Press ReleasePunjabTop News

ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਰਾਈਟ ਕੰਟਰੋਲ ਲਈ ਮੌਕ ਡਰਿੱਲ ਅਭਿਆਸ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਦੀ ਜਾਂਚ ਕਰਨ ਲਈ ਮੌਕ ਡਰਿੱਲ ਅਭਿਆਸ ਕਰਵਾਏ ਗਏ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਅੱਜ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਅਤੇ ਚੌਕਸੀ ਨੂੰ ਵੇਖਣ ਲਈ ਸੂਬੇ ਭਰ ਵਿੱਚ ਰਾਈਟ ਕੰਟਰੋਲ ਲਈ ਮੌਕ ਡਰਿੱਲ ਅਭਿਆਸ ਕੀਤੇ। ਇਹ ਅਭਿਆਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕਰਵਾਏ ਗਏ।

ਟੰਗਿਆ ਗਿਆ ਸਾਬਕਾ ਕਾਂਗਰਸੀ ਵਿਧਾਇਕ, ਅਦਾਲਤ ਨੇ ਸੁਣਾਇਆ ਵੱਡਾ ਫੈਸਲਾ! D5 Channel Punjabi

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਮੌਕ ਡਰਿੱਲ ਅਭਿਆਸ ਸੂਬੇ ਭਰ ਦੇ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਪੁਲਿਸ ਲਾਈਨਾਂ ਵਿਖੇ ਸੀਪੀਜ਼/ਐਸਐਸਪੀਜ਼ ਦੀ ਨਿਗਰਾਨੀ ਹੇਠ ਕਰਵਾਏ ਗਏ। ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਵੀ ਮੌਕ ਡਰਿੱਲ ਅਭਿਆਸ ਦੌਰਾਨ ਆਪਣੀ ਨਿਗਰਾਨੀ ਹੇਠ ਵਜਰਾ ਅਤੇ ਵਾਟਰ ਕੈਨਨਸ ਦੀ ਟੈਸਟਿੰਗ ਅਭਿਆਸ ਕਰਨ ਲਈ ਕਿਹਾ ਸੀ।
ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦੌਰਾਨ ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਵਜੋਂ ਭੂਮਿਕਾ ਨਿਭਾਉਣ ਲਈ ਬੁਲਾਇਆ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਭੀੜ ਨੂੰ ਕਾਬੂ ਕਰਨ ਲਈ ਆਪਣੇ ਪੇਸ਼ੇਵਰ ਹੁਨਰ ਦਾ ਪ੍ਰਦਰਸ਼ਨ ਕੀਤਾ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਅਮਨ ਅਤੇ  ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button