ਪੰਜਾਬ ਯੂਨੀਵਰਸਿਟੀ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਹਟਾਉਣ ਦੇ ਆਪਣੇ ਫੈਸਲੇ ਨੂੰ ਵਾਪਸ ਲਵੇ: ਅਕਾਲੀ ਦਲ
ਸਿੰਡੀਕੇਟ ਮੈਂਬਰ ਜਿਹਨਾਂ ਨੇ ਫੈਸਲੇ ਦੀ ਹਮਾਇਤ ਕੀਤੀ, ਉਹ ਯੂਨੀਵਰਸਿਟੀ ਬਾਡੀ ਦੇ ਮੈਂਬਰ ਰਹਿਣ ਦੇ ਹੱਕਦਾਰ ਨਹੀਂ: ਡਾ. ਦਲਜੀਤ ਸਿੰਘ ਚੀਮਾ
ਕਿਹਾ ਕਿ ਪੰਜਾਬੀ ਆਪਣੀ ਮਾਂ ਬੋਲੀ ਨਾਲ ਅਨਿਆਂ ਬਰਦਾਸ਼ਤ ਨਹੀਂ ਕਰਨਗੇ ਅਤੇ ਕਿਹਾ ਕਿ ਅਕਾਲੀ ਦਲ ਇਸ ਗਲਤੀ ਨੂੰ ਦਰੁੱਸਤ ਕਰਵਾਉਣ ਲਈ ਲੋੜੀਂਦਾ ਹਰ ਕਦਮ ਚੁੱਕੇਗਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਕਿ ਉਹ ਆਪਣੇ ਸਾਰੇ ਐਫੀਲੀਏਟਡ ਕਾਲਜਾਂ ਵਿਚ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਹਟਾਉਣ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਇਸਨੇ ਯੂਨੀਵਰਸਿਟੀ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬੀ ਆਪਣੀ ਮਾਂ ਬੋਲੀ ਦੇ ਖਿਲਾਫ ਇਹ ਵਿਤਕਰਾ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿੰਡੀਕੇਟ ਦੇ ਖਿਲਾਫ ਵੀ ਸਖ਼ਤ ਸਟੈਂਡ ਲਿਆ ਜਿਸਨੇ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਵਿਸ਼ੇ ਵਜੋਂ ਹਟਾਉਣ ਅਤੇ ਇਸਨੂੰ ਸਿਰਫ ਯੋਗਤਾ ਵਧਾਉਣ ਦੇ ਵਰਗ ਤੱਕ ਸੀਮਤ ਕਰਨ ਦਾ ਫੈਸਲਾ ਲਿਆ। ਉਹਨਾਂ ਕਿਹਾ ਕਿ ਜਿਹੜੇ ਸਿੰਡੀਕੇਟ ਮੈਂਬਰਾਂ ਨੇ ਇਸ ਫੈਸਲੇ ਦੀ ਹਮਾਇਤ ਕੀਤੀ, ਉਹਨਾਂ ਨੂੰ ਯੂਨੀਵਰਸਿਟੀ ਦੀ ਇਸ ਬਾਡੀ ਦੇ ਮੈਂਬਰ ਰਹਿਣ ਦਾ ਅਧਿਕਾਰ ਨਹੀਂ ਹੈ। ਉਹਨਾ ਨੇ ਵਾਈਸ ਚਾਂਸਲਰ ਨੂੰ ਆਖਿਆ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਸਿੱਖ ਨੌਜਵਾਨਾਂ ‘ਤੇ ਭੀੜ ਦਾ ਹਮਲਾ, ਕੇਸਾਂ ਦੀ ਬੇਅਦਬੀ, ਕੁੱਟ-ਕੁੱਟ ਕੀਤੇ ਬੇਹੋਸ਼ D5 Channel Punjabi
ਅਕਾਲੀ ਆਗੂ ਨੇ ਪੰਜਾਬ ਯੂਨੀਵਰਸਿਟੀ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਇਸ ਪੰਜਾਬੀ ਵਿਰੋਧੀ ਫੈਸਲੇ ਨੂੰ ਵਾਪਸ ਲੈਣ ਲਈ ਰਾਜ਼ੀ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਯੂਨੀਵਰਸਿਟੀ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਇਸ ਗਲਤੀ ਨੂੰ ਦਰੁੱਸਤ ਕਰਨ ਲਈ ਰਾਜ਼ੀ ਕਰਨ ਵਾਸਤੇ ਲੋੜੀਂਦਾ ਹਰ ਕਦਮ ਚੁੱਕੇਗਾ। ਡਾ. ਚੀਮਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਯੂਨੀਵਰਸਿਟੀ ਇਹ ਫੈਸਲਾ ਕਿਵੇਂ ਲੈ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਰਾਜਧਾਨੀਦਾ ਹਿੱਸਾ ਹੈ ਤੇ ਇਹ ਰਾਜਧਾਨੀ ਪੰਜਾਬ ਦੇ ਪਿੰਡਾਂ ਦਾ ਉਜਾੜਾ ਕਰ ਕੇ ਬਣਾਈ ਗਈਸੀ। ਉਹਨਾਂ ਕਿਹਾ ਕਿ ਪੰਜਾਬਰ ਦੇ 200 ਤੋਂ ਵਧੇਰੇ ਕਾਲਜ ਇਸ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਹਨ। ਉਹਨਾਂਕਿਹਾ ਕਿ ਯੂਨੀਵਰਸਿਟੀ ਖਿੱਤੇ ਦੀ ਮਾਂ ਬੋਲੀ ਨਾਲ ਇਹ ਵਿਤਕਰਾ ਨਹੀਂ ਕਰ ਸਕਦੀ। ਉਹਨਾਂ ਕਿਹਾਕਿ ਇਹ ਆਸ ਨਹੀਂ ਕੀਤੀ ਜਾ ਸਕਦੀ ਕਿ ਆਪਣੀ ਮਾਂ ਬੋਲੀ ਵਿਚ ਮੁਹਾਰਤ ਹਾਸਲ ਕਰਨ ਵਾਸਤੇ ਹੋਰ ਰਾਜਾਂ ਜਾਂ ਦੇਸ਼ਾਂ ਵਿਚ ਜਾਇਆ ਜਾਵੇ।
ਪਿੰਡਾਂ ਵਾਲਿਆਂ ਲਈ ਬਣੀ ਨਵੀਂ ਐਪ, ਪਸ਼ੂਆਂ ਦਾ ਰੱਖਿਆ ਗਿਆ ਪੂਰਾ ਖਿਆਲ, ਹੁਣ ਵਾਧੂ ਦੀ ਚਿੰਤਾ ਤੋਂ ਮਿਲੂ ਛੁਟਕਾਰਾ |
ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਕਿਵੇਂ ਖਿੱਤੇ ਦੀ ਭਾਸ਼ਾ ਤੇ ਸਭਿਆਚਾਰ ਦਾ ਪਸਾਰ ਕਰਨਾ ਪੰਜਾਬੀ ਯੂਨੀਵਰਸਿਟੀ ਦੀ ਸੰਸਥਾਪਨਾ ਦੇ ਆਦਰਸ਼ਾਂ ਵਿਚੋਂ ਇਕ ਹੈ ਅਤੇ ਇਸ ਸੰਸਥਾ ਨੂੰ ਇਸ ਤੋਂ ਪਾਸੇ ਨਹੀਂ ਭੱਜਣਾ ਚਾਹੀਦਾ। ਉਹਨਾਂ ਇਹ ਵੀ ਦੱਸਿਆ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕਾਲਜਾਂ ਦੀ ਪੰਜਾਬ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਖਤਮ ਹੋ ਗਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਕਾਲਜ ਅੱਜ ਵੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ ਅਤੇ ਪੰਜਾਬ ਸਰਕਾਰ ਯੂਨੀਵਰਸਿਟੀ ਨੂੰ ਆਪਣੇ ਹਿੱਸੇ ਦੀ ਬਣਦੀ ਗ੍ਰਾਂਟ ਦਿੰਦੀ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਕਿਸੇ ਵੀ ਤਰੀਕੇ ਆਪਣੇ ਲੋਕਾਂ ਅਤੇ ਸੂਬੇ ਦੀ ਸੇਵਾ ਤੋਂ ਭੱਜ ਨਹੀਂ ਸਕਦੀ।
1984 ਘੱਲੂਘਾਰੇ ਦਿਵਸ ਮੌਕੇ SGPC ਦਾ ਵੱਡਾ ਫੈਸਲਾ, ਜ਼ਖਮੀ ਸਰੂਪ ਦੇ ਇਸ ਦਿਨ ਹੋਣਗੇ ਦਰਸ਼ਨ! D5 Channel Punjabi
ਇਹਨਾਂ ਸਭ ਫੈਸਲਿਆਂ ਨੂੰ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਇਕ ਤੋਂ ਬਾਅਦ ਇਕ ਪੰਜਾਬ ਅਤੇ ਪੰਜਾਬੀ ਵਿਰੋਧੀ ਫੈਸਲਾ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦਾ ਫੈਸਲਾ ਉਦੋਂ ਆਇਆਹੈ ਜਦੋਂ ਕੁਝ ਦਿਨ ਪਹਿਲਾਂ ਆਲ ਇੰਡੀਆ ਰੇਡੀਓ ਨੇ ਚੰਡੀਗੜ੍ਹ ਵਿਚ ਪੰਜਾਬੀ ਖਬਰਾਂ ਦਾ ਬੁਲੇਟਿਨ ਬੰਦ ਕਰ ਦਿੱਤਾ ਅਤੇ ਇਹ ਬੁਲੇਟਿਨ ਬਣਾਉਣ ਵਾਲਾ ਸਟਾਫ ਜਲੰਧਰ ਤਬਦੀਲ ਕਰ ਦਿੱਤਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਨੂੰ ਸਰਕਾਰੀ ਕੰਮਕਾਜ ਪੰਜਾਬੀ ਵਿਚ ਨਾਕਰ ਕੇ ਖੋਰਾ ਲਾਇਆ ਜਾ ਰਿਹਾ ਹੈ ਤੇ ਪੰਜਾਬੀ ਭਾਸ਼ਾ ਨੂੰ ਸ਼ਹਿਰ ਦੇ ਸਾਈਨਬੋਰਡਾ ਤੋਂ ਵੀ ਹਟਾਇਆ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.