ਪੰਜਾਬ ਪੁਲਿਸ ਨੇ ਹਥਿਆਰਬੰਦ ਵਿੰਗ ਦੇ 60 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰ ਰੈਂਕ ‘ਤੇ ਦਿੱਤੀ ਤਰੱਕੀ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ, ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ
ਚੰਡੀਗੜ੍ਹ : ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਹਥਿਆਰਬੰਦ ਵਿੰਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਰਮਡ ਪੁਲਿਸ ਕੇਡਰ ਦੇ 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। 60 ਪੁਲਿਸ ਮੁਲਾਜ਼ਮਾਂ ਦੀ ਇਸ ਤਰੱਕੀ ਨਾਲ ਪੰਜਾਬ ਪੁਲਿਸ ਦੇ ਸਾਰੇ ਆਰਮਡ ਵਿੰਗਾਂ ਵਿੱਚ ਇੰਸਪੈਕਟਰ ਰੈਂਕ ਦੀਆਂ ਲਗਭਗ ਸਾਰੀਆਂ ਅਸਾਮੀਆਂ ਭਰ ਗਈਆਂ ਹਨ।
Shiromani Committee Election : ਬਾਦਲਾਂ ਦਾ ਹਟੇਗਾ Shiromani Committee ਤੋਂ ਕਬਜ਼ਾ ਹੋਣਗੀਆਂ ਚੋਣਾਂ?
ਇਹ ਪਦਉੱਨਤੀਆਂ ਪੰਜਾਬ ਪੁਲਿਸ ਵੱਲੋਂ 101 ਸਬ-ਇੰਸਪੈਕਟਰਾਂ, ਜਿਨ੍ਹਾਂ ਵਿੱਚ 95 ਮਹਿਲਾ ਕਰਮਚਾਰੀ ਵੀ ਸ਼ਾਮਲ ਹਨ, ਨੂੰ ਇੰਸਪੈਕਟਰ ਦੇ ਅਹੁਦੇ ‘ਤੇ ਤਰੱਕੀ ਦੇਣ ਤੋਂ ਇੱਕ ਹਫ਼ਤੇ ਬਾਅਦ ਕੀਤੀਆਂ ਗਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਪਦਉੱਨਤ ਹੋਣ ਵਾਲੇ ਕਰਮਚਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੇਰੇ ਸਾਥੀ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀ ਦੇਣਾ ਮੇਰੀ ਪ੍ਰਮੁੱਖ ਤਰਜੀਹ ਹੈ, ਜਿਸ ਨਾਲ ਨਾ ਸਿਰਫ ਫੋਰਸ ਦਾ ਮਨੋਬਲ ਵਧੇਗਾ ਬਲਕਿ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਵਿੱਚ ਸੁਪਰਵਾਈਜ਼ਰੀ ਪੱਧਰ ‘ਤੇ ਸਟਾਫ ਦੀ ਕਮੀ ਨੂੰ ਵੀ ਦੂਰ ਹੋਵੇਗੀ।
ਸਿਮਰਜੀਤ ਬੈਂਸ ਨੂੰ ਲੈ ਅਦਾਲਤ ਦਾ ਵੱਡਾ ਐਕਸ਼ਨ, ਸੁਣਾਇਆ ਸਖ਼ਤ ਫ਼ੈਸਲਾ D5 Channel Punjabi
ਉਨ੍ਹਾਂ ਨੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਸਮੇਂ ਸਿਰ ਤਰੱਕੀਆਂ ਨੂੰ ਹਰੇਕ ਪੁਲਿਸ ਅਧਿਕਾਰੀ ਦਾ ਹੱਕ ਦੱਸਦਿਆਂ ਡੀਜੀਪੀ ਨੇ ਸਮੁੱਚੀ ਪੁਲਿਸ ਫੋਰਸ ਨੂੰ ਜਲਦੀ ਹੀ ਉਨ੍ਹਾਂ ਦੀਆਂ ਬਣਦੀਆਂ ਤਰੱਕੀਆਂ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਹੈੱਡ ਕਾਂਸਟੇਬਲ, ਸਹਾਇਕ ਸਬ-ਇੰਸਪੈਕਟਰ ਅਤੇ ਸਬ-ਇੰਸਪੈਕਟਰ ਸਮੇਤ ਸੁਪਰਵਾਈਜ਼ਰੀ ਪੱਧਰ ‘ਤੇ ਸਾਰੀਆਂ ਖਾਲੀ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.