Breaking NewsD5 specialNewsPress ReleasePunjab

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

ਚੰਡੀਗੜ੍ਹ: ਸੂਬਾ ਸਰਕਾਰ ਦੀ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਡਾਇਰੈਕਟਰ-ਕਮ-ਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਅੱਜ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਅਤੇ ਖੇਤਰ ਵਿਖੇ ਤਾਇਨਾਤ ਸਾਰੇ ਕਰਮਚਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਸਵੈਇੱਛਾ ਨਾਲ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ। ਇਸ ਸੰਬੰਧੀ ਵਿਜੀਲੈਂਸ ਵੱਲੋਂ ਵਿਸੇਸ ਮੁਹਿੰਮ ਵੀ ਚੱਲ ਰਹੀ ਹੈ।

ਕਿਸਾਨਾਂ ਦੇ ਹੱਕ ’ਚ ਫੈਸਲਾ,ਮੋਦੀ ਨੂੰ ਝਟਕਾ!ਟੁੱਟ ਸਕਦੀ ਸਰਕਾਰ!ਮਿਲੀ ਵੱਡੀ ਸਪੋਟ|| Gal Sachi Hai

ਇਸ ਦੌਰਾਨ ਸ੍ਰੀ ਉੱਪਲ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵਿੱਚ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਕੀ ਰਹਿੰਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਆਪ ਨੂੰ ਕੋਰੋਨਾ ਵਾਈਰਸ ਤੋਂ ਬਚਾਉਣ ਲਈ ਜਲਦੀ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲੈਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button