Breaking NewsPunjabTop News
ਪੰਜਾਬ ਬੰਦ ਦੌਰਾਨ ਸੂਬੇ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫਤ, ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦਾ ਵੱਡਾ ਐਲਾਨ

ਸਮੂਹ ਟੋਲ ਪਲਾਜ਼ੇ ਕੱਲ੍ਹ 15 ਅਕਤੂਬਰ ਨੂੰ ਆਉਣ-ਜਾਣ ਵਾਲੇ ਵਾਹਨਾਂ ਲਈ ਮੁਫ਼ਤ ਕੀਤੇ ਜਾਣਗੇ ।ਦਰਸ਼ਨ ਸਿੰਘ ਲਾਡੀ ਸੂਬਾ ਪ੍ਰਧਾਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਯੁੱਧ ਕਰਦਿਆਂ ਪੰਜਾਬ ਦਾ ਮਹਾਨ ਯੋਧਾ ਪਰਵਿੰਦਰ ਸਿੰਘ ਝੋਟਾ ਨਸ਼ੇ ਦੇ ਸੌਦਾਗਰਾਂ ਦੀ ਭੇਟ ਚੜ੍ਹ ਗਿਆ ਹੈ,ਦੇ ਵਿਰੋਧ ਵਿੱਚ ਪੰਜਾਬ ਦੇ ਹਿਤੈਸ਼ੀ ਆਗੂਆਂ ਵਲੋਂ ਰੋਸ ਵਜੋਂ ਕੱਲ੍ਹ 15 ਅਕਤੂਬਰ ਨੂੰ ਦਿੱਤੇ ਗਏ ਬੰਦ ਨੂੰ ਮੁੱਖ ਰੱਖਦਿਆਂ ਟੋਲ ਪਲਾਜ਼ਾ ਵਰਕਰ ਜਥੇਬੰਦੀ ਵੱਲੋਂ ਵੀ ਸਮਰਥਨ ਦਿੰਦਿਆਂ ਪੰਜਾਬ ਭਰ ਦੇ ਸਮੂਹ ਟੋਲ ਪਲਾਜ਼ੇ ਆਉਣ-ਜਾਣ ਵਾਲੇ ਵਾਹਨਾਂ ਲਈ ਸਵੇਰੇ 8 ਵਜੇ ਤੋਂ ਅਣਮਿੱਥੇ ਸਮੇਂ ਲਈ ਮੁਫ਼ਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




