Breaking NewsD5 specialNewsPunjab

ਪੰਜਾਬ ਪੁਲਿਸ ਨੇ 3 ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਧਾਰੀਵਾਲ ਹੱਤਿਆਕਾਂਡ ਦਾ ਸੁਲਝਾਇਆ ਮਾਮਲਾ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਸ਼ੋਕ ਕੁਮਾਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ ਜਿਸਨੂੰ 10 ਫਰਵਰੀ, 2020 ਨੂੰ ਗੁਰਦਾਸਪੁਰ ਜ਼ਿਲ੍ਹੇੇ ਦੇ ਧਾਰੀਵਾਲ ਖੇਤਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਸ਼ੀਆਂ ਨੂੰ 27 ਮਾਰਚ ਵਾਲੇ ਦਿਨ ਪੁਲਿਸ ਥਾਣਾ ਸ਼ਾਹਪੁਰ ਕੰਢੀ, ਜ਼ਿਲ੍ਹਾ ਪਠਾਨਕੋਟ ਦੀ ਇੱਕ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੋਸ਼ੀਆਂ ਦੀ ਪਛਾਣ ਜਗਮੀਤ ਸਿੰਘ ਉਰਫ਼ ਮੀਤ ਪੁੱਤਰ ਨਰਿੰਦਰ ਸਿੰਘ ਵਾਸੀ ਪੱਬਾਰਾਲੀ ਕਲਾਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਲਖਬੀਰ ਸਿੰਘ ਵਾਸੀ ਝਾਂਜਿਆਂ ਖੁਰਦ ਪੁਲਿਸ ਥਾਣਾ ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ ਅਤੇ ਰਾਜਿੰਦਰ ਸਿੰਘ ਉਰਫ ਨਿੱਕੂ ਪੁੱਤਰ ਕਸ਼ਮੀਰ ਸਿੰਘ ਵਾਸੀ ਗੁੰਨੋਪੁਰ ਪੁਲਿਸ ਥਾਣਾ ਭੈਣੀ ਮੀਆਂ ਖਾਂ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਦੋਸ਼ੀਆਂ ਪਾਸੋਂ ਇਕ 9 ਐਮ.ਐਮ. ਪਿਸਤੌਲ ਨਾਲ ਦੋ ਮੈਗਜ਼ੀਨਾਂ ਅਤੇ 21 ਜ਼ਿੰਦਾ ਕਾਰਤੂਸ ਅਤੇ ਇਕ 30 ਬੋਰ ਪਿਸਤੌਲ ਸਮੇਤ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ, ਜਿਸ ਲਈ ਇਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਲਓ ਜੀ ਖਹਿਰਾ ਆਇਆ ਆਪਣੇ ਰੰਗ ‘ਚ, ਫੇਸਬੁੱਕ ‘ਤੇ ਲਾਈਵ ਹੋ ਕੇ ਮਾਰੀ ਬੜ੍ਹਕ, ਗਰੀਬਾਂ ਦੇ ਹੱਕ ‘ਚ ਚੁੱਕਿਆ ਝੰਡਾ

ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕਠੁ ਨੰਗਲ ਅਤੇ ਦਸੂਹਾ ਤੋਂ ਇੱਕ ਆਈ 20 ਕਾਰ ਅਤੇ ਇੱਕ ਮੋਟਰਸਾਈਕਲ ਖੋਹਣ ਦੇ ਮਾਮਲੇ ਵਿੱਚ ਵੀ ਸ਼ਾਮਲ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਜਗਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਪਿੰਡ ਢਿੱਲਵਾਂ, ਜ਼ਿਲ੍ਹਾ ਬਟਾਲਾ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ। ਦੱਸਣਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਅਸ਼ੋਕ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਸ਼ਿਵ ਸੈਨਾ ਆਗੂ ਹਨੀ ਮਹਾਜਨ ਗੰਭੀਰ ਜਖ਼ਮੀ ਹੋ ਗਿਆ ਸੀ। ਥਾਣਾ ਧਾਰੀਵਾਲ ਵਿਖੇ ਆਈਪੀਸੀ ਦੀ ਧਾਰਾ 302, 307, 34 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਅਨੁਸਾਰ, ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹਮਲੇ ਦਾ ਕੰਟਰੈਕਟ ਖ਼ਤਰਨਾਕ ਗੈਂਗਸਟਰ ਸੁਖਮੀਤ ਪਾਲ ਸਿੰਘ ਉਰਫ ਸੁਖ ਭਿਖਾਰੀਵਾਲ ਪੁੱਤਰ ਸੁਲੱਖਣ ਸਿੰਘ ਵਾਸੀ ਭਿਖਾਰੀਵਾਲ ਪੁਲਿਸ ਥਾਣਾ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਿੱਤਾ ਗਿਆ ਸੀ। ਸੁਖ ਭਿਖਾਰੀਵਾਲ ਧਾਰੀਵਾਲ ਖੇਤਰ ਵਿਚ ਸ਼ਰਾਬ ਦੇ ਕਾਰੋਬਾਰ ਨੂੰ ਕੰਟਰੋਲ ਕਰਨਾ ਚਾਹੁੰਦਾ ਸੀ ਅਤੇ ਉਸਨੂੰ ਡਰ ਸੀ ਕਿ ਹਨੀ ਮਹਾਜਨ ਉਸਦੀਆਂ ਯੋਜਨਾਵਾਂ ਵਿਚ ਰੁਕਾਵਟ ਪਾ ਸਕਦਾ ਹੈ। ਇਸ ਲਈ ਉਹ ਹਨੀ ਮਹਾਜਨ ਨੂੰ ਖਤਮ ਕਰਨਾ ਚਾਹੁੰਦਾ ਸੀ, ਜਦੋਂ ਕਿ ਅਸ਼ੋਕ ਕੁਮਾਰ ਅਣਜਾਣੇ ਵਿੱਚ ਮਾਰਿਆ ਗਿਆ ਜੋ ਹਮਲੇ ਦੇ ਸਮੇਂ ਮਹਾਜਨ ਦੇ ਨਾਲ ਸੀ।

Big Breaking || ਮਾੜੀ ਖ਼ਬਰ, ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਦਾ ਲੋਕਾਂ ਨੇ ਕੀਤਾ ਵਿਰੋਧ, ਸਥਿਤੀ ਤਣਾਅ ਪੂਰਨ

ਡੀਜੀਪੀ ਨੇ ਦੱਸਿਆ ਕਿ ਸੁਖ ਭਿਖਾਰੀਵਾਲ ਨੇ ਇਹ ਕੰਟਰੈਕਟ ਮਨਦੀਪ ਸਿੰਘ ਉਰਫ ਦੀਪ ਅਤੇ ਹਰਜਿੰਦਰ ਸਿੰਘ ਉਰਫ ਜਿੰਦਾ ਨੂੰ ਦਿੱਤਾ ਸੀ ਜਿਨ੍ਹਾਂ ਨੇ ਫਿਰ ਜਗਮੀਤ ਸਿੰਘ, ਲਵਪ੍ਰੀਤ ਸਿੰਘ ਅਤੇ ਰਾਜਿੰਦਰ ਸਿੰਘ ਉਰਫ਼ ਨਿੱਕੂ ਨੂੰ ਇਹ ਜ਼ੁਰਮ ਕਰਨ ਲਈ ਕਿਹਾ। ਜਾਂਚ ਵਿਚ ਅੱਗੇ ਇਹ ਗੱਲ ਸਾਹਮਣੇ ਆਈ ਕਿ ਧਾਰੀਵਾਲ ਦੀ ਘਟਨਾ ਵਾਲੇ ਦਿਨ ਮੁਲਜ਼ਮਾਂ ਨੇ ਗੁਰਦਾਸਪੁਰ ਵਿਚ ਕਿਰਾਏ ਦੇ ਮਕਾਨ ਤੋਂ ਸ਼ੁਰੂ ਕੀਤਾ। ਜਿਸ ਦਾ ਪ੍ਰਬੰਧ ਰਜਿੰਦਰ ਸਿੰਘ ਉਰਫ ਨਿੱਕੂ ਨੇ ਕੀਤਾ ਸੀ। ਚਿੱਟੀ ਸਵਿਫਟ ਕਾਰ ਅਤੇ ਹਥਿਆਰਾਂ ਦਾ ਪ੍ਰਬੰਧ ਹਰਜਿੰਦਰ ਸਿੰਘ ਨੇ ਕੀਤਾ ਸੀ। ਘਟਨਾ ਵਾਲੀ ਥਾਂ ‘ਤੇ ਪਹੁੰਚਣ ‘ਤੇ ਲਵਪ੍ਰੀਤ ਸਿੰਘ ਅਤੇ ਜਗਮੀਤ ਸਿੰਘ ਨੇ ਹਨੀ ਮਹਾਜਨ ਅਤੇ ਅਸ਼ੋਕ ਕੁਮਾਰ ਦੋਹਾਂ ‘ਤੇ ਗੋਲੀਆਂ ਚਲਾਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button