Breaking NewsD5 specialNewsPunjabTop News

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਹੋਣ ਜਾ ਰਿਹਾ ਹੈ ਅਤੇ ਅੱਜ ਇਸ ਸਬੰਧੀ ਸੱਤਾਧਾਰੀ ਪਾਰਟੀ ਕਾਂਗਰਸ ਵਲੋਂ ਵਿਧਾਇਕਾਂ ਲਈ ਵਿਪ੍ਹ ਜਾਰੀ ਕੀਤਾ ਗਿਆ ਸੀ। ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਹੈ। ਬੇਸ਼ੱਕ ਵਿਸ਼ੇਸ਼ ਇਜਲਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਬਾਰੇ ਹੀ ਵਿਚਾਰ ਚਰਚਾ ਹੋਏਗੀ ਪਰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਕਈ ਮੁੱਦਿਆਂ ਉੱਪਰ ਘੇਰਨ ਦੀ ਵੀ ਰਣਨੀਤੀ ਬਣਾਈ ਹੋਈ ਹੈ।

🔴LIVE : ਲਾਠੀਚਾਰਜ ’ਤੇ ਭੜਕੀਆਂ ਜਥੇਬੰਦੀਆਂ,ਵੱਡਾ ਐਲਾਨ! ਖੇਤੀ ਮੰਤਰੀ ਦਾ ਬਿਆਨ, ਨਵਜੋਤ ਸਿੱਧੂ ਨੂੰ ਝਟਕਾ!

ਹਾਸਲ ਜਾਣਕਾਰੀ ਮੁਤਾਬਕ ਇਜਲਾਸ ਦੀ ਸ਼ੁਰੂਆਤ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਮਗਰੋਂ ਸ਼੍ਰੀ ਗੁਰੂ ਤੇਗ ਬਹਾਦਰ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਬਾਰੇ ਚਰਚਾ ਕੀਤੀ ਜਾਵੇਗੀ। ਉਧਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਵਿੱਚ ਆਪੋ-ਆਪਣੇ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ‘ਵ੍ਹਿਪ’ ਜਾਰੀ ਕੀਤਾ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਵਿਚਾਰ ਰੱਖਣਗੇ। ਵਿਸ਼ੇਸ਼ ਸੈਸ਼ਨ ਵਿਚ ਪੰਜਾਬ ਨਾਲ ਸਬੰਧਤ ਲੋਕ ਸਭਾ ਤੇ ਰਾਜ ਸਭਾ ਦੇ ਨੌਂ ਐਮਪੀ ਵੀ ਸ਼ਾਮਲ ਹੋਣਗੇ।

Farmers Protest ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦਾ ਐਕਸ਼ਨ ! ਕਿਸਾਨ ਕਰਨਗੇ ਹੁਣ ਇੱਕ ਪਾਸਾ ! D5 Channel Punjabi

ਉਧਰ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦਾ ਐਲਾਨ ਕੀਤਾ ਹੋਇਆ ਹੈ। ਕਾਂਗਰਸ ਵੱਲੋਂ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਵ੍ਹਿੱਪ ਨੂੰ ਇਸੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ।ਪੰਜਾਬ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵ੍ਹਿੱਪ ਹਰਦਿਆਲ ਸਿੰਘ ਕੰਬੋਜ ਜਦੋਂਕਿ ‘ਆਪ’ ਵੱਲੋਂ ਚੀਫ਼ ਵ੍ਹਿਪ ਕੁਲਤਾਰ ਸਿੰਘ ਸੰਧਵਾਂ ਨੇ ਆਪੋ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕਰਦਿਆਂ ਵਿਸ਼ੇਸ਼ ਸੈਸ਼ਨ ਵਿੱਚ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੋਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button