ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਦੇਸ਼ ਦੇ ਉਪ- ਰਾਸ਼ਟਰਪਤੀ ਨੂੰ ਮਿਲੇਗਾ ‘ਆਪ’ ਦਾ ਵਫ਼ਦ: ਹਰਪਾਲ ਸਿੰਘ ਚੀਮਾ

‘ਆਪ’ ਆਗੂਆਂ ਨੇ ਭਾਜਪਾ ‘ਤੇ ਲਾਏ ਪੰਜਾਬ ਯੂਨੀਵਰਸਿਟੀ ਦਾ ਭਗਵਾਕਰਨ ਦੇ ਦੋਸ਼
ਚੀਮਾ ਦੀ ਅਗਵਾਈ ‘ਚ ‘ਆਪ’ ਵਿਧਾਇਕਾਂ ਦੇ ਵਫ਼ਦ ਨੇ ਵਿਦਿਆਰਥੀਆਂ ਦੇ ਧਰਨੇ ‘ਚ ਕੀਤੀ ਸ਼ਿਰਕਤ
ਚੰਡੀਗੜ੍ਹ:ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ ਦੀਆਂ ਲਗਾਤਾਰ ਟਾਲੀਆ ਜਾ ਰਹੀਆਂ ਸੈਨੇਟ ਚੋਣਾ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਲਾਏ ਧਰਨੇ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜ਼ੋਰਦਾਰ ਸਮਰਥਨ ਕੀਤਾ ਹੈ। ਇਸ ਧਰਨੇ ਨੂੰ ਹਿਮਾਇਤ ਦੇਣ ਲਈ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਮੰਗਲਵਾਰ ਨੂੰ ਉਪ- ਕੁਲਪਤੀ (ਵੀ.ਸੀ) ਦਫ਼ਤਰ ਅੱਗੇ ਲੱਗੇ ਵਿਦਿਅਰਥੀਆਂ ਦੇ ਧਰਨੇ ‘ਚ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ, ਜਿਸ ‘ਚ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ), ਪਾਰਟੀ ਆਗੂ ਮਲਵਿੰਦਰ ਸਿੰਘ ਕੰਗ, ਗਗਨਦੀਪ ਸਿੰਘ ਚੱਢਾ, ਨਰਿੰਦਰ ਸਿੰਘ ਸ਼ੇਰਗਿੱਲ, ਪਰਮਿੰਦਰ ਸਿੰਘ ਗੋਲਡੀ, ਨਵਜੋਤ ਸਿੰਘ ਸੈਣੀ, ਗੈਰੀ ਵੜਿੰਗ, ਦਿਨੇਸ਼ ਚੱਢਾ, ਗੋਬਿੰਦਰ ਮਿੱਤਲ, ਹਰਸ਼ ਜਲੰਧਰੀ ਅਤੇ ਭੁਪਿੰਦਰ ਸਿੰਘ ਬਾਠ ਸ਼ਾਮਲ ਸਨ।
ਕਿਸਾਨਾਂ ਲਈ ਵੱਡੀ ਖੁਸ਼ਖਬਰੀ ਅੰਦੋਲਨ ਖ਼ਤਮ,ਚੱਕਲਿਆ ਧਰਨਾ || D5 Channel Punjabi
ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ, ਟੀਚਿੰਗ ਸਟਾਫ਼ ਦੇ ਆਗੂਆਂ ਅਤੇ ਨਾਨ- ਟੀਚਿੰਗ ਸਟਾਫ਼ ਦੇ ਆਗੂਆਂ ਦੇ ਵਫ਼ਦ ਨੂੰ ਨਾਲ ਲੈ ਕੇ ਦੇਸ਼ ਦੇ ਉਪ- ਰਾਸ਼ਟਰਪਤੀ ਅਤੇ ਪੀ.ਯੂ ਦੇ ਕੁਲਪਤੀ ਵੈਂਕਈਆ ਨਾਇਡੂ ਨੂੰ ਮਿਲਣਗੇ, ਜਿਸ ਸੰਬੰਧੀ ਉਪ- ਰਾਸ਼ਟਰਪਤੀ ਤੋਂ ਸਮਾਂ ਲੈ ਲਿਆ ਗਿਆ ਹੈ। ਉਨਾਂ ਹੋਰਨਾਂ ਪਾਰਟੀ ਆਗੂਆਂ ਨੂੰ ਇਸ ਮੁੱਦੇ ‘ਤੇ ਇੱਕਜੁਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਦਬਾਅ ਪਾਉਣ ਦੀ ਅਪੀਲ ਕੀਤੀ।
ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਲਈ ਸਿੱਖਿਆ ਅਤੇ ਸਿਹਤ ਸਭ ਤੋਂ ਪ੍ਰਮੁੱਖ ਮੁੱਦੇ ਹਨ। ਦਿੱਲੀ ਦੀ ਕੇਜਰੀਵਾਲ ਸਰਕਾਰ ਸਿੱਖਿਆ ‘ਤੇ ਸਾਢੇ 26 ਫ਼ੀਸਦੀ ਬਜਟ ਖਰਚ ਕਰਦੀ ਹੈ, ਜਿਸ ਕਰਕੇ ਦਿੱਲੀ ‘ਚ ਸਕੂਲ ਅਤੇ ਉਚ ਸਿੱਖਿਆ ਦੀ ਕਾਇਆ ਕਲਪ ਹੋ ਗਈ ਹੈ।
Kisan Bill 2020 : ਲਓ ਫੇਰ ਘੇਰਲਿਆ ਸੁਖਬੀਰ ਬਾਦਲ || D5 Channel Punjabi ||
ਉਨਾਂ ਐਲਾਨ ਕੀਤਾ ਜੇ ‘ਆਪ’ ਸੱਤਾ ‘ਚ ਆਉਂਦੀ ਹੈ ਤਾਂ ਪੰਜਾਬ ਵਿੱਚ ਵੀ ਸਿਹਤ ਅਤੇ ਸਿੱਖਿਆ ਪ੍ਰਾਥਮਿਕ ਮੁੱਦੇ ਹੋਣਗੇ। ਪੰਜਾਬ ਦੇ ਦਮ ਤੋੜ ਰਹੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵਿੱਤੀ ਤੇ ਪ੍ਰਸ਼ਾਸ਼ਨਿਕ ਸੰਕਟ ‘ਚੋਂ ਕੱਢਿਆ ਜਾਵੇਗਾ। ਚੀਮਾ ਨੇ ਕਿਹਾ ਪੰਜਾਬ ਯੂਨੀਵਰਸਿਟੀ ਚੰਡੀਗੜ ਲਈ ਪੰਜਾਬ ਸਰਕਾਰ ਦੇ ਬਜਟ ਨੂੰ ਦੁੱਗਣਾ ਕੀਤਾ ਜਾਵੇਗਾ।ਹਰਪਾਲ ਸਿੰਘ ਚੀਮਾ ਨੇ ਕਿਹਾ, ‘ਭਾਰਤੀ ਜਨਤਾ ਪਾਰਟੀ ਰਾਸ਼ਟਰੀ ਸਵੈਮ ਸੰਘ ਦੇ ਇਸ਼ਾਰੇ ‘ਤੇ ਪੰਜਾਬ ਯੂਨੀਵਰਸਿਟੀ ਦਾ ਭਗਵਾਕਰਨ ਕਰਨਾ ਚਾਹੁੰਦੀ ਹੈ, ਜਿਸ ਨੂੰ ਕਦੇਂ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਇੱਕ ਲੋਕਤੰਤਰੀ ਬਾਡੀ ਹੈ, ਜਿਸ ‘ਚ ਵਿਦਿਅਕ ਖੇਤਰ ਨਾਲ ਜੁੜੇ ਹਰੇਕ ਵਰਗ ਨੂੰ ਨੁਮਾਇੰਦਗੀ ਮਿਲਦੀ ਹੈ, ਪਰ ਮੌਜ਼ੂਦਾ ਵਾਇਸ ਚਾਂਸਲਰ ਮੋਦੀ ਸਰਕਾਰ ਦੇ ਇਸਾਰੇ ‘ਤੇ ਸੈਨੇਟ ਚੋਣਾ ਨਹੀਂ ਕਰਵਾ ਰਿਹਾ ਤਾਂ ਜੋ ਯੂਨੀਵਰਸਿਟੀ ਤੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾਵੇ।’
Punjab Congress Rift : ਖਤਰੇ ‘ਚ ਮੁੱਖ ਮੰਤਰੀ ਦੀ ਕੁਰਸੀ! ਹਾਈਕਮਾਨ ਦਾ ਵੱਡਾ ਧਮਾਕਾ || D5 Channel Punjabi
ਉਨਾਂ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ‘ਚ ਗਰੈਜ਼ੂਏਟ ਹਲਕਿਆਂ ਵਿੱਚ ਪੰਜਾਬ ਦੇ 15 ਨੌਜਵਾਨ ਚੁੱਣ ਕੇ ਜਾਣੇ ਹਨ ਅਤੇ ਇਹ ਚੁੱਣੇ ਹੋਏ ਨੌਜਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਹੱਕਾਂ ਅਤੇ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ।ਚੀਮਾ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਦਾ ਵੀ.ਸੀ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਭਾਜਪਾ ਦੀ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਇਹ ਸੈਨੇਟ ਚੋਣਾ ਨਹੀਂ ਕਰਵਾ ਰਿਹਾ ਕਿਉਂਕਿ ਉਹ ਸੈਨੇਟ ਦੀ ਲੋਕਸ਼ਾਹੀ ਪ੍ਰੀਕ੍ਰਿਆ ਨੂੰ ਖ਼ਤਮ ਕਰਨਾ ਚਾਹੁੰਦਾ ਹੈ ਅਤੇ ਆਪਣੇ ਨੁਮਾਇੰਦੇ ਨਾਮਜਦ ਕਰਕੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ) ਦਾ ਏਜੰਡਾ ਲਾਗੂ ਕਰਨਾ ਚਾਹੁੰਦਾ ਹੈ।ਵਿਰੋਧੀ ਧਿਰ ਦੇ ਨੇਤਾ ਨੇ ਸਪਸ਼ਟ ਕੀਤਾ ਕਿ ਪੰਜਾਬ ਯੂਨੀਵਰਸਿਟੀ ਕੇਵਲ ਇੱਕ ਵਿਦਿਅਕ ਅਦਾਰਾ ਨਹੀਂ, ਸਗੋਂ ਪੰਜਾਬ ਦੀ ਸ਼ਾਨ ਅਤੇ ਧਰੋਹਰ ਹੈ। ਇਸ ਲਈ ਇਸ ਧਰੋਹਰ ਨੂੰ ਹੜੱਪਣ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾਵੇਗਾ। ਚੀਮਾ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਜਲਦ ਤੋਂ ਜਲਦ ਚੋਣਾ ਕਰਵਾਈਆਂ ਜਾਣ ਅਤੇ ਸੈਨੇਟ ਦੀ ਲੋਕਤੰਤਰਿਕ ਪ੍ਰਣਾਲੀ ਬਹਾਲ ਕੀਤੀ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.