
ਸਰਕਾਰ ਨੇ ਪ੍ਰਸ਼ਾਸਨਿਕ ਕੰਮਾਂ ਵਿਚ ਤਬਦੀਲੀ ਕਰਦਿਆਂ ਕਈ ਸੀਨੀਅਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰਾਂ ਤੋਂ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੱਕ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਤਬਾਦਲਿਆਂ ਦੇ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ ਵਿਕਾਸ ਪ੍ਰਤਾਪ (IAS 1994) ਨੂੰ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਜੋਂ ਤਾਇਨਾਤ ਕੀਤਾ ਗਿਆ ਹੈ। ਸੁਮੇਰ ਸਿੰਘ ਗੁਰਜਰ (IAS 1998) ਨੂੰ ਹੁਣ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਉਣਗੇ। ਕੰਵਲ ਪ੍ਰੀਤ ਬਰਾੜ (IAS 2007) ਨੂੰ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਦੇ ਨਾਲ-ਨਾਲ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਅਤੇ ਕਮਿਸ਼ਨਰ ਫਰੀਦਕੋਟ ਮੰਡਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




