PunjabTop News

ਪੰਜਾਬ ਪੁਲਿਸ ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਆਪਣੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ


 
– ਮੁਲਜ਼ਮਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ, ਗੋਲੀ-ਸਿੱਕਾ ਅਤੇ ਦੋ ਮੋਟਰਸਾਈਕਲ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਮੁੱਖ ਦੋਸ਼ੀ ਵਿਜੇ ਉਰਫ ਤੋਤੀ ਨਸ਼ੀਲੇ ਪਦਾਰਥਾਂ, ਗੈਰ-ਕਾਨੂੰਨੀ ਹਥਿਆਰਾਂ, ਅਗਵਾ ਅਤੇ ਫਿਰੌਤੀ ਦੇ 18 ਮਾਮਲਿਆਂ ‘ਚ ਸੀ ਲੋੜੀਂਦਾ

ਚੰਡੀਗੜ੍ਹ, 10 ਫਰਵਰੀ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਮੁੱਖ ਦੋਸ਼ੀ ਦੀ ਪਛਾਣ ਵਿਜੈ ਕੁਮਾਰ ਉਰਫ ਤੋਤੀ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ ਵਜੋਂ ਹੋਈ ਹੈ, ਜਦਕਿ ਉਸ ਦੇ ਤਿੰਨ ਸਾਥੀਆਂ ਦੀ ਪਛਾਣ ਅਮਰਦੀਪ ਸਿੰਘ ਉਰਫ ਪਟਵਾਰੀ, ਸੂਰਜ ਸਿੰਘ ਅਤੇ ਰਾਹੁਲ ਲਹੌਚ ਵਜੋਂ ਹੋਈ ਹੈ ਜੋ ਜਲੰਧਰ ਦੇ ਰਹਿਣ ਵਾਲੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button