Press ReleasePunjabTop News

ਪੰਜਾਬ ਭਰ ‘ਚ ਐਨ.ਆਰ.ਆਈ. ਸਭਾਵਾਂ ਨੂੰ ਜਲਦ  ਕੀਤਾ ਜਾਵੇਗਾ ਮੁੜ ਸੁਰਜੀਤ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਸਟੱਡੀ ਵੀਜ਼ੇ ਦੀ ਆੜ ਵਿੱਚ ਹੋ ਰਹੀ ਮਨੁੱਖੀ ਤਸਕਰੀ ਦੀ ਜਾਂਚ ਕੀਤੀ ਜਾਵੇਗੀ 

ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਨੇ ਸਮੀਖਿਆ ਮੀਟਿੰਗ ਕੀਤੀ
ਚੰਡੀਗੜ੍ਹ : ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।
ਧਾਲੀਵਾਲ, ਜੋ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੀ ਭਲਾਈ ਲਈ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਐਨ.ਆਰ.ਆਈ. ਸਭਾਵਾਂ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਮੂਲ ਦੇ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਦੀਆਂ ਹਨ ਜੋ ਆਪਣੇ ਨਿੱਜੀ ਕੇਸਾਂ ਦੀ ਪੈਰਵੀ ਕਰਨ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਸਮੇਂ ਭਾਰਤ ਵਿੱਚ  ਮੌਜੂਦ ਰਹਿਣ ਦੀ ਅਸਮਰੱਥ ਹਨ।
ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਟੱਡੀ ਵੀਜੇ ਦੀ ਆੜ ਵਿੱਚ ਗੈਰ-ਕਾਨੂੰਨੀ ਢੰਗ ਨਾਲ ਆਈ.ਈ.ਐਲ.ਟੀ.ਐਸ/ਇਮੀਗ੍ਰੇਸ਼ਨ ਕੇਂਦਰਾਂ ਵੱਲੋਂ ਕੀਤੀ ਜਾ ਰਹੀ ਮਨੁੱਖੀ ਤਸਕਰੀ ਦੀ ਵੀ ਜਾਂਚ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਆਈ.ਈ.ਐਲ.ਟੀ.ਐਸ./ਇਮੀਗ੍ਰੇਸ਼ਨ ਕੇਂਦਰਾਂ ਬਾਰੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਤੋਂ ਵਿਸਤਿ੍ਰਤ ਨਿਗਰਾਨੀ ਰਿਪੋਰਟ ਮੰਗਣ ਤਾਂ ਜੋ ਉਨ੍ਹਾਂ ਦੇ ਸਬੰਧਤ ਜਿਲਿਆਂ ਵਿੱਚ ਆਈ.ਈ.ਐਲ.ਟੀ. ਕੋਚਿੰਗ ਸੈਂਟਰਾਂ ਅਤੇ ਇਮੀਗ੍ਰੇਸਨ ਕੇਂਦਰਾਂ ਦੀ ਕੁੱਲ ਗਿਣਤੀ ਦਾ ਪਤਾ ਲਗਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਪ੍ਰਵਾਸੀ ਭਾਰਤੀਆਂ ਲਈ ਰਾਜ ਵਿੱਚ ਹੋਰ ਪੁਲਿਸ ਥਾਣੇ ਸਥਾਪਤ ਕੀਤੇ ਜਾਣਗੇ ਅਤੇ ਉਨਾਂ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾਵੇਗੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button