Press ReleasePunjabTop News

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 14 ਦਸੰਬਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 14 ਦਸੰਬਰ 2022 ਹੈ।
ਅੰਮ੍ਰਿਤਪਾਲ ਨੇ ਪੂਰਾ ਪੰਜਾਬ ਕਰ ਲਿਆ ਇਕੱਠਾ, ਵਿਰੋਧੀਆਂ ਨੂੰ ਦਿੱਤਾ ਮੂੰਹ ਤੋੜ ਜਵਾਬ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।
AAP Gujarat : BJP ’ਤੇ ਭਾਰੀ ਪਿਆ CM Mann, ਪਲਟੀ ਗਈ ਬਾਜ਼ੀ! ਵੱਡੇ ਲੀਡਰ ਚਿੱਤ | D5 Channel Punjabi
ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ 01.01.2023 ਨੂੰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।
Gangster Goldy Brar ਨੂੰ ਵੱਡਾ ਝਟਕਾ, ਪੁਲਿਸ ਨੇ ਲੱਭਿਆ ਸ਼ੂਟਰ ਸਪਲਾਈ ਕਰਨ ਵਾਲਾ ਵਿਅਕਤੀ? | D5 Channel Punjabi
ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 14 ਦਸੰਬਰ 2022 ਤੱਕ  ਭੇਜ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button