PunjabTop News

ਪੰਜਾਬ ਵਿਧਾਨ ਸਭਾ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ, ਆਪਰੇਸ਼ਨ ਲੋਟਸ ਦੀ ਰਿਪੋਰਟ ਮੰਗੀ, ਕਾਂਗਰਸ ਦਾ ਬਾਈਕਾਟ

ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਆਪਰੇਸ਼ਨ ਲੋਟਸ ਦੀ ਐਕਸ਼ਨ ਟੇਕਨ ਰਿਪੋਰਟ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਵਿਸ਼ੇਸ਼ ਸੈਸ਼ਨ ਵਿੱਚ ਇਸ ਮੁੱਦੇ ’ਤੇ ਸਾਢੇ ਤਿੰਨ ਘੰਟੇ ਚਰਚਾ ਹੋਈ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ ਦਾ ਬਾਈਕਾਟ ਕੀਤਾ ਅਤੇ ਵਾਕਆਊਟ ਕਰ ਦਿੱਤਾ।

 ਅੱਜ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਕਈ ਪ੍ਰਸਤਾਵ ਲੈ ਕੇ ਆਵੇਗੀ। ਦੂਜੇ ਪਾਸੇ ਪੰਜਾਬ ਭਾਜਪਾ ਨੇ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ‘ਤੇ ਸਵਾਲ ਚੁੱਕਦੇ ਹੋਏ ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਸੈਸ਼ਨ ਦੇ ਬਾਈਕਾਟ ਦਾ ਐਲਾਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button