ਪੰਜਾਬ ਮਹਾਂਮਾਰੀ ਦੀ ਤੀਜੀ ਲਹਿਰ ਜਾਂ ਓਮਰੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ: ਮੁੱਖ ਮੰਤਰੀ ਚੰਨੀ
ਮਹਾਂਮਾਰੀ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਕੇਜਰੀਵਾਲ ਦਾ ਬਹੁ-ਪ੍ਰਚਾਰਿਆ ਸਿਹਤ ਮਾਡਲ ਅਸਫਲ ਰਿਹਾ

ਚਮਕੌਰ ਸਾਹਿਬ/ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸਿਟੀ ਸੈਂਟਰ ਲੋਕ ਅਰਪਣ ਕੀਤਾ। 5.60 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਿਟੀ ਸੈਂਟਰ ਚਾਰ ਏਕੜ ਦੇ ਰਕਬੇ ’ਚ ਫੈਲਿਆ ਹੈ।ਪਹਿਲਾਂ ਇਹ ਜ਼ਮੀਨ ਗੰਦੇ ਪਾਣੀ ਦਾ ਛੱਪੜ ਸੀ ,ਜਿਸਦੀ ਹੁਣ ਨੁਹਾਰ ਬਿਲਕੁਲ ਬਦਲ ਦਿੱਤੀ ਗਈ ਹੈ। ਇਸ ਸਿਟੀ ਸੈਂਟਰ ਵਿੱਚ ਕੈਫੇਟੇਰੀਆ, ਲੜਕੀਆਂ ਲਈ ਜਿਮਨੇਜ਼ੀਅਮ, 2 ਬਹੁਮੰਤਵੀ ਹਾਲ ਅਤੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ 2 ਏਕੜ ਦੇ ਖੇਡ ਮੈਦਾਨ ਦਾ ਪ੍ਰਬੰਧ ਹੈ। ਇਸ ਤੋਂ ਇਲਾਵਾ ਇਸ ਸਿਟੀ ਸੈਂਟਰ ਨੂੰ ਲੋਕਾਂ ਦੇ ਜਨਤਕ ਇਕੱਠਾਂ ਲਈ ਵਰਤਿਆ ਜਾ ਸਕੇਗਾ।
Khabran da Sira : ਸੰਯੁਕਤ ਸਮਾਜ ਮੋਰਚੇ ਦਾ ਵੱਡਾ ਐਲਾਨ, ਕੇਜਰੀਵਾਲ ਨੇ ਪੱਟਿਆ ਸਿੱਧੂ ਦਾ ਖਾਸ ਬੰਦਾ
ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ 200 ਐਲ.ਪੀ.ਐਮ. ਪੀਸੀਏ ਆਕਸੀਜਨ ਜਨਰੇਸ਼ਨ ਪਲਾਂਟ ਦਾ ਉਦਘਾਟਨ ਵੀ ਕੀਤਾ।ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕ੍ਰੋਨ ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਹੈਲਥ ਮਾਡਲ ਮਹਾਂਮਾਰੀ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਪੂਰੀ ਤਰਾਂ ਫੇਲ ਹੋ ਗਿਆ ਸੀ, ਜਿਸ ਕਾਰਨ ਹਜਾਰਾਂ ਲੋਕਾਂ ਨੂੰ ਉਸ ਦੌਰਾਨ ਇਲਾਜ ਲਈ ਦਿੱਲੀ ਤੋਂ ਪੰਜਾਬ ਭੱਜਣਾ ਪਿਆ । ਉਨਾਂ ਕਿਹਾ ਕਿ ਹੁਣ ਕੇਜਰੀਵਾਲ ਪੰਜਾਬ ਵਿੱਚ ਦਿੱਲੀ ਸਿਹਤ ਅਤੇ ਸਿੱਖਿਆ ਮਾਡਲਾਂ ਦੇ ਅਜਿਹੇ ਝੂਠੇ ਵਾਅਦੇ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸਦੇ ਦੇ ਇੰਨਾਂ ਝਾਂਸਿਆਂ ਤੋਂ ਭਲੀਭਾਂਤ ਜਾਣੂ ਹਨ। ਉਨਾਂ ਕਿਹਾ ਕਿ ਜਿਹੜਾ ਵਿਅਕਤੀ ਇੱਕ ਸ਼ਹਿਰ ਵਰਗੇ ਸੂਬੇ ਨੂੰ ਵੀ ਸਹੀ ਢੰਗ ਨਾਲ ਨਹੀਂ ਸੰਭਾਲ ਸਕਿਆ, ਉਹ ਪੰਜਾਬ ਨੂੰ ਕਿਵੇਂ ਸੰਭਾਲੇਗਾ।
ਮੋਦੀ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਦਾ ਐਲਾਨ , ਬਣਾਈ ਰਣਨੀਤੀ, ਭਾਜਪਾ ਲਈ ਮੁਸੀਬਤ !
ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਸਾਲ ਦਾ ਤੋਹਫਾ ਦਿੰਦਿਆਂ 2 ਹਾਕੀ ਸਟੇਡੀਅਮਾਂ ਤੇ 5 ਫੁੱਟਬਾਲ ਸਟੇਡੀਅਮਾਂ ਲਈ 7 ਆਰਟੀਫੀਸ਼ਲ ਟਰਫ ਵਿਛਾਉਣ ਨੂੰ ਮਨਜ਼ੂਰੀ ਦਿੱਤੀ। ਸਟੇਡੀਅਮਾਂ ਲਈ ਐਸਟ੍ਰੋਟਰਫਾਂ ਦੀ ਇਸ ਸਹੂਲਤ ਦਾ ਸ੍ਰੀ ਚਮਕੌਰ ਸਾਹਿਬ, ਪਿੰਡ ਕਕਰਾਲੀ, ਮਹਿਟੋਤ, ਢੰਗਰਾਲੀ, ਬਹਿਰਾਮਪੁਰ ਜਿਮੀਦਾਰਾ, ਬਲਮਗੜ ਮੰਡਵਾੜਾ ਅਤੇ ਜ਼ਿਲਾ ਮੋਹਾਲੀ ਦੇ ਖਰੜ ਸ਼ਹਿਰ ਨੂੰ ਭਰਪੂਰ ਲਾਭ ਹੋਵੇੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ 5. 50 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ ,ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ ਵਿਕਾਸ ਐਸ. ਸੋਨੀ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.