Press ReleasePunjabTop News

ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸ

ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ’ਚ ਸੀਸੀਟੀਵੀ ਕੈਮਰੇ ,14 ਉਡਣ ਦਸਤੇ, 13 ਡੀ.ਟੀ.ਈ./ਬੋਰਡ ਟੀਮਾਂ,52 ਨਿਗਰਾਨਾਂ ਦੀ ਤਾਇਨਾਤੀ  

ਚੰਡੀਗੜ੍ਹ : ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਤੇ ਆਈਟੀ) ਵੱਲੋਂ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਸਖ਼ਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ । ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪੋਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੇ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਰਕਾਰੀ ਪਾਲੀਟੈਕਨਿਕ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਤਬਦੀਲ ਕਰਕੇ ਪ੍ਰੀਖਿਆ ਵਿੱਚ ਨਕਲ ਨੂੰ ਬਿਲਕੁਲ ਖਤਮ ਕਰਨ ਦਾ ਫੈਸਲਾ ਲਿਆ ਹੈ।

ਮੁੜ ਮਰਨ ਵਰਤ ਤੇ ਬੈਠੇ,Kisan Leader Jagjit Singh Dallewal | D5 Channel Punjabi |Patiala Farmers Protest

ਹੁਣ ਪ੍ਰੀਖਿਆਵਾਂ ਨੂੰ ਸੀਸੀਟੀਵੀ ਨਿਗਰਾਨੀ ਹੇਠ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਕਿਉਂਕਿ ਬੋਰਡ ਨੇ ਸਰਕਾਰੀ ਪੌਲੀਟੈਕਨਿਕਾਂ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਸੀ.ਸੀ.ਟੀ.ਵੀ. ਲਗਾਉਣ ਲਈ ਵੱਡੀ ਰਕਮ ਖਰਚ ਕੀਤੀ ਹੈ। ਵਿਦਿਆਰਥੀਆ ਦੀ ਸਹੂਲਤ ਨੂੰ ਧਿਆਨ ਵਿੱਚ ਰਖਦੇ ਹੋਏ ਸਾਰੀਆਂ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੀ ਸਰਕਾਰੀ ਸੰਸਥਾਵਾਂ ਨਾਲ ਮੈਪਿੰਗ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਆਪਣੇ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ.ਬੈਂਸ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਨਿਗਰਾਨ ਬੋਰਡ ਨੇ 26 ਸਰਕਾਰੀ ਪੌਲੀਟੈਕਨਿਕਾਂ ਅਤੇ 115 ਸਰਕਾਰੀ ਆਈ.ਟੀ.ਆਈਜ਼ ਵਿੱਚ ਸੀ.ਸੀ.ਟੀ.ਵੀ. ਲਗਾਉਣ ਲਈ ਲਗਭਗ 3 ਕਰੋੜ ਰੁਪਏ ਖਰਚ ਕੀਤੇ ਹਨ। ਉਚੇਰੀ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਨਵੇਂ ਬਣੇ ਕੇਂਦਰਾਂ ਵਿੱਚ  ਵੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ।

CM Mann ਦਾ ਵੱਡਾ Action ! Gangsters ਲਈ ਵੱਡਾ ਪਲੈਨ ਤਿਆਰ! | D5 Channel Punjabi

ਸ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਨੇ ਪਹਿਲੀ ਵਾਰ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਲਈ ਬੋਰਡ ਦੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਹੈ। ਕੰਟਰੋਲ ਰੂਮ ਵਿੱਚ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਅਧਿਕਾਰੀਆਂ ਦਾ ਰੋਸਟਰ ਵੀ ਤਿਆਰ ਕੀਤਾ ਗਿਆ ਹੈ। ਇਸ ਨਾਲ ਪ੍ਰੀਖਿਆਵਾਂ ਵਿੱਚ ਪੂਰੀ ਪਾਰਦਰਸ਼ਤਾ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਅਤੇ ਉਦਯੋਗਿਕ ਸਿਖਲਾਈ ਬੋਰਡ ਤੇ ਤਕਨੀਕੀ ਸਿੱਖਿਆ ਬੋਰਡ ਪੰਜਾਬ ਰਾਜ ਵਿੱਚ ਤਕਨੀਕੀ ਸਿੱਖਿਆ ਦੀ ਗੁਣਵੰਤਾ ਵਿੱਚ ਸੁਧਾਰ ਲਿਆਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ ਅਤੇ ਪੋਲੀਟੈਕਨਿਕ ਫਾਰਮੇਸੀ ਡਿਪਲੋਮਾ ਕੋਰਸਾਂ ਦੀਆਂ ਪ੍ਰੀਖਿਆਵਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਦੇ ਉਦੇਸ਼ਾਂ ਦੀ ਪ੍ਰਾਪਤੀ ਕਰ ਰਿਹਾ ਹੈ।। ਪਿਛਲੀਆਂ ਪ੍ਰੀਖਿਆਵਾ ਜੋ ਕਿ ਇਸ ਤੋਂ ਪਹਿਲਾ ਪ੍ਰਾਈਵੇਟ ਅਦਾਰਿਆਂ ਵਿੱਚ ਲਈਆ ਜਾਂਦੀਆ ਸਨ, ਵਿੱਚ ਵਿਦਿਆਰਥੀਆਂ ਵੱਲੋਂ ਨਕਲ/ਗਲਤ ਤਰੀਕੇ ਵਰਤੇ ਜਾਣ ਦੀਆਂ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਸਨ, ਜਿਸ ਨਾਲ ਨਾ ਸਿਰਫ਼ ਹੁਸ਼ਿਆਰ ਅਤੇ ਮਿਹਨਤੀ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਸੀ, ਸਗੋਂ ਤਕਨੀਕੀ ਸਿੱਖਿਆ ਪ੍ਰਣਾਲੀ ਦੀ ਸਮੁੱਚੀ ਸਾਖ ਤੇ ਵੀ ਧੱਬਾ ਸੀ। ਇਸੇ ਲਈ ਇਹ ਸੁਧਾਰ ਲਾਗੂ ਕੀਤੇ ਗਏ ਹਨ।

Navjot Kaur Sidhu ਦਾ ਇਕ ਹੋਰ ਖੁਲਾਸਾ! Kejriwal ਚਾਹੁੰਦੇ ਸੀ Navjot Sidhu ਨੂੰ | D5 Channel Punjabi

ਤਕਨੀਕੀ ਸਿੱਖਿਆ ਬੋਰਡ ਨੇ ਇਨ੍ਹਾਂ ਪ੍ਰੀਖਿਆ ਸੁਧਾਰਾਂ ਨੂੰ ਲਾਗੂ ਕਰਦੇ ਹੋਏ ਪਹਿਲੀ ਵਾਰ ਉੱਚੇਰੀ ਸਿੱਖਿਆ ਸੰਸਥਾਵਾਂ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਵੀ ਪ੍ਰੀਖਿਆ ਕੇਂਦਰ ਬਣਾਏ ਹਨ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਉੱਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਤਾਇਨਾਤ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਤਕਨੀਕੀ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀਆਂ ਫਲਾਇੰਗ ਸਕੂਐਂਡ ਟੀਮਾਂ ਭੇਜ ਕੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਆਪਣੇ ਜ਼ਿਲ੍ਹਿਆਂ ਵਿੱਚ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Bullet ਰੱਖਣ ਦੇ ਸ਼ੌਕੀਨਾਂ ਨੂੰ ਝਟਕਾ!Punjab ’ਚ ਨਵਾ ਫਰਮਾਨ ਹੋਇਆ ਜਾਰੀ |Bullet News Punjab|D5 Channel Punjabi

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਵਾਰ ਕੇਂਦਰਾਂ ਦੀ ਜਾਂਚ ਕਰਨ ਲਈ ਪ੍ਰਿੰਸੀਪਲਾਂ ਦੀਆਂ 14 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਵਾਰ ਕੇਂਦਰਾਂ ਦੀ ਜਾਂਚ ਕਰਨ ਲਈ ਡੀਟੀਈ/ਬੋਰਡ ਦੀਆਂ 13 ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਵੀ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਕੇਂਦਰਾਂ ਦੀ ਚੈਕਿੰਗ ਕਰਨ ਦੀ ਅਪੀਲ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਦੇ 52 ਫੈਕਲਟੀ ਮੈਂਬਰ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਤੇ ਨਿਗਰਾਨ ਵਜੋਂ ਤਾਇਨਾਤ ਕੀਤੇ ਹਨ, ਉਨ੍ਹਾਂ ਕਿਹਾ ਕਿ ਮਿਹਨਤੀ ਵਿਦਿਆਰਥੀ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਸ ਕਰਦੇ ਹਾਂ ਕਿ  ਭਵਿੱਖ ਵਿੱਚ ਵੀ ਅਜਿਹਾ ਜਾਰੀ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button