ਪੰਜਾਬ ਪੁਲਿਸ ਵੱਲੋਂ ਸੂਬੇ ’ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ 135 ਗਜ਼ਟਿਡ ਅਫ਼ਸਰ ਤਾਇਨਾਤ
ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਕਿਸੇ ਵੀ ਅੱਤਵਾਦੀ ਗਤੀਵਿਧੀ ਨੂੰ ਰੋਕਣ ਲਈ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼

ਚੰਡੀਗੜ: ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਲਗਭਗ 135 ਗਜਟਿਡ ਅਫਸਰਾਂ ਨੂੰ ਸੂਬੇ ਭਰ ਵਿੱਚ ਕਿਸੇ ਵੀ ਕਿਸਮ ਦੀ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਲਈ ਤਾਇਨਾਤ ਕੀਤਾ ਗਿਆ ਹੈ।ਪੰਜਾਬ ਦੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਸੀਂ ਸੂਬੇ ਭਰ ਵਿੱਚ ਰਾਤ ਦੀ ਗਸ਼ਤ ਤੇਜ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉੱਪ ਮੁੱਖ ਮੰਤਰੀ ਰੰਧਾਵਾ ਨੇ ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਕ੍ਰਾਈਮ ਰਿਵੀਊ (ਅਪਰਾਧ ਸਮੀਖਿਆ) ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੁਲਿਸ ਫੋਰਸ ਨੂੰ ਸੂਬੇ ਭਰ ਵਿੱਚ ਰਾਤ ਦੀ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਯਕੀਨੀ ਬਣਾਇਆ ਜਾ ਸਕੇ।
Farm Laws 2020 : ਟ੍ਰੇਨਾਂ-ਭਰ-ਭਰ Delhi ਪਹੁੰਚੇ ਕਿਸਾਨ, ਇਕੱਠ ਦੇਖ ਕੰਬੀ ਮੋਦੀ ਸਰਕਾਰ || D5 Channel Punjabi
ਜ਼ਿਕਰਯੋਗ ਹੈ ਕਿ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਉਪ ਮੁੱਖ ਮੰਤਰੀ ਨੇ ਰਾਤ ਦੀ ਗਸ਼ਤ ਲਈ ਤਾਇਨਾਤ ਗਜ਼ਟਿਡ ਅਫ਼ਸਰਾਂ ਨੂੰ ਖੁਦ ਅਚਨਚੇਤ ਕਾਲ ਕਰਕੇ ਇਹ ਯਕੀਨੀ ਬਣਾਇਆ ਕਿ ਉਹ ਆਪਣੇ ਕੰਮ ‘ਤੇ ਮੌਜੂਦ ਹਨ ਜਾਂ ਨਹੀਂ।ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਪੰਜਾਬ ਵਿੱਚ ਹੋਰ ਹਥਿਆਰਾਂ ਦੇ ਨਾਲ-ਨਾਲ ਹੈਂਡ ਗ੍ਰਨੇਡਾਂ ਅਤੇ ਟਿਿਫਨ ਬੰਬਾਂ ਦੀ ਵੱਡੀ ਆਮਦ ਹੋ ਰਹੀ ਹੈ। ਹਾਲ ਹੀ ਵਿੱਚ, ਰਾਜ ਵਿੱਚ ਸੀ.ਆਈ.ਏ. ਨਵਾਂਸ਼ਹਿਰ ਅਤੇ ਪਠਾਨਕੋਟ ਦੇ ਛਾਉਣੀ ਖੇਤਰ ਵਿੱਚ ਦੋ ਬੰਬ ਧਮਾਕੇ ਹੋਣ ਤੋਂ ਇਲਾਵਾ ਜੀਰਾ ਖੇਤਰ ਤੋਂ ਇੱਕ ਬਿਨਾਂ ਚੱਲੇ ਹੈਂਡ ਗ੍ਰਨੇਡ ਦੀ ਬਰਾਮਦਗੀ ਵੀ ਸ਼ਾਮਲ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਹਰੇਕ ਪੁਲਿਸ ਜਿਲੇ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਡੀ.ਐਸ.ਪੀ. ਜਾਂ ਐਸਪੀ ਰੈਂਕ ਦਾ ਇੱਕ ਗਜਟਿਡ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ, ਜੋ ਆਪਣੇ ਅਧਿਕਾਰ ਖੇਤਰ ਵਿੱਚ ਰਾਤ ਦੀ ਗਸ਼ਤ ਨੂੰ ਯਕੀਨੀ ਬਣਾਉਣਗੇ।
Breaking News : Captain ਦੇ ਸਾਹਮਣੇ Mayor ਨਾਲ ਖਿੱਚ-ਧੂਹ, Mayor ਹੋਇਆ Live || D5 Channel Punjabi
ਉਨਾਂ ਕਿਹਾ ਕਿ ਰੁਟੀਨ ਨਾਕਿਆਂ ਜਾਂ ਵਾਹਨਾਂ ਦੀ ਚੈਕਿੰਗ ਤੋਂ ਇਲਾਵਾ, ਤਾਇਨਾਤ ਕੀਤੇ ਗਏ ਅਫ਼ਸਰਾਂ ਨੂੰ ਸੰਵੇਦਨਸ਼ੀਲ ਥਾਵਾਂ ਜਿਵੇਂ ਕਿ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਧਾਰਮਿਕ ਸਥਾਨਾਂ, ਆਰ.ਐਸ.ਐਸ. ਸ਼ਾਖਾਵਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ‘ਤੇ ਵੀ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਦੌਰਾਨ, ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ. ਨੂੰ ਵੀ ਡਰੋਨਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਡੀ.ਜੀ.ਪੀ. ਨੇ ਸੀ.ਪੀਜ਼/ਐਸ.ਐਸ.ਪੀਜ਼ ਨੂੰ ਸਾਰੇ ਪੀ.ਸੀ.ਆਰ/ਆਰ.ਆਰ.ਪੀ.ਐਸ. ਵਾਹਨਾਂ ਅਤੇ ਬੁਲੇਟ ਪਰੂਫ ਮੋਰਚਿਆਂ ਦੀ ਵਰਤੋਂ ਸੰਵੇਦਨਸ਼ੀਲ ਥਾਵਾਂ ਨੂੰ ਕਵਰ ਕਰਨ ਦੇ ਨਾਲ-ਨਾਲ ਸਾਰੇ ਕੰਟਰੋਲ ਰੂਮਾਂ ਨੂੰ ਸਰਗਰਮ ਕਰਨ ਦੇ ਆਦੇਸ਼ ਦਿੱਤੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.