Press ReleasePunjabTop News

ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ-ਕੈਬਨਿਟ ਮੰਤਰੀ ਮੀਤ ਹੇਅਰ

ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਦੌਰਾ- ਸਾਫ ਕੀਤੇ ਪਾਣੀ ਨਾਲ 1000 ਏਕੜ ਵਿਚ ਸਿੰਚਾਈ ਕਰਨ ਦੇ ਕੰਮ ਦਾ ਲਿਆ ਜਾਇਜ਼ਾ

ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਚਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਰੱਖਿਆ, ਸੀਵਰੇਜ਼ ਬੋਰਡ ਤੇ ਖੇਤੀਬਾੜੀ ਵਿਭਾਗ ਨੂੰ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਮਿਲਕੇ ਕੰਮ ਕਰਨ ਦਾ ਸੱਦਾ

ਚੰਡੀਗੜ੍ਹ / ਫਗਵਾੜਾ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ  ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਸ੍ਰੀ ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ।
ਬਹਿਬਲ ਕਲਾਂ ਮੋਰਚੇ ਨੇ ਲਿਆ ਵੱਡਾ ਫੈਸਲਾ! ਬਾਦਲਾਂ ਲਈ ਬਰਾੜ ਬਣਿਆ ਵੱਡੀ ਚੁਣੌਤੀ! | D5 Channel Punjabi
ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11  ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ। ਸ੍ਰੀ ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ।
Akali Dal ’ਚ ਬਗਾਵਤ, Jagmeet Brar ਨੇ ਪਾਈ ਧੱਕ, ਕਰਤੇ ਵੱਡੇ ਖੁਲਾਸੇ! | D5 Channel Punjabi
ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।

ਕਿਸਾਨਾਂ ਦਾ ਸਨਮਾਨ-

ਕੈਬਨਿਟ ਮੰਤਰੀ ਵਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜੋ ਕਿ ਇਸ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ। ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ।
Amritsar News : ਆਹਮੋ-ਸਾਹਮਣੇ Police ’ਤੇ Gangster, ਸੜਕ ’ਤੇ ਹੀ ਬਣਿਆਂ ਜੰਗ ਦਾ ਮੈਦਾਨ | D5 Channel Punjabi
ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button