Breaking NewsD5 specialNewsPunjabTop News

ਪੰਜਾਬ ਵਿਧਾਨ ਸਭਾ ਚੋਣਾਂ 2022 : ਨਾਮਜਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਦਾਖਲ ਹੋਈਆਂ 931 ਨਾਮਜਦਗੀਆਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਐਨਕੋਰ ਸਾਫਟਵੇਅਰ ’ਤੇ ਉਪਲਬਧ ਅੰਕੜਿਆਂ ਅਨੁਸਾਰ ਆਖਰੀ ਦਿਨ ਸੂਬੇ ਵਿੱਚ 931 ਨਾਮਜਦਗੀਆਂ ਦਾਖਲ ਹੋਈਆਂ ਹਨ। ਨਾਮਜਦਗੀ ਦੇ ਪਹਿਲੇ ਪੰਜ ਦਿਨਾਂ ਦੋਰਾਨ 1348 ਨਾਮਜਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜਦਗੀਆਂ ਦੀ ਕੁੱਲ ਗਿਣਤੀ 2279 ਹੋ ਗਈ ਹੈ। ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸਨ ’ਨੋਅ ਯੂਅਰ ਕੈਂਡੀਡੇਟ’ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

Khabran Da Sira : MSP ‘ਤੇ ਸਰਕਾਰ ਦਾ ਫੈਸਲਾ, ਪੰਜਾਬ ਆਉਣਗੇ ਮੋਦੀ, ਗੁੱਥਮ-ਗੁੱਥਾ ਹੋਏ ਭਾਜਪਾਈ, ਕਾਂਗਰਸ ਨੂੰ ਝਟਕਾ

ਉਨ੍ਹਾਂ ਕਿਹਾ ਕਿ ਪਾਰਦਰਸੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸਨ ਦੀ ਵੈੱਬਸਾਈਟ ’ਤੇ ਵੀ ਉਪਲਬਧ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button