Press ReleasePunjabTop News

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਮੌਤ ’ਤੇ ਦੁੱਖ ਪ੍ਰਗਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਭਦੌੜ  ਤੋਂ ਵਿਧਾਇਕ ਸ੍ਰੀ ਲਾਭ ਸਿੰਘ ਉਗੋਕੇ ਦੇ ਪਿਤਾ ਸਰਦਾਰ ਦਰਸ਼ਨ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਧਵਾਂ ਨੇ ਸ. ਦਰਸ਼ਨ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਿਆ ਅਤੇ ਉਨ੍ਹਾਂ ਨੇ ਵਿਧਾਇਕ ਲਾਭ ਸਿੰਘ ਉਗੋਕੇ ਨਾਲ ਦੁੱਖ ਸਾਂਝਾ ਕੀਤਾ।
ਸੰਧਵਾਂ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸੇ ਦੌਰਾਨ ਅੱਜ ਵਿਧਾਨ ਸਭਾ ਚ ਵੀ ਸਦਨ ਵੱਲੋਂ ਵੀ ਸ੍ਰੀ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button