PunjabTop NewsUncategorized

ਪੰਜਾਬ ਵਿਧਾਨ ਸਭਾ ਕਵਰੇਜ ‘ਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ, ਹਾਈਕੋਰਟ ਅੱਜ ਸੁਣਵਾਈ

ਵਿਰੋਧੀ ਧਿਰ ਨੂੰ ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਸੰਬੰਧੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ‘ਤੇ ਸਿਰਫ ਸਰਕਾਰ ਅਤੇ ਇਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ ਲਗਾਇਆ ਹੈ।

ਪੰਜਾਬ ਹਰਿਆਣਾ ਹਾਈ ਕੋਰਟ ਦੀ ਰਜਿਸਟਰੀ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਇਸ ‘ਤੇ ਅੱਜ ਸੁਣਵਾਈ ਹੋਵੇਗੀ। ਪ੍ਰਤਾਪ ਸਿੰਘ ਬਾਜਵਾ ਨੇ ਪਟੀਸ਼ਨ ‘ਚ ਕਿਹਾ ਹੈ ਕਿ ਇਸ ਸਰਕਾਰ ਦਾ ਜਦੋਂ ਵੀ ਵਿਧਾਨ ਸਭਾ ਦਾ ਸੈਸ਼ਨ ਹੁੰਦਾ ਹੈ ਤਾਂ ਇਸ ਦੀ ਲਾਈਵ ਕਵਰੇਜ ਦੌਰਾਨ ਸਾਰਾ ਧਿਆਨ ਸਰਕਾਰ ਅਤੇ ਇਸ ਦੇ ਨੇਤਾਵਾਂ ‘ਤੇ ਹੁੰਦਾ ਹੈ। ਵਿਰੋਧੀ ਨੇਤਾਵਾਂ ਅਤੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

ਪਟੀਸ਼ਨ ਕਰਤਾ ਵੱਲੋਂ ਕਿਹਾ ਕਿ ਉਹ ਸਭ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਜਨਤਾ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਚੁੱਕਣ ਦਾ ਪੂਰਾ ਹੱਕ ਹੈ। ਉਨ੍ਹਾਂ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਦੀ ਕਵਰੇਜ ਦੌਰਾਨ ਹਰ ਕਿਸੇ ਨੂੰ ਪੂਰੀ ਕਵਰੇਜ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਫਿਲਹਾਲ ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ ‘ਚ ਦਾਇਰ ਕੀਤੀ ਗਈ ਹੈ, ਜਿਸ ‘ਤੇ 22 ਨਵੰਬਰ ਨੂੰ ਸੁਣਵਾਈ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button