ ਜਦੋਂ ਪੀੜਤ ਕ੍ਰੈਡਿਟ ਰਾਹੀਂ ਪੈਸੇ ਪ੍ਰਾਪਤ ਕਰ ਲੈਂਦਾ ਸੀ ਤਾਂ ਦੋਸ਼ੀ ਵਿਅਕਤੀ ਰਕਮ ‘ਤੇ ਮੋਟਾ ਵਿਆਜ ਲਗਾਉਂਦੇ ਸਨ ਜਿਸ ਨਾਲ ਕਈ ਵਾਰ ਇਹ ਰਕਮ ਕਰੋੜਾਂ ਰੁਪਏ ਤੱਕ ਪਹੁੰਚ ਜਾਂਦੀ ਸੀ।

Cabinet Minister ਬਣਨ ਤੋਂ ਬਾਅਦ Gurmeet Khudian ਦੀ Family First Interview ! | D5 Channel Punjabi

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਦੋਂ ਪੀੜਤ ਪੈਸੇ ਵਾਪਸ ਕਰਨ ਤੋਂ ਅਸਮਰੱਥ ਹੋ ਜਾਂਦਾ ਸੀ, ਤਾਂ ਇਹ ਅਪਰਾਧੀ ਜੇਲ੍ਹ ਅਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਗੈਂਗਸਟਰ ਸਾਥੀਆਂ ਰਾਹੀਂ ਉਨ੍ਹਾਂ ਨੂੰ ਧਮਕੀ ਭਰੇ ਫੋਨ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਵੱਖ-ਵੱਖ ਭੁਗਤਾਨ ਦੇ ਵੱਖ-ਵੱਖ ਤਰੀਕੇ ਅਤੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਿਨ੍ਹਾਂ ਰਾਹੀਂ ਪੈਸੇ ਟਰਾਂਸਫਰ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਧੋਖਾਧੜੀ ਲਈ ਵਰਤੀ ਗਈ ਵੈੱਬਸਾਈਟ ਦੇ ਮਾਲਕ ਅਤੇ ਉਸ ਦੇ ਸੰਚਾਲਨ ਦੇ ਸਥਾਨ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਨਵੇਂ ਮੰਤਰੀ ਬਣਦੇ ਸਾਰ ਪੁਰਾਣੇ ਮੰਤਰੀ ਨੂੰ ਝਟਕਾ, ਸਿਆਸਤ ‘ਚ ਹਲਚਲ | D5 Channel Punjabi | Punjab Cabinet 2023

ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਐਸਏਐਸ ਨਗਰ ਦੇ ਸੈਕਟਰ 69 ਵਿੱਚ ਕਿਰਾਏ ਦੇ ਫਲੈਟ ਤੋਂ ਇਹ ਗਿਰੋਹ ਚਲਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ਼ਾਰੇ ‘ਤੇ ਮੋਹਾਲੀ ਅਤੇ ਚੰਡੀਗੜ੍ਹ ਦੇ ਨਾਈਟ ਕਲੱਬ ਤੇ ਬਾਰ ਮਾਲਕਾਂ ਅਤੇ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਕਰਨ ਸਬੰਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਜ਼ਿਕਰਯੋਗ ਹੈ ਕਿ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 506 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 (7) ਤਹਿਤ ਐਫਆਈਆਰ ਨੰਬਰ 9 ਮਿਤੀ 29/05/23 ਨੂੰ ਥਾਣਾ ਐਸਐਸਓਸੀ ਮੁਹਾਲੀ ਵਿਖੇ ਦਰਜ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button