Breaking NewsD5 specialNewsPoliticsPunjab

ਪੰਜਾਬ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਤੇ ਕੈਬਨਿਟ ਮੰਤਰੀਆਂ ਵੱਲੋਂ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸ. ਗੁਰਦਾਸ ਸਿੰਘ ਬਾਦਲ (ਸਾਬਕਾ ਮੈਂਬਰ ਪਾਰਲੀਮੈਂਟ) ਦੇ ਦੇਹਾਂਤ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਤੇ ਸਾਰੇ ਕੈਬਨਿਟ ਮੰਤਰੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Canada ਜਾਣ ਤੋਂ ਪਹਿਲਾਂ ਜੇਠ ਨੇ ਉਜਾੜਤਾ ਘਰ! 35 ਕਿੱਲੇ ਜ਼ਮੀਨ ਵਾਲੇ ਪਰਿਵਾਰ ‘ਚ ਵਿਆਹੀ ਸੀ D5 Channel Punjabi

ਆਪਣੇ ਸ਼ੋਕ ਸੁਨੇਹੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਅਰੁਨਾ ਚੌਧਰੀ, ਰਜ਼ੀਆ ਸੁਲਤਾਨਾ, ਓਮ ਪ੍ਰਕਾਸ਼ ਸੋਨੀ, ਰਾਣਾ ਗੁਰਮੀਤ ਸਿੰਘ ਸੋਢੀ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁਖਬਿੰਦਰ ਸਿੰਘ ਸਰਕਾਰੀਆ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।

BIG BREAKING ਬਾਦਲ ਪਰਿਵਾਰ ਨੂੰ ਵੱਡਾ ਸਦਮਾ | Parkash Singh Badal | Manpreet Badal | Gurdas Badal

ਸਾਰੇ ਆਗੂਆਂ ਨੇ ਮਨਪ੍ਰੀਤ ਸਿੰਘ ਬਾਦਲ ਨਾਲ ਦੁੱਖ ਸਾਂਝਾ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button