ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ‘ਆਪ’ ਨੇ ਐਲਾਨੇ 5 ਹੋਰ ਉਮੀਦਵਾਰ

‘ਆਪ’ ਵੱਲੋਂ ਐਲਾਨੇ ਉਮੀਦਾਵਰਾਂ ਦੀ ਗਿਣਤੀ ਹੋਈ 109
ਭਗਵੰਤ ਮਾਨ ਅਤੇ ਜਰਨੈਲ ਸਿੰਘ ਦੀ ਜਾਰੀ ਕੀਤੀ ਨੌਵੀਂ ਸੂਚੀ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ 5 ਹੋਰ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 109 ਹੋ ਗਈ ਹੈ।
Sanyukt Samaj Morcha : Rajewal ਬਣੂ ਮੁੱਖ ਮੰਤਰੀ, ਇਕੱਠੇ ਹੋ ਗਏ Kisan, Gurnam Chaduni ਨੇ ਕਰਤੀ ਸਪੋਟ
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਬਠਿੰਡਾ (ਦਿਹਾਤੀ) ਤੋਂ ਅਮਿਤ ਰਤਨ ਕੋਟਫੱਤਾ, ਜਲੰਧਰ ਉਤਰੀ ਤੋਂ ਦਿਨੇਸ਼ ਢਾਲ, ਸਮਰਾਲਾ ਤੋਂ ਜਗਤਾਰ ਸਿੰਘ ਅਤੇ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.