Breaking NewsD5 specialNewsPoliticsPunjab

ਪੰਜਾਬ ਮੰਤਰੀ ਮੰਡਲ ਵੱਲੋਂ ਕੋਵਿਡ-19 ਖ਼ਿਲਾਫ਼ ਜੰਗ ‘ਚ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਬਾਰੇ ਆਰਡੀਨੈਂਸ ਨੂੰ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿੱਚ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਬਾਰੇ ‘ਪੰਜਾਬ ਕਲੀਨਿਕਲ ਐਸਟੈਬਲਿਸ਼ਮੈਂਟ (ਰਜਿਸਟਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020’ ਨੂੰ ਮਨਜ਼ੂਰ ਕਰਨ ਦਾ ਫੈਸਲਾ ਲਿਆ ਗਿਆ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਨੂੰ ਸ਼ਾਮਲ ਕਰਨ ਦੀ ਲੋੜ ਸੀ।

ਆਹ ਸੁਣੋ ਕਾਂਗਰਸੀ ਸਰਪੰਚ ਨੇ ਸਰਕਾਰ ਦੀ ਬਣਾਈ ਰੇਲ, ਕਿਹੜੇ ਮੂੰਹ ਨਾਲ ਵੋਟਾਂ ਮੰਗਣਗੇ? Sarpanch | Punjab | Curfew

ਮੰਤਰੀ ਮੰਡਲ ਨੇ ਕਾਨੂੰਨੀ ਪੱਖ ਵਿਚਾਰਨ ਮਗਰੋਂ ਇਸ ਬਿੱਲ ਦਾ ਖਰੜਾ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੰਬੀ ਖਿੱਚਦੀ ਲੱਗ ਰਹੀ ਇਸ ਜੰਗ ਵਿੱਚ ਸੂਬੇ ਦੇ ਵਡੇਰੇ ਹਿੱਤ ਵਿੱਚ ਸਾਰੇ ਸਰੋਤਾਂ ਨੂੰ ਲਾਉਣ ਦੀ ਬਹੁਤ ਜ਼ਿਆਦਾ ਲੋੜ ਸੀ। ਇਹ ਆਰਡੀਨੈਂਸ, ਮੈਡੀਕਲ ਅਦਾਰਿਆਂ ਨੂੰ ਰਜਿਸਟਰੇਸ਼ਨ ਤੇ ਰੈਗੂਲੇਸ਼ਨ ਮੁਹੱਈਆ ਕਰੇਗਾ ਤਾਂ ਕਿ ਆਮ ਵਿਅਕਤੀਆਂ ਨੂੰ ਢੁੱਕਵੀਆਂ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪ੍ਰਾਈਵੇਟ ਹਸਪਤਾਲਾਂ ਦੀ ਕਾਰਜਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਸਾਰੇ ਕਲੀਨਿਕਲ ਮਾਪਦੰਡ ਤੇ ਪ੍ਰੋਟੋਕੋਲਾਂ ਦੀ ਪਾਲਣਾ ਲਈ ਪਾਬੰਦ ਕੀਤਾ ਜਾਵੇ।

Big Breaking,ਪੰਜਾਬ ‘ਚ ਤੇਜ਼ੀ ਨਾਲ ਵਧਣ ਲੱਗੇ ਕੋਰੋਨਾ ਮਾਮਲੇ, ਇਸ ਪਿੰਡ ‘ਚ ਹੋਏ 32, ਇਸ ਥਾਂ ਇੱਕੋ ਪਰਿਵਾਰ ਦੇ 7

ਪ੍ਰਸਤਾਵਿਤ ਕਾਨੂੰਨ ਮੁਤਾਬਕ ਇਸ ਆਰਡੀਨੈਂਸ ਜ਼ਰੀਏ ਮੈਡੀਕਲ ਅਦਾਰਿਆਂ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਵਿੱਚ ਕੋਈ ਨਾਜਾਇਜ਼ ਦਖ਼ਲ ਨਹੀਂ ਦਿੱਤਾ ਜਾਵੇਗਾ। ਇਹ ਕਾਨੂੰਨ ਸ਼ੁਰੂਆਤੀ ਤੌਰ ਉਤੇ ਹਰਿਆਣਾ ਵਾਂਗ 50 ਬਿਸਤਰਿਆਂ ਜਾਂ ਉਸ ਤੋਂ ਵੱਧ ਵਾਲੇ ਹਸਪਤਾਲਾਂ ਉਤੇ ਲਾਗੂ ਹੋਵੇਗਾ। ਇਹ ਵੀ ਪ੍ਰਸਤਾਵ ਕੀਤਾ ਗਿਆ ਕਿ ‘ਪੰਜਾਬ ਹੈਲਥ ਕੌਂਸਲ’ ਦੀ ਅਗਵਾਈ ਕਿਸੇ ਅਧਿਕਾਰੀ ਦੀ ਥਾਂ ਕੌਮੀ ਪੱਧਰ ਦੇ ਕਿਸੇ ਮਾਹਿਰ ਜਾਂ ਪੇਸ਼ੇਵਰ ਨੂੰ ਸੌਂਪੀ ਜਾ ਸਕਦੀ ਹੈ ਅਤੇ ਇਸ ਵਿੱਚ ਦੋ ਹੋਰ ਪੇਸ਼ੇਵਰਾਂ ਨੂੰ ਮੈਂਬਰਾਂ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button