Press ReleasePunjabTop News

ਪੰਜਾਬ ਵਿਚ ਨੌਜਵਾਨਾਂ ਨੂੰ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ-ਮੁੱਖ ਮੰਤਰੀ

ਨਿਯੁਕਤੀ ਦੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖ ਤੇ ਪਾਰਦਰਸ਼ੀ ਹੋਣ ਕਾਰਨ ਇਕ ਵੀ ਨੌਕਰੀ ਲਈ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ

ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਸਹਿਕਾਰਤਾ ਵਿਭਾਗ ਦੇ 200 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹਫ਼ਤੇ ਵਿਚ ਦੋ ਵਾਰ ਪਿੰਡਾਂ ਦੇ ਦੌਰੇ ਕਰਨਗੇ ਡਿਪਟੀ ਕਮਿਸ਼ਨਰ

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੋਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ।

ਘਰ ਪਾਓਣ ਲਈ ਨਹੀਂ ਮਿਲਣਾ ਇਸਤੋਂ ਸਸਤਾ ਮਾਲ, ‘ਹੋਲਸੇਲ ਨਾਲੋਂ ਵੀ ਕਰਤਾ ਸਸਤਾ’ ਕੀਮਤ ’ਤੇ ਨਹੀਂ ਹੋਣਾ ਯਕੀਨ

ਮੁੱਖ ਮੰਤਰੀ ਨੇ ਕਿਹਾ, “ਇਸ ਮਿਊਂਸਪਲ ਭਵਨ ਵਿਚ ਮੈਂ ਹਫ਼ਤੇ ਵਿਚ ਦੋ ਵਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਉਂਦਾ ਹੈ ਜਿਸ ਕਰਕੇ ਇਸ ਮਿਊਂਸਪਲ ਭਵਨ ਨੂੰ ‘ਨਿਯੁਕਤੀ ਭਵਨ’ ਵੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।” ਨਵੇਂ ਚੁਣੇ ਉਮੀਦਵਾਰਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਕੰਮਕਾਜ ਲਈ ਆਸਾਂ-ਉਮੀਦਾਂ ਨਾਲ ਉਨ੍ਹਾਂ ਕੋਲ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Governor ਕੋਲ ਪਹੁੰਚੀ Video ਦਾ ਸੱਚ, Sukhpal Khaira ਤੇ Raja Warring ਦਾ ਧਮਾਕਾ | D5 Channel Punjabi

ਨੌਜਵਾਨਾਂ ਨੂੰ ਪੜਾਅਵਾਰ ਨਿਯੁਕਤੀ ਪੱਤਰ ਸੌਂਪਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 29000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜੇ ਤੱਕ ਇਕ ਵੀ ਨੌਕਰੀ ਲਈ ਕਿਸੇ ਤਰ੍ਹਾਂ ਦੀ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ।” ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਨੌਕਰੀਆਂ ਦੇ ਵੱਧ ਮੌਕੇ ਦੇਣ ਦੀ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ ਗਿਆ ਹੈ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਨੌਜਵਾਨ ਪਹਿਲਾਂ ਕਲਰਕ ਭਰਤੀ ਹੋਇਆ, ਉਸ ਤੋਂ ਬਾਅਦ ਮਿਹਨਤ ਕਰਕੇ ਐਸਿਸਟੈਂਟ ਲਾਈਨਮੈਨ ਬਣਿਆ ਅਤੇ ਉਸ ਤੋਂ ਬਾਅਦ ਐਸ.ਡੀ.ਓ. ਨਿਯੁਕਤ ਹੋਇਆ ਹੈ।

Charanjit Channi ਨੇ ਚਲਾਇਆ ਬਜ਼ਾਰ ‘ਚ Rickshaw, ਲੋਕ ਕਹਿੰਦੇ ਮੈਂ ਰਿਕਸ਼ਾ ਵੀ….. | Charanjit Channi Rickshaw

ਸਿਹਤ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿਚ ਸਟਾਫ ਬਹੁਤ ਕਾਬਲ ਹੈ ਪਰ ਲੋੜੀਂਦਾ ਸਾਜ਼ੋ-ਸਾਮਾਨ ਨਾ ਹੋਣ ਕਰਕੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ ਸਨ ਪਰ ਹੁਣ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਫ਼ਤੇ ਵਿਚ ਦੋ ਵਾਰ ਡਿਪਟੀ ਕਮਿਸ਼ਨਰ ਅਤੇ ਹੋਰ ਸਟਾਫ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਅਤੇ ਇਸ ਦੀ ਸਫਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਲੋਕਾਂ ਅਤੇ ਸਰਕਾਰ ਦਰਮਿਆਨ ਖਲਾਅ ਖਤਮ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਕੰਮਕਾਜ ਲ਼ਈ ਜ਼ਿਲ੍ਹਾ ਦਫ਼ਤਰਾਂ ਜਾਂ ਚੰਡੀਗੜ੍ਹ ਦੇ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ।

ਸਰਕਾਰੀ ਦਫ਼ਤਰ ‘ਚ ਪਹਿਲੇ ਦਿਨ ਛਾਪਾ, ਮੁਲਾਜ਼ਮ ਗੈਰਹਾਜ਼ਰ | D5 Channel Punjabi | Offices Timing Changed Today

ਲੋਕਾਂ ਤੱਕ ਸਿੱਧੀ ਪਹੁੰਚ ਕਾਇਮ ਕਰਨ ਲਈ ਇਕ ਹੋਰ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਕਿ ਸਾਰੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਲੋਕ ਆਪਣੇ ਅੱਖੀਂ ਦੇਖ ਸਕਣ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਪੰਜਾਬ ਨੂੰ ‘ਰੰਗਲਾ ਸੂਬਾ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸ ਦੇ ‘ਬ੍ਰੈਂਡ ਅੰਬੈਸਡਰ’ ਬਣਨ ਦਾ ਸੱਦਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button