Breaking NewsD5 specialNewsPunjabTop News

ਪੰਜਾਬ ਭਰ ‘ਚ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ, ਕਿਸਾਨਾਂ ਨੇ ਸਾੜੀਆਂ ਕਾਨੂੰਨਾਂ ਦੀ ਕਾਪੀਆਂ

ਚੰਡੀਗੜ੍ਹ : ਕਿਸਾਨਾਂ ਨੇ ਅੱਜ ਪੰਜਾਬ ਭਰ ‘ਚ ਭਾਜਪਾ ਨੇਤਾਵਾਂ ਦੇ ਘਰ ਦੇ ਕੋਲ ਅਤੇ ਹੋਰ ਸਥਾਨਾਂ ‘ਤੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਕੇਂਦਰ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ ਹੈ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਭਾਜਪਾ ਦੇ ਮੁੱਖ ਦਫ਼ਤਰਾਂ ਦੇ ਬਾਹਰ ਧਰਨਾ ਲਾਇਆ ਹੈ। ਇਥੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਜਤਾਇਆ ਜਾਵੇਗਾ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਕਿਸਾਨ ਇੱਕਠੇ ਹੋਏ ਹਨ।

🔴LIVE | ਕਿਸਾਨਾਂ ਨੇ ਦਿੱਤਾ ਕੇਂਦਰ ਨੂੰ ਝਟਕਾ,ਦਿਖਾਤੀ ਪਾਵਰ ! 33 ਬੀਜੇਪੀ ਦੇ MLA ਛੱਡਣਗੇ ਕੁਰਸੀ ? ਡਰੀ ਸਰਕਾਰ !

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਪਾਸ ਹੋਏਇਕ ਸਾਲ ਪੁਰਾ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ‘ਚ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਗਿਆ ਸੀ। 5 ਜੂਨ 2020 ਨੂੰ ਖੇਤੀ ਆਰਡੀਨੈਂਸ ‘ਤੇ ਰਾਸ਼ਟਰਪਤੀ ਨੇ ਹਸਤਾਖ਼ਰ ਕੀਤੇ ਸਨ। ਦੱਸ ਦੇਈਏ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਾਉਣ ਲਈ ਦਿੱਲੀ ਵਿੱਚ ਪੱਕੇ ਮੋਰਚੇ ਲੱਗੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਰੇਲਵੇ ਸਟੇਸ਼ਨਾਂ , ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button