Breaking NewsD5 specialNewsPunjabTop News

ਪੰਜਾਬ ਰਾਜਪਾਲ ਨੇ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ CM ਭਗਵੰਤ ਮਾਨ ਤੋਂ ਮੰਗੀ ਰਿਪੋਰਟ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪਤਰਜਾਰੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਾਲਜ ਵਜ਼ੀਫ਼ਿਆਂ ਦਾ ਭੁਗਤਾਨ ਨਾ ਜਾਣ ਸੰਬੰਧੀ ਰਿਪੋਰਟ ਮੰਗੀ ਹੈ | ਪੰਜਾਬ ਦੇ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਕਾਲਜ ਵਜ਼ੀਫ਼ਿਆਂ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਦੋ ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਕਾਲਜ ਛੱਡਣ ਲਈ ਮਜਬੂਰ ਹੋਣ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ।

ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਬਾਪੂ ਨੂੰ ਮਿਲੀ ਧਮਕੀ

ਰਾਜਪਾਲ ਨੇ ਇਸ ਪੱਤਰ ਵਿੱਚ ਕਿਹਾ ਕਿ “ਜੇਕਰ ਇਹ ਸੱਚ ਹੈ, ਤਾਂ ਇਹ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਸਭ ਤੋਂ ਨਿੰਦਣਯੋਗ ਉਲੰਘਣਾ ਹੋਵੇਗੀ ਅਤੇ ਉਹਨਾਂ ਨਾਲ ਘੋਰ ਬੇਇਨਸਾਫ਼ੀ ਹੋਵੇਗੀ।”ਪੰਜਾਬ ਦੇ ਰਾਜਪਾਲ ਕੋਲ ਸੂਚਨਾ ਪਹੁੰਚੀ ਸੀ ਕਿ 2017 ਤੋਂ 2020 ਤੱਕ 2 ਲੱਖ ਤੋਂ ਵੱਧ ਬੱਚਿਆਂ ਨੇ ਵਜ਼ੀਫੇ ਦੇ ਪੈਸੇ ਨਾ ਮਿਲਣ ਕਾਰਨ ਕਾਲਜ ਛੱਡ ਦਿੱਤਾ ਹੈ, ਜਿਸ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਤੋਂ ਰਿਪੋਰਟ ਤਲਬ ਕੀਤੀ ਹੈ।

CM Mann ਦੀ Gangsters ਨੂੰ ਧਮਕੀ। ਕਰਤਾ ਵੱਡਾ ਐਲਾਨ! ਖ਼ਤਮ ਕਰ ਦਿਆਂਗੇ। D5 Channel Punjabi

ਜਿਕਰਯੋਗ ਹੈ ਕਿ ਪੰਜਾਬ ਦੇ ਲਗਭਗ 2 ਲੱਖ ਦਲਿਤ ਵਿਦਿਆਰਥੀਆਂ ਨੇ ਕਾਲਜਾਂ ਦੀ ਪੜ੍ਹਾਈ ਛੱਡ ਦਿੱਤੀ ਕਿਉਂਕਿ ਪੰਜਾਬ ਸਰਕਾਰ ਨੇ ਕਾਲਜਾਂ ਨੂੰ ਉਨ੍ਹਾਂ ਦੇ ਵਜ਼ੀਫ਼ਿਆਂ ਦਾ ਭੁਗਤਾਨ ਨਹੀਂ ਕੀਤਾ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਿਜੇ ਸਾਂਪਲਾ ਨੇ ਕਿਹਾ ਕਿ ਇਸ ਸਬੰਧੀ ਸੂਬਾ ਸਰਕਾਰ ਨੂੰ 7 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button