Press ReleaseBreaking NewsD5 specialNewsPunjab
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ

ਚੰਡੀਗੜ੍ਹ: ਮੋਗਾ ਜ਼ਿਲ੍ਹੇ ਦੀਆਂ ਦੋ ਭੈਣਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ
ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਰਟ ਵਿੱਚ ਚਲਾਨ ਪੇਸ਼ ਕਰਕੇ 7 ਅਪ੍ਰੈਲ 2021 ਨੂੰ ਸਬੰਧਤ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਹੀਂ ਐਕਸ਼ਨ ਟੇਕਨ ਰਿਪੋਰਟ ਤਲਬ ਕੀਤੀ ਹੈ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.