Breaking NewsD5 specialNewsPress ReleasePunjabTop NewsUncategorized

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਵਿਰੁੱਧ ਵਿਦਿਆਰਥੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਹਜ਼ਾਰਾਂ ਦੀ ਗਿਣਤੀ ਚ ਪਹੁੰਚੇ ਵਿਦਿਆਰਥੀ, ਬੈਰੀਕੇਡ ਤੋੜ ਕੇ ਵਿਦਿਆਰਥੀ ਅੱਗੇ ਵਧੇ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਤਜਵੀਜ਼ ਖਿਲਾਫ਼ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਦੀ ਚੰਡੀਗੜ੍ਹ ਚ ਜ਼ੋਰਦਾਰ ਪ੍ਰਦਰਸ਼ਨ ਕੀਤਾ । ਇਸ ਤੋਂ ਪਹਿਲਾਂ ਹਜ਼ਾਰਾਂ ਵਿਦਿਆਰਥੀ ਅੰਬ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ….. ਜਦੋਂ ਵਿਦਿਆਰਥੀਆਂ ਗਵਰਨਰ ਹਾਊਸ ਵੱਲ ਮਾਰਚ ਸ਼ੁਰੂ ਕੀਤਾ ਤਾਂ ਭਾਰੀ ਪੁਲਿਸ ਫੋਰਸ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਿੱਥੇ ਵਿਦਿਆਰਥੀਆਂ ਨਾਲ ਧੱਕਾ ਮੁੱਕੀ ਅਤੇ ਲਾਠੀਚਾਰਜ ਕੀਤਾ ਗਿਆ । ਕੲੀ ਵਿਦਿਆਰਥੀ ਜ਼ਖ਼ਮੀ ਹੋਏ ਤੇ ਕੲੀਆਂ ਦੀਆਂ ਪੱਗਾਂ ਉਤਰੀਆਂ ।ਮਰਦ ਪੁਲਿਸ ਮੁਲਾਜ਼ਮਾਂ ਵਲੋਂ ਲੜਕੀਆਂ ਦੀ ਕੀਤੀ ਖਿੱਚ ਧੂਹ ਕੀਤੀ। ਹੋਈ ਪਰ ਵਿਦਿਆਰਥੀ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਬੈਰੀਕੇਡ ਤੋੜ ਕੇ ਅੱਗੇ ਵਧੇ।

ਵਿਦਿਆਰਥੀਆਂ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਏ ਅਤੇ ਇਸਦਾ ਕੇਂਦਰੀਕਰਨ ਬੰਦ ਕੀਤਾ ਜਾਵੇ,ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ, ਭਗਵੇੰਕਰਨ ਅਤੇ ਕੇਂਦਰੀਕਰਨ ਕਰਨ ਦੀ ਨੀਤੀ ਰੱਦ ਕੀਤੀ ਜਾਵੇ ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੀਆਂ ਕੁੱਲ ਵਿੱਤੀ ਜਿੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ ਇਸ ਮੌਕੇ ਵਿਦਿਆਰਥੀ ਆਗੂਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੇ ਏਜੰਡੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੰਜਾਬ ਯੂਨੀਵਰਸਿਟੀ ਕੇਂਦਰ ਸਰਕਾਰ ਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਸਿੱਧੇ ਕੰਟਰੋਲ ਹੇਠ ਆਵੇਗੀ। ਇੰਝ ਕੇਂਦਰ ਸਰਕਾਰ ਇਸਨੂੰ ਪੰਜਾਬ ਕੋਲ਼ੋਂ ਖੋਹ ਕੇ ਆਪਣੇ ਹੱਥ ਲੈ ਲਵੇਗੀ। ਪੰਜਾਬੀ ਬੋਲੀ ਤੇ ਸੱਭਿਆਚਾਰ ਲਈ ਕੰਮ ਕਰਨ ਵਾਲ਼ੀ ਇਹ ਯੂਨੀਵਰਸਿਟੀ ਕੇਂਦਰ ਸਰਕਾਰ ਮੁਤਾਬਕ ਚੱਲੇਗੀ ਜੋ ‘ਹਿੰਦੂ, ਹਿੰਦੀ ਤੇ ਹਿੰਦੁਸਤਾਨ’ ਦੀ ਮੁਦੱਈ ਹੈ ਤੇ ਸਭ ਕੌਮੀ, ਖੇਤਰੀ ਭਾਸ਼ਾਵਾਂ ਨੂੰ ਦਰੜਨ ਦੀ ਨੀਤੀ ਉੱਪਰ ਚਲਦੀ ਹੈ। ਇਸ ਨਾਲ਼ ਜੁੜੇ (ਐਫੀਲਿਏਟਡ) ਪੰਜਾਬ ਦੇ ਕਰੀਬ 200 ਕਾਲਜ ਬੇਸਹਾਰਾ ਹੋ ਜਾਣਗੇ ਜਾਂ ਫੇਰ ਕੇਂਦਰ ਮੁਤਾਬਕ ਚੱਲਣਗੇ।

ਅਸਲ ਵਿੱਚ ਕੇਂਦਰੀ ਹਕੂਮਤਾਂ ਵੱਖ– ਵੱਖ ਕੌਮੀਅਤਾਂ ਭਾਸ਼ਾ ਸੱਭਿਆਚਾਰ ਜਾਂ ਵਿਸੇਸ਼ ਸਨਾਖ਼ਤਾ ਨੂੰ ਰੋਲਣ ਦੇ ਰਾਹ ਤੁਰਦੀਆਂ ਰਹੀਆਂ ਹਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਹੱਥਾਂ ਚ ਦੇਣ ਦਾ ਫ਼ੈਸਲਾ ਵੀ ਇਸ ਨੀਤੀ ਦਾ ਹੀ ਹਿੱਸਾ ਹੈ। ਇਸ ਮੌਕੇ ਪੀਐੱਸਯੂ (ਲਲਕਾਰ)ਦੇ ਗੁਰਪ੍ਰੀਤ ਸਿੰਘ, ਪੀਐੱਸਯੂ (ਸ਼ਹੀਦ ਰੰਧਾਵਾ) ਹੁਸ਼ਿਆਰ ਸਿੰਘ,ਪੀਐੱਸਯੂ ਦੇ ਅਮਨਦੀਪ ਸਿੰਘ ਰੰਧਾਵਾ ਪੀਆਰਐੱਸਯੂ ਦੇ ਰਸ਼ਪਿੰਦਰ ਜਿੰਮੀ, ਐੱਸਐੱਫਐੱਸ ਦੇ ਸੰਦੀਪ, ਡੀਐੱਸਓ ਦੇ ਬਿਕਰਮ ਬਾਗੀ, ਪੀਐੱਸਐੱਫ ਦੇ ਗਗਨਦੀਪ ਸਿੰਘ, ਏਆਈਐੱਸਐੱਫ ਦੇ ਵਰਿੰਦਰ ਕੁਮਾਰ,ਆਈਸਾ ਦੇ ਸੁਖਜੀਤ ਰਾਮਾਨੰਦੀ ਅਤੇ ਐੱਸਐੱਫਆਈ ਦੇ ਰਾਜਵਿੰਦਰ ਸਿੰਘ ਆਗੂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button