
ਪੰਜਾਬ: ਪੰਜਾਬ ਦੀ ਸਿਆਸਤ ਵਿੱਚ ਨੌਜਵਾਨ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰਦੇ ਹੋਏ ਪੰਜਾਬ ਯੂਥ ਕਾਂਗਰਸ ਨੂੰ ਨਵਾਂ ਸੂਬਾ ਪ੍ਰਧਾਨ ਮਿਲ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਧੂਰੀ ਨਾਲ ਸਬੰਧਤ ਨੌਜਵਾਨ ਆਗੂ ਸ਼ੁਭਮ ਸ਼ਰਮਾ ਨੇ ਸੰਗਠਨਕ ਚੋਣਾਂ ਵਿੱਚ ਜਿੱਤ ਦਰਜ ਕਰਕੇ ਪੰਜਾਬ ਯੂਥ ਕਾਂਗਰਸ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਸ਼ੁਭਮ ਦੇਵਗਨ, ਵਿਰੋਧੀ ਗਗਨਦੀਪ ਸਿੰਘ ਨੂੰ 3883 ਵੋਟਾਂ ਨਾਲ ਹਰਾਇਆ ।
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਨੌਜਵਾਨ ਲੀਡਰਸ਼ਿਪ ‘ਤੇ ਵੱਡਾ ਦਾਅ ਖੇਡਿਆ ਗਿਆ ਹੈ। ਪਾਰਟੀ ਮੰਨਦੀ ਹੈ ਕਿ ਸੂਬੇ ਦੀ ਰਾਜਨੀਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੋਵੇਗੀ ਅਤੇ ਇਸੇ ਰਣਨੀਤੀ ਤਹਿਤ ਯੂਥ ਵਿੰਗ ਨੂੰ ਨਵੀਂ ਲੀਡਰਸ਼ਿਪ ਸੌਂਪੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




