Breaking NewsNewsPunjabTop News

ਪੰਜਾਬ ਵਿਧਾਨ ਸਭਾ ਚੋਣਾਂ 2022 : ਤੀਸਰੇ ਦਿਨ ਦਾਖ਼ਲ ਹੋਈਆਂ 176 ਨਾਮਜ਼ਦਗੀਆਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਤੀਸਰੇ ਦਿਨ ਸੂਬੇ ਵਿੱਚ ਸਿਰਫ਼ 176 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ। ਨਾਮਜ਼ਦਗੀ ਦੇ ਪਹਿਲੇ ਅਤੇ ਦੂਜੇ ਦਿਨ  126 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 302 ਹੋ ਗਈ ਹੈ। ਡਾ.ਰਾਜੂ ਨੇ ਕਿਹਾ ਕਿ ਮਿਤੀ 29 ਜਨਵਰੀ 2022 ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਫਾਰਮ ਭਰ ਮਜੀਠੀਆ ਦਾ ਧਮਾਕਾ! ਮਾਰਿਆ ਲਲਕਾਰਾ, ਸਿੱਧੂ ਦੀ ਭੈਣ ਨੂੰ ਲੈ ਵੱਡਾ ਖੁਲਾਸਾ | D5 Channel Punjabi

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button