Breaking NewsD5 specialNewsPoliticsPunjab

ਪੰਜਾਬ ਮੰਤਰੀ ਮੰਡਲ ਵੱਲੋਂ 16-17 ਜਨਵਰੀ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਅੱਜ ਸੰਵਿਧਾਨਕ (126ਵੀਂ ਸੋਧ), ਬਿੱਲ-2019 ਤਹਿਤ ਐਸ.ਸੀ./ਐਸ.ਟੀ. ਕੋਟਾ, ਐਂਗਲੋ ਇੰਡੀਅਨ ਤੋਂ ਬਿਨ੍ਹਾਂ ਰਾਜ ਵਿੱਚ ਅਗਲੇ 10 ਸਾਲਾਂ ਲਈ ਜਾਰੀ ਰੱਖਣ ਅਤੇ ਹੋਰ ਅਹਿਮ ਵਿਧਾਨਕ ਕੰਮਕਾਜ ਲਈ 16 ਤੇ 17 ਜਨਵਰੀ, 2020 ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਵਿੱਚ ਲਿਆ ਗਿਆ।

ਸ੍ਰੀ ਹਰਿਮੰਦਰ ਸਾਹਿਬ ‘ਚ ਅਸ਼ਲੀਲ ਡਾਂਸ | ਕਿੱਥੇ ਗਈ SGPC ? Viral Video of Darbar Sahib Amritsar

ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 174 (1) ਤਹਿਤ ਸਦਨ ਦਾ 10ਵਾਂ ਸੈਸ਼ਨ ਸੱਦਣ ਲਈ ਸਿਫਾਰਸ਼ ਕਰਨ ਦਾ ਫੈਸਲਾ ਕੀਤਾ। ਮੰਤਰੀ ਮੰਡਲ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਜਿਸ ਨਾਲ 16 ਜਨਵਰੀ ਨੂੰ ਸਵੇਰੇ 10 ਵਜੇ ਵਿਸ਼ੇਸ਼ ਸੈਸ਼ਨ ਸ਼ੁਰੂ ਹੋਵੇਗਾ।

BREAKING | Fake Encounter | ਫ਼ਰਜ਼ੀ ਪੁਲਿਸ ਮੁਕਾਬਲੇ ‘ਚ 28 ਸਾਲ ਬਾਅਦ ਸਜ਼ਾ ਦਾ ਐਲਾਨ

17 ਜਨਵਰੀ ਨੂੰ ਸ਼ਰਧਾਂਜਲੀਆਂ ਦੇਣ ਉਪਰੰਤ ਸੰਵਿਧਾਨ ਬਿੱਲ (126ਵੀਂ ਸੋਧ), 2019 ਵਿੱਚ ਸੋਧ ਦੀ ਤਸਦੀਕ ਲਈ ਮਤਾ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਉਸੇ ਦਿਨ ਪ੍ਰਸਤਾਵਿਤ ਵਿਧਾਨਕ ਕੰਮਕਾਜ ਤੋਂ ਬਾਅਦ ਸਦਨ ਉਠਾ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਇਹ ਫੈਸਲਾ ਵੀ ਕੀਤਾ ਗਿਆ ਕਿ ਵੱਖ-ਵੱਖ ਬਿੱਲ ਜਿਹੜੇ ਵਿਸ਼ੇਸ਼ ਸੈਸ਼ਨ ਦੌਰਾਨ ਰੱਖੇ ਜਾਣੇ ਹਨ ਨੂੰ ਪ੍ਰਵਾਨਗੀ ਦੇਣ ਲਈ ਮੰਤਰੀ ਮੰਡਲ ਦੀ ਅਗਲੀ ਮੀਟਿੰਗ 14 ਜਨਵਰੀ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button