Press ReleasePunjabTop News

ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ

ਮੁਲਜ਼ਮ ਦੇ ਕਬਜ਼ੇ 'ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ/ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਨਾਲ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
Ik Meri vi Suno: Navjot Sidhu ਦੀ Petition ’ਤੇ ਅਦਾਲਤ ਦਾ ਫੈਸਲਾ,CM Mann ਦਾ ਵੱਡਾ ਐਲਾਨ|D5 Channel Punjabi
ਫੜੇ ਗਏ ਮੁਲਜ਼ਮ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਧੁੰਨ ਢਾਈ ਵਾਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਇਆ ਹੈ। ਪੁਲੀਸ ਨੇ ਐਫਆਈਆਰ ਵਿੱਚ ਸੁਖਦੀਪ ਸਿੰਘ ਉਰਫ਼ ਸੁੱਖ ਵਾਸੀ ਛੇਹਰਟਾ, ਅੰਮ੍ਰਿਤਸਰ, ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ, ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ਼ ਯਾਦਾ ਅਤੇ ਬਾਗੀ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ।
ਲੱਭ ਗਿਆ ਫੁਲਵਹਿਰੀ (Vitiligo) ਦਾ ਪੱਕਾ ਇਲਾਜ! ਕਬਜ਼ ਵਾਲੇ ਮਰੀਜ਼ ਰਹਿਣ ਸਾਵਧਾਨ! | Take Care |D5 Channel Punjabi
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਲੰਡਾ ਅਤੇ ਸੱਤਾ ਵੱਲੋਂ ਦੱਸੇ ਗਏ ਟਿਕਾਣੇ ਤੋਂ ਮੁਲਜ਼ਮ ਗੁਰਭੇਜ ਮੈਗਜ਼ੀਨਾਂ ਸਮੇਤ ਪਿਸਤੌਲਾਂ ਬਰਾਮਦ ਕਰਕੇ ਆ ਰਿਹਾ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਜਾਲ ਵਿਛਾਇਆ ਅਤੇ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਤਾਂ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦਾ ਪਲੈਟੀਨਾ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਬੈਗ ਬਰਾਮਦ ਕੀਤਾ ਹੈ ਜਿਸ ਵਿੱਚ ਸੱਤ .32 ਬੋਰ ਅਤੇ ਤਿੰਨ .30 ਬੋਰ ਸਮੇਤ 10 ਪਿਸਤੌਲਾਂ ਸਨ।
‘Sukhpal Khaira ਪਿੱਛੇ ਪਏ ਬੰਦੇ’ ‘Delhi ਤੋਂ ਅਇਆ ਹੁਕਮ’ ਕਿਸੇ ਵੀ ਹੱਦ ਤੱਕ ਜਾਣ ਨੂੰ ਤਿਆਰ Ravneet Bittu
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਗੁਰਭੇਜ ਭੇਜਾ ਨੇ ਆਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਜੋ ਕਿ ਇਸ ਵੇਲੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ, ਨਾਲ ਮਿਲ ਕੇ ਲੰਡਾ ਅਤੇ ਸੱਤਾ ਦੀਆਂ ਹਦਾਇਤਾਂ ‘ਤੇ ਅਸਲਾ ਪ੍ਰਾਪਤ ਕਰਨ ਅਤੇ ਸੂਬੇ ਵਿੱਚ ਕਤਲਾਂ ਸਮੇਤ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ। ਉਹਨਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਭੇਜਾ ਨੂੰ ਪੈਸਿਆਂ ਦੀ ਸਖ਼ਤ ਲੋੜ ਸੀ ਅਤੇ ਗੈਂਗਸਟਰਾਂ ਵੱਲੋਂ ਉਸ ਨੂੰ ਕੰਮ ਦੇਣ ਦਾ ਲਾਲਚ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਭੇਜਾ ਗੈਂਗਸਟਰ ਯਾਦਵਿੰਦਰ ਯਾਦਾ ਅਤੇ ਜਰਮਨੀ ਆਧਾਰਤ ਬਾਗੀ ਸਿੰਘ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
Diljit ਦੀ ਨਵੀਂ Movie Ban, ਵਕੀਲ ਦੇ ਵੱਡੇ ਖੁਲਾਸੇ, ਡਲੀਟ ਹੋਈ Diljit ਦੀ ਪੋਸਟ! | D5 Channel Punjabi
ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 114 ਮਿਤੀ 04.05.2023 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 387 ਅਤੇ 120-ਬੀ ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਕੇਸ ਦਰਜ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button