PunjabTop News

ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ‘ਚ ਅੱਜ ਵਿਦਿਆਰਥੀ ਯੂਨੀਅਨ ਚੋਣਾਂ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣਗੀਆਂ। ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸਵੇਰੇ 9:30 ਵਜੇ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਚੋਣ ਪ੍ਰਚਾਰ ਦੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਵਿੱਚ ਹੋਵੇਗੀ।ਐਸਓਆਈ ਦੇ ਯੁਵਰਾਜ ਗਰਗ ਅਤੇ ਸੀਵਾਈਐਸਐਸ ਦੇ ਦਿਵਿਆਂਗ ਠਾਕੁਰ ਵਿਚਾਲੇ ਮੁੱਖ ਮੁਕਾਬਲਾ ਮੰਨਿਆ ਜਾ ਰਿਹਾ ਹੈ। ਵੋਟਿੰਗ ਦੇ ਲਈ 69 ਡਿਪਾਰਟਮੈਂਟ ’ਚ 179 ਬੂਥ ਬਣਾਏ ਗਏ ਹਨ। ਪ੍ਰਧਾਨ ਦੀ ਚੋਣ ਦੇ ਲਈ 9 ਉਮੀਦਵਾਰਾਂ ’ਚ ਟੱਕਰ ਦੇਖਣ ਨੂੰ ਮਿਲ ਰਹੀ ਹੈ।

ਆਪਸ ‘ਚ ਲੜੇ ਕਾਂਗਰਸੀ, Meeting ‘ਚ ਹੰਗਾਮਾ, ਚੱਲੀ ਧੱਕਾ-ਮੁੱਕੀ, Video Viral || D5 Channel Punjabi

ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀ ਇਸ ਵਿੱਚ ਵੋਟ ਪਾਉਣਗੇ। ਇਸ ਤੋਂ ਇਲਾਵਾ 10 ਕਾਲਜਾਂ ਵਿੱਚ 43705 ਦੇ ਕਰੀਬ ਵਿਦਿਆਰਥੀ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸ਼ਹਿਰ ਦੇ 10 ਕਾਲਜਾਂ ਵਿੱਚ 110 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਦਕਿ ਪੰਜਾਬ ਯੂਨੀਵਰਸਿਟੀ ਵਿੱਚ 4 ਅਹੁਦਿਆਂ ਲਈ 21 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਦੂਜੇ ਪਾਸੇ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨੂੰ ਲੈ ਕੇ ਪੁਲਿਸ ਨੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button