Press ReleasePunjabTop News

ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਕਲੀਨ ਤਹਿਤ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ

ਸੂਬੇ ਭਰ 'ਚ 650 ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਨਾਲ ਜੁੜੇ 2247 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸੂਬਾ ਪੱਧਰੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਹੈ। ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰਾਂ ਨਾਲ ਜੁੜੇ ਟਿਕਾਣਿਆਂ/ਘਰਾਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਢੁੱਕਵੀਂ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਲਈ ਕਿਹਾ ਗਿਆ ਤਾਂ ਜੋ ਇੱਕੋ ਸਮੇਂ ਵੱਖ ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਸਕੇ।
‘CM ਮਾਨ ਨਹੀਂ ਦੇ ਸਕਦੇ ਨੌਕਰੀ’ ਪਰਗਟ ਸਿੰਘ ਦਾ ਚੈਲੇਂਜ, ਹਾਈਕੋਰਟ ਨੇ ਕੀਤਾ ਫੈਸਲਾ! D5 Channel Punjabi
ਦੱਸਣਯੋਗ ਹੈ ਕਿ ਇਸ ਆਪ੍ਰੇਸ਼ਨ ਦੌਰਾਨ 5500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 650 ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰਾਂ ਨਾਲ ਸਬੰਧਤ 2247 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਅਤੇ 2125 ਘਰਾਂ ਦੀ ਤਲਾਸ਼ੀ ਲਈ ਗਈ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ, ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਅਤੇ ਵਾਹਨ ਬਰਾਮਦ ਕੀਤੇ ਹਨ ਅਤੇ ਇਸ ਸਬੰਧੀ 48 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਨੇ 78 ਮੋਬਾਈਲ ਫ਼ੋਨ ਵੀ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।
CM Mann ਦੀ Police ਨੂੰ ਖੁੱਲ੍ਹੀ ਛੁੱਟੀ! ਸੂਬੇ ਭਰ ’ਚ ਅਲਰਟ ਜਾਰੀ,DSP ਦੀ ਅਖੀਰਲੀ ਚੇਤਾਵਨੀ | D5 Channel Punjabi
ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਟੀਮਾਂ ਵੱਲੋਂ ਅਜਿਹੇ ਵਿਅਕਤੀਆਂ ਤੋਂ ਉਨ੍ਹਾਂ ਦੇ ਮੌਜੂਦਾ ਕਾਰੋਬਾਰ ਬਾਰੇ ਵੀ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਘਰ ਵਿੱਚ ਮੌਜੂਦ ਸਮੱਗਲਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਵੇਰਵਿਆਂ ਅਤੇ ਵਿਦੇਸ਼ ਤੋਂ ਲੈਣ-ਦੇਣ ਦੀ ਵੀ ਜਾਂਚ ਕੀਤੀ। ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਸ਼ਿਆਂ ਦੀ ਆਮਦ ‘ਤੇ ਨਜ਼ਰ ਰੱਖਣ ਤੋਂ ਇਲਾਵਾ ਨਸ਼ਾ ਤਸਕਰਾਂ ‘ਤੇ ਸਖਤ ਨਿਗਰਾਨੀ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button