Breaking NewsD5 specialIndiaNewsTop News

‘ਪੰਜਾਬ ਵਿਚ ਐੱਨ.ਡੀ.ਏ ਗਠਜੋੜ ਦੀ ਸਰਕਾਰ ਬਣੇਗੀ’

ਨਵੀਂ ਦਿੱਲੀ : ਜਲੰਧਰ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਐੱਨ.ਡੀ.ਏ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਵਾਂ ਪੰਜਾਬ ਬਣਾਵਾਂਗੇ ਤੇ ਇੱਥੇ ਮਾਫੀਆ ਰਾਜ ਖ਼ਤਮ ਕਰਾਂਗੇ। ਇਸ ਮੌਕੇ ਉਨ੍ਹਾਂ ਨੇ ਨਾਅਰਾ ਦਿੱਤਾ ” ਨਵਾਂ ਪੰਜਾਬ ਨਵੀਂ ਟੀਮ ਦੇ ਨਾਲ ”।

Punjab Election 2022 : PM Modi ਦੀ Rally ਨੂੰ ਲੈਕੇ Channi ਦੀ ਸਖ਼ਤੀ, ਕਰਤਾ ਵੱਡਾ ਐਲਾਨ !

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਆਪਣੇ ਕਈ ਪੁਰਾਣੇ ਸਾਥੀਆਂ ਨੂੰ ਇੱਥੇ ਵੇਖਿਆ ਹੈ ਤੇ ਮੈਂ ਅੱਜ ਖੁਸ਼ ਮਹਿਸੂਸ ਕਰ ਰਿਹਾ ਹਾਂ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸ੍ਰੀ ਦੇਵੀ ਤਲਾਬ ਮੰਦਰ ਵੀ ਨਤਮਸਤਕ ਹੋਣਾ ਸੀ ਪਰ ਇਥੋਂ ਦੀ ਸਰਕਾਰ ਨੇ ਪ੍ਰਬੰਧ ਕਰਨ ਤੋਂ ਮਨਾ ਕਰ ਦਿੱਤਾ।

ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਨੇ ਭੁੱਖਮਰੀ ਦੌਰਾਨ ਹਰੀ ਕ੍ਰਾਂਤੀ ਲਿਆਂਦੀ ਹੈ। ਇਸ ਨਾਲ ਹੀ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੇਸ਼ ਦੀ ਸੁਰੱਖਿਆ ਲਈ ਜਰੂਰੀ ਹੈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਨਵੇਂ ਪੰਜਾਬ ਵਿਚ ਵਿਰਾਸਤ ਤੇ ਵਿਕਾਸ ਹੋਵੇਗਾ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਸਰਕਾਰਾਂ ਪੰਜਾਬ ਦਾ ਵਿਕਾਸ ਨਹੀਂ ਕਰ ਸਕਦੀਆਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੁਰਸੀ ਬਚਾਉਣ ਵਾਲੇ ਲੋਕ ਪੰਜਾਬ ਦਾ ਵਿਕਾਸ ਨਹੀਂ ਕਰ ਸਕਦੇ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਨੇ ਕੈਪਟਨ ਨੂੰ ਹਟਾਇਆ ਹੈ।  ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਦੀਆਂ ਸਰਕਾਰਾਂ ਰਿਮੋਟ ਕੰਟਰੋਲ ਨਾਲ ਚਲਦੀਆਂ ਹਨ ਅਤੇ ਇਹ ਪੰਜਾਬ ਲਈ ਕੰਮ ਨਹੀਂ ਕਰ ਸਕਦੀਆਂ। ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਨੂੰ ਵੀ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ ਭਾਜਪਾ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਮਿਲਣਾ ਚਾਹੀਦਾ ਸੀ ਪਰ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਨੂੰ ਤਰਜੀਹ ਦਿੱਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button