ਪੰਜਾਬ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਇਆ ਲੁਧਿਆਣਾ ਬਲਾਸਟ ਕੇਸ
ਮ੍ਰਿਤਕ ਬਰਖ਼ਾਸਤ ਪੁਲਿਸ ਕਰਮਚਾਰੀ ਦੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਤੱਤਾਂ ਨਾਲ ਸਬੰਧ ਹੋਣ ਦਾ ਸ਼ੱਕ
ਚੰਡੀਗੜ੍ਹ/ਲੁਧਿਆਣਾ: ਪੰਜਾਬ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁਧਿਆਣਾ ਕੋਰਟ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (31) ਵਾਸੀ ਖੰਨਾ ਵਜੋਂ ਕੀਤੀ ਗਈ ਹੈ, ਜੋ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ ਅਤੇ ਉਸ ਦੇ ਕਬਜ਼ੇ `ਚੋਂ 385 ਗ੍ਰਾਮ ਹੈਰੋਇਨ ਬਰਾਮਦ ਹੋਣ ਉਪਰੰਤ ਉਸਨੂੰ ਅਗਸਤ 2019 ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਸਿਧਾਰਥ ਚਟੋਪਾਧਿਆਏ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, “ਮੈਨੂੰ ਪੰਜਾਬ ਪੁਲਿਸ ‘ਤੇ ਮਾਣ ਹੈ, ਜਿਸ ਨੇ ਲੁਧਿਆਣਾ ਬੰਬ ਧਮਾਕੇ ਦੇ ਕੇਸ ਨੂੰ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਫਲਤਾਪੂਰਵਕ ਸੁਲਝਾ ਲਿਆ ਹੈ।”
Bhagwant Mann ਨੂੰ ‘AAP’ ਨੇ ਐਲਾਨਿਆ CM Face? ਮਿਲੀ ਖ਼ੁਸ਼ਖ਼ਬਰੀ | LIVE | D5 Channel Punjabi
ਜਾਣਕਾਰੀ ਮੁਤਾਬਕ ਵੀਰਵਾਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਜਨਤਕ ਪਖਾਨੇ `ਚ ਵੱਡਾ ਧਮਾਕਾ ਹੋਇਆ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਜਦੋਂ ਧਮਾਕਾ ਹੋਇਆ ਤਾਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਆਮ ਵਾਂਗ ਚੱਲ ਰਹੀ ਸੀ ਅਤੇ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਨਤਕ ਪਖ਼ਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਇਮਾਰਤ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦੱਸਿਆ ਕਿ ਪੋਸਟ ਮਾਰਟਮ ਦੌਰਾਨ ਪੁਲਿਸ ਮਰਨ ਵਾਲੇ ਵਿਅਕਤੀ ਦੀ ਸੱਜੀ ਬਾਂਹ `ਤੇ ਬਣੇ ਟੈਟੂ ਦੇ ਨਿਸ਼ਾਨ ਤੋਂ ਮ੍ਰਿਤਕ ਦੀ ਪਛਾਣ ਕਰ ਸਕੀ। ਉਨ੍ਹਾਂ ਕਿਹਾ ਕਿ ਵੱਖਰੇ ਤੌਰ `ਤੇ ਲਾਸ਼ ਦੇ ਡੀਐਨਏ ਨਮੂਨੇ ਵੀ ਲਏ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗਗਨਦੀਪ ਸਿੰਘ ਥਾਣਾ ਸਦਰ ਖੰਨਾ ਵਿਖੇ ਮੁਨਸ਼ੀ ਵਜੋਂ ਕੰਮ ਕਰਦਾ ਸੀ ਜਿਸ ਦੌਰਾਨ ਉਸ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਅਤੇ ਥਾਣਾ ਐਸ.ਟੀ.ਐਫ, ਐਸ.ਏ.ਐਸ ਨਗਰ ਮੁਹਾਲੀ ਵਿਖੇ ਐਨ.ਡੀ.ਪੀ.ਐਸ. ਤਹਿਤ ਮਾਮਲਾ ਦਰਜ ਕੀਤਾ ਗਿਆ।
Punjab Politics : CM Channi ਨੇ ਕੀਤਾ ਹੁਣ ਨਵਾਂ ਕੰਮ, ਪਿੰਡ ‘ਚ ਭੇਜਿਆ ਆਪਣਾ ਖਾਸ ਬੰਦਾ | D5 Channel Punjabi
ਡੀਜੀਪੀ ਨੇ ਦੱਸਿਆ ਕਿ ਇਸ ਕੇਸ `ਤੇ ਸੁਣਵਾਈ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਦੋ ਸਾਲ ਬਿਤਾਉਣ ਤੋਂ ਬਾਅਦ ਉਹ ਸਤੰਬਰ 2021 ਵਿੱਚ ਜ਼ਮਾਨਤ ’ਤੇ ਰਿਹਾਅ ਹੋ ਗਿਆ ਸੀ ਅਤੇ ਉਸ ਨੇ 24 ਦਸੰਬਰ 2021 ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਣਾ ਸੀ। ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਗਗਨਦੀਪ ਅਦਾਲਤ ਵਿੱਚ ਡਰ ਅਤੇ ਦਹਿਸ਼ਤ ਪੈਦਾ ਕਰਨਾ ਚਾਹੁੰਦਾ ਸੀ। ਇਸ ਘਟਨਾ ਪਿੱਛੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਸਬੰਧਾਂ ਬਾਰੇ ਡੀਜੀਪੀ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ, “ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗਗਨਦੀਪ ਦੇ ਜੇਲ੍ਹ ਵਿੱਚ ਬੰਦ ਖਾਲਿਸਤਾਨ ਪੱਖੀ ਤੱਤਾਂ ਨਾਲ ਸਬੰਧ ਹੋ ਸਕਦੇ ਹਨ, ਜਿਨ੍ਹਾਂ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਦਾਲਤੀ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਲਈ ਦੋਸ਼ੀ ਦੀ ਵਰਤੋਂ ਕੀਤੀ।”
Kejriwal ਨੂੰ ਬਾਹਰ ਕੱਢ ਹੀ ਲਿਆਇਆ Raja Warring, ਹੋਏ ਆਹਮੋ-ਸਾਹਮਣੇ | LIVE | D5 Channel Punjabi
ਡੀਜੀਪੀ ਨੇ ਕਿਹਾ ਕਿ ਧਮਾਕੇ ਲਈ ਵਰਤੀ ਗਈ ਸਮੱਗਰੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਨਮੂਨੇ ਫੋਰੈਂਸਿਕ ਲੈਬ ਨੂੰ ਭੇਜੇ ਗਏ ਹਨ। ੳਨ੍ਹਾਂ ਕਿਹਾ, “ਐਨਐਸਜੀ ਦੀ ਇੱਕ ਟੀਮ ਅਤੇ ਸੂਬੇ ਦੇ ਫੋਰੈਂਸਿਕ ਮਾਹਰਾਂ ਨੂੰ ਧਮਾਕੇ ਤੋਂ ਬਾਅਦ ਦੀ ਜਾਂਚ ਕਾਰਵਾਈ ਲਈ ਬੁਲਾਇਆ ਗਿਆ।“ ਡੀਜੀਪੀ ਨੇ ਅੱਗੇ ਕਿਹਾ, ਧਮਾਕੇ ਵਾਲੀ ਥਾਂ `ਤੇ ਮਲਬੇ ਨੂੰ ਯੋਜਨਾਬੱਧ ਤਰੀਕੇ ਨਾਲ ਹਟਾਉਣ ਦੇ ਦੌਰਾਨ ਫੋਰੈਂਸਿਕ ਟੀਮ ਨੇ ਕੁਝ ਮਹੱਤਵਪੂਰਨ ਸੁਰਾਗ ਜਿਵੇਂ ਕਿ ਨੁਕਸਾਨੇ ਗਏ ਮੋਬਾਈਲ ਸੈੱਟ ਅਤੇ ਮ੍ਰਿਤਕ ਦੇ ਸਰੀਰ `ਤੇ ਸੜੇ ਹੋਏ ਕੱਪੜੇ ਤੋਂ ਇਲਾਵਾ ਹੋਰ ਸਬੂਤ ਇਕੱਠੇ ਕੀਤੇ। ਜ਼ਿਕਰਯੋਗ ਹੈ ਕਿ ਡੀਜੀਪੀ ਨੇ ਖੁਦ ਵੀ ਉਸ ਕੋਰਟ ਕੰਪਲੈਕਸ ਦਾ ਦੌਰਾ ਕੀਤਾ, ਜਿੱਥੇ ਇਹ ਧਮਾਕਾ ਹੋਇਆ ਸੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਲੁਧਿਆਣਾ ਨਾਲ ਮੀਟਿੰਗ ਕੀਤੀ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
Ludhiana Blast ਮਾਮਲੇ ‘ਚ DGP ਦੇ ਹੋਰ ਵੱਡੇ ਖੁਲਾਸੇ, ਫਸਣਗੇ ਵੱਡੇ ਮਗਰਮੱਛ | D5 Channel Punjabi
ਡੀਜੀਪੀ ਨੇ ਸ਼ੁੱਕਰਵਾਰ ਨੂੰ ਫੀਲਡ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਿਸੇ ਵੀ ਹੋਰ ਅੱਤਵਾਦੀ ਹਮਲੇ ਨੂੰ ਰੋਕਣ ਲਈ ਪੂਰੀ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ। ਮੁਲਜ਼ਮ ਗਗਨਦੀਪ ਦੀ ਪਤਨੀ ਜਸਪ੍ਰੀਤ ਕੌਰ ਅਨੁਸਾਰ ਧਮਾਕੇ ਵਾਲੇ ਦਿਨ ਗਗਨਦੀਪ ਸਵੇਰੇ 9.30 ਵਜੇ ਘਰੋਂ ਨਿਕਲਿਆ ਸੀ ਅਤੇ ਉਸ ਦਾ ਮੋਬਾਈਲ ਉਦੋਂ ਤੋਂ ਬੰਦ ਸੀ। ਉਸਨੇ ਗਗਨਦੀਪ ਦੀ ਬਾਂਹ `ਤੇ ਬਣੇ ਟੈਟੂ ਦੇ ਨਿਸ਼ਾਨ ਅਤੇ ਉਸ ਦੁਆਰਾ ਪਹਿਨੇ ਕੱਪੜਿਆਂ ਨੂੰ ਪਛਾਣ ਲਿਆ। ਇਸ ਸਬੰਧ ਵਿੱਚ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 302, 307 ਅਤੇ 124-ਏ ਅਤੇ ਵਿਸਫੋਟਕ ਪਦਾਰਥ ਐਕਟ, ਜਨਤਕ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ ਬਾਰੇ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਮਿਤੀ 23 ਦਸੰਬਰ, 2021 ਪਹਿਲਾਂ ਹੀ ਦਰਜ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.