PunjabTop News

ਪੰਜਾਬ ਵਿਧਾਨ ਸਭਾ ‘ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ ਸਦਨ ਅੰਦਰ ਰੌਲਾ ਪਾ ਰਹੇ ਕਾਂਗਰਸੀਆਂ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਪੁੱਛਿਆ ਕਿ ਉਹ ਗਿੱਧਾ ਕਿਸ ਗੱਲ ਦਾ ਪਾ ਰਹੇ ਹਨ। ਦੱਸ ਦਈਏ ਕਿ ਮੰਤਰੀ ਫ਼ੌਜਾ ਸਿੰਘ ਸਰਾਰੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਸਦਨ ਅੰਦਰ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਸਦਨ ਦੀ ਕਾਰਵਾਈ ‘ਚ ਨਾਅਰੇ ਲਾਉਂਦੇ ਹੋਏ ਰੁਕਾਵਟ ਪਾਈ ਜਾ ਰਹੀ ਹੈ।

ਵਿਧਾਨ ਸਭਾ ’ਚ ਹੰਗਾਮਾ! ਵਿਰੋਧੀਆਂ ਨੇ ਪਾਇਆ ਨਵਾਂ ਪੰਗਾ! ਦੇਖੋ ਫਿਰ ਅੰਦਰ ਦਾ ਮਾਹੌਲ

ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਜਦੋਂ ਦਲਿਤ ਬੱਚਿਆਂ ਦੇ ਵਜ਼ੀਫਿਆਂ ‘ਚ ਕਾਂਗਰਸੀ ਮੰਤਰੀ ਨੇ ਘਪਲਾ ਕੀਤਾ ਸੀ ਤਾਂ ਉਸ ਸਮੇਂ ਕਾਂਗਰਸੀ ਕਿਉਂ ਨਹੀਂ ਬੋਲੇ। ਸਰਬਜੀਤ ਕੌਰ ਮਾਣੂੰਕੇ ਨੇ ਸਦਨ ਅੰਦਰ ਮਤਾ ਪੇਸ਼ ਕਰਦਿਆਂ ਉਨ੍ਹਾਂ ਗਰੀਬ ਅਤੇ ਦਲਿਤ ਬੱਚਿਆਂ ਲਈ ਲੋੜੀਂਦੇ ਉਪਰਾਲੇ ਕਰਨ ਦੀ ਗੱਲ ਕਹੀ, ਜਿਨ੍ਹਾਂ ਨੂੰ ਵਜ਼ੀਫ਼ੇ ਨਾ ਮਿਲਣ ਕਾਰਨ ਸਿੱਖਿਆ ਸੰਸਥਾਨਾਂ ਵੱਲੋਂ ਸਰਟੀਫਿਕੇਟ ਨਹੀਂ ਦਿੱਤੇ ਗਏ।ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਦਲਿਤ ਵਿਦਿਆਰਥੀਆਂ ਨਾਲ ਧ੍ਰੋਹ ਕਮਾਇਆ ਹੈ, ਜਿਸ ਕਾਰਨ ਕਿੰਨੇ ਲੱਖ ਬੱਚਿਆਂ ਨੇ ਪੜ੍ਹਾਈ ਵਿਚਕਾਰ ਹੀ ਛੱਡ ਦਿੱਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button