ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਰਹੇਗਾ ਬੰਦ, ਕੇਂਦਰ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ; ਸ਼ਰਧਾਲੂਆਂ ਦੀਆਂ ਉਮੀਦਾਂ ਨੂੰ ਲੱਗਾ ਝਟਕਾ
ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੌਜੂਦਾ ਸਰਹੱਦੀ ਸੁਰੱਖਿਆ ਹਾਲਾਤਾਂ ਨੂੰ ਦੇਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਫਿਲਹਾਲ ਮੁੜ ਨਹੀਂ ਖੋਲ੍ਹਿਆ ਜਾਵੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਲਾਂਘਾ ਦੁਬਾਰਾ ਸ਼ੁਰੂ ਕਰਨ ਲਈ ਕਈ ਮੰਗਾਂ ਅਤੇ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ‘ਤੇ ਸਰਕਾਰ ਨੇ ਵਿਚਾਰ ਕੀਤਾ ਹੈ। ਹਾਲਾਂਕਿ ਮੌਜੂਦਾ ਸੁਰੱਖਿਆ ਸਥਿਤੀ ਨੂੰ ਤਰਜੀਹ ਦਿੰਦਿਆਂ ਲਾਂਘਾ ਬੰਦ ਰੱਖਣ ਦਾ ਫੈਸਲਾ ਜਾਰੀ ਰੱਖਿਆ ਗਿਆ ਹੈ।
ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸਰਕਾਰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੀ ਆਸਥਾ ਨਾਲ ਜੁੜੇ ਮਹੱਤਵ ਨੂੰ ਸਮਝਦੀ ਹੈ। ਪਰ ਭਾਰਤ-ਪਾਕਿਸਤਾਨ ਸਰਹੱਦ ‘ਤੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਕਿ ਜਦੋਂ ਸੁਰੱਖਿਆ ਹਾਲਾਤ ਅਨੁਕੂਲ ਹੋਣਗੇ ਤਾਂ ਇਸ ਫੈਸਲੇ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ।
ਇਹ ਮੁੱਦਾ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵੀ ਗੂੰਜਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਲਾਂਘੇ ਦੀ ਮੌਜੂਦਾ ਸਥਿਤੀ ਬਾਰੇ ਸਪੱਸ਼ਟੀਕਰਨ ਮੰਗਿਆ ਸੀ। ਇਸ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਨੇ ਲਿਖਤੀ ਰੂਪ ਵਿੱਚ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਇਸ ਸਮੇਂ ਲਾਂਘਾ ਖੋਲ੍ਹਣਾ ਸੰਭਵ ਨਹੀਂ ਹੈ।
ਸ੍ਰੀ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਇੱਕ ਅਤਿ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਬਿਤਾਏ ਸਨ। ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਮਝੌਤੇ ਤਹਿਤ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ, ਜਿਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਵੀਜ਼ਾ-ਮੁਕਤ ਦਰਸ਼ਨ ਕਰਨ ਦਾ ਮੌਕਾ ਮਿਲਿਆ। ਕੋਰੋਨਾ ਮਹਾਂਮਾਰੀ ਦੌਰਾਨ ਇਹ ਲਾਂਘਾ ਅਸਥਾਈ ਤੌਰ ‘ਤੇ ਬੰਦ ਕੀਤਾ ਗਿਆ ਸੀ ਅਤੇ 17 ਨਵੰਬਰ 2021 ਨੂੰ ਮੁੜ ਖੋਲ੍ਹਿਆ ਗਿਆ। ਪਰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਕਾਰਨ ਲਾਂਘਾ ਫਿਰ ਬੰਦ ਕਰ ਦਿੱਤਾ ਗਿਆ, ਜੋ ਅਜੇ ਤੱਕ ਮੁੜ ਸ਼ੁਰੂ ਨਹੀਂ ਹੋ ਸਕਿਆਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਲਗਾਤਾਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਕਈ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਇਸ ਮਾਮਲੇ ਨੂੰ ਲਗਾਤਾਰ ਉਠਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਨਾਲ ਇਹ ਮੁੱਦਾ ਸਿਆਸੀ ਤੌਰ ‘ਤੇ ਵੀ ਅਹਿਮ ਬਣ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਦੇ ਆਗੂ ਵੀ ਅੰਦਰੂਨੀ ਪੱਧਰ ‘ਤੇ ਹਾਈਕਮਾਂਡ ਕੋਲ ਲਾਂਘਾ ਮੁੜ ਖੋਲ੍ਹਣ ਦੀ ਵਕਾਲਤ ਕਰ ਰਹੇ ਹਨ, ਪਰ ਕੇਂਦਰੀ ਵਿਦੇਸ਼ ਮੰਤਰਾਲੇ ਦੇ ਮੌਜੂਦਾ ਰੁਖ਼ ਨੂੰ ਵੇਖਦਿਆਂ ਫਿਲਹਾਲ ਲਾਂਘਾ ਖੁੱਲ੍ਹਣ ਦੀ ਸੰਭਾਵਨਾ ਘੱਟ ਨਜ਼ਰ ਆ ਰਹੀ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.