Breaking NewsD5 specialNewsPress ReleasePunjab

ਪੰਜਾਬ ਵਿਧਾਨ ਸਭਾ ‘ਚ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ‘ਤੇ ਇਸ ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਉਹਨਾਂ ਵਿਧਾਨ ਸਭਾ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਉੱਤੇ ਫੁੱਲ ਅਰਪਿਤ ਕੀਤੇ। ਸੰਧਵਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮਹਾਨ ਸਿੱਖ ਸ਼ਾਸਕ ਸਨ ਜਿਹਨਾਂ ਨੇ ਵੱਖ ਵੱਖ ਮਿਸਲਾਂ ਨੂੰ ਇਕੱਠਾ ਕਰਕੇ ਵਿਸ਼ਾਲ ਅਤੇ ਖੁਸ਼ਹਾਲ ਸਿੱਖ ਰਾਜ ਦੀ ਸਥਾਪਨਾ ਕੀਤੀ।

Akali Dal ਲਈ ਰੋਇਆ Sukhdev Dhindsa! ਮੁੜ ਪਾਰਟੀ ‘ਚ ਸ਼ਾਮਲ ਹੋਣ ਲਈ ਤਿਆਰ | D5 Channel Punjabi

ਉਹਨਾਂ ਕਿਹਾ ਕਿ ਸ਼ੇਰ-ਏ-ਪੰਜਾਬ ਨੇ ਆਪਣੇ ਰਾਜ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਅਧੀਨ ਇੱਕ ਅਜਿਹਾ ਨਿਵੇਕਲਾ ਰਾਜ ਸਥਾਪਿਤ ਕੀਤਾ ਜਿੱਥੇ ਹਿੰਦੂ, ਸਿੱਖ, ਮੁਸਲਮਾਨ ਸਭ ਪਿਆਰ ਨਾਲ ਮਿਲ ਕੇ ਰਹਿੰਦੇ ਸਨ। ਉਸ ਦੌਰ ‘ਚ ਸਾਰੇ ਧਰਮਾਂ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਇਕ ਮਿਸਾਲ ਸੀ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਸੇ ਖ਼ਾਸੀਅਤ ਕਾਰਨ ਸਿੱਖ ਰਾਜ ਦੀ ਸਿਫ਼ਤ ਅੱਜ ਵੀ ਹਰ ਪਾਸੇ ਹੁੰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button