PunjabTop News

ਪੰਜਾਬ ਪੁਲਿਸ ਪਹੁੰਚੀ ਅਸਾਮ, ਅੰਮ੍ਰਿਤਪਾਲ ‘ਤੇ ਇਕ ਹੋਰ FIR ਦਰਜ

Punjab Police reaches Assam, registers another FIR against Amritpal

ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਪੰਜਾਬ ਪੁਲਿਸ ਅਸਮ ਲੈ ਕੇ ਪਹੁੰਚੀ ਹੈ। ਉਨ੍ਹਾਂ ਨੂੰ ਅਸਮ ਦੇ ਡੀਬਰੂਗੜ੍ਹ ਲਿਜਾਇਆ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ‘ਤੇ ਉਨ੍ਹਾਂ ਦੇ ਸਮਰਥਕਾਂ ‘ਤੇ ਇਕ ਨਵੀਂ FIR ਦਰਜ ਕੀਤੀ ਗਈ ਹੈ। ਮੋਗਾ ਵਿਚ ਵੀ ਲਗਭਗ 6 ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੰਮ੍ਰਿਤਪਾਲ ਦੇ ਸਾਥੀਆਂ ਨੂੰ ਦੇਖੋ! ਜਹਾਜ਼ ’ਚ ਕਿੱਥੇ ਲੈ ਗਈ ਪੁਲਿਸ? ਵੀਡੀਓ ਆਈ ਸਾਹਮਣੇ

ਇਸ ਤੋਂ ਇਲਾਵਾ ਪੰਜਾਬ ਵਿਚ ਇੰਟਰਨੈਟ ਸੇਵਾਵਾਂ ਉਤੇ ਲਗਾਈ ਗਈ ਪਾਬੰਦੀ ਨੂੰ ਵਧਾ ਕੇ ਕੱਲ ਦੁਪਹਿਰ 12 ਵਜੇ ਤਕ ਕਰ ਦਿੱਤੀ ਗਈ ਹੈ। ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾਂ ਲਿਆ ਗਿਆ ਹੈ। ਇਸ ਤੋਂ ਪਹਿਲਾਂ ਇੰਟਰਨੈਟ ਸੇਵਾਵਾਂ ‘ਤੇ ਅੱਜ ਦੁਪਹਿਰ 12 ਤੱਕ ਲਈ ਪਾਬੰਦੀ ਲਗਾਈ ਗਈ ਸੀ, ਪਰ ਹੁਣ ਇਸ ਪਾਬੰਧੀ ਨੂੰ ਅਗਲੇ 24 ਘੰਟਿਆਂ ਲਈ ਵਧਾ ਦਿੱਤਾ ਗਿਆ ਹੈ।   ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਤੇ ਫਰਾਰ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਪੁਲਿਸ ਵੱਲੋਂ ਦੂਜੇ ਦਿਨ ਵੀ ਸਰਚ ਮੁਹਿੰਮ ਚਲਾਈ ਗਈ ਹੈ ਤੇ ਜਲਦ ਹੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button