Press ReleasePunjabTop News

ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕਾਰਜ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਰਾਹ-ਦਸੇਰੇ ਦਾ ਕੰਮ ਕਰੇਗਾ: ਮੁੱਖ ਮੰਤਰੀ ਨੇ ਜਤਾਈ ਉਮੀਦ

ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ ਲਿਆਏਗੀ ਇਹ ਮਿਸਾਲੀ ਪਹਿਲਕਦਮੀ

ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਸਾਰੀਆਂ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾਉਣ ਦਾ ਦਿੱਤਾ ਸੱਦਾ

ਕੋਲੇ ਦੀ ਸਪਲਾਈ ਸਮੁੰਦਰੀ ਰੂਟ ਰਾਹੀਂ ਕਰਨ ਦੇ ਕੇਂਦਰ ਸਰਕਾਰ ਦੇ ਆਪਹੁਦਰੇ ਫੈਸਲੇ ਦੀ ਕੀਤੀ ਆਲੋਚਨਾ

ਕਿਹਾ; ਸੂਬੇ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਚਲਾਉਣਗੇ, ਨਾ ਕਿ ਕੇਂਦਰ ਸਰਕਾਰ ਦੇ ਥਾਪੇ ਹੋਏ ਵਿਅਕਤੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਵਿਧਾਨ ਸਭਾ ਦੇ ਕੰਮਕਾਜ ਵਿੱਚ ਸਿਫ਼ਤੀ ਤਬਦੀਲੀ ਲਿਆਏਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੇ ਫ਼ਤਵੇ ਨਾਲ ਵਿਧਾਇਕਾਂ ਨੂੰ ਜਿਤਾਇਆ ਹੈ ਅਤੇ ਉਨ੍ਹਾਂ ਦੀਆਂ ਚੁਣੇ ਹੋਏ ਨੁਮਾਇੰਦਿਆਂ ਤੋਂ ਬਹੁਤ ਆਸਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਸਾਂ ਦੀ ਪੂਰਤੀ ਤਾਂ ਹੀ ਹੋ ਸਕਦੀ ਹੈ, ਜੇ ਵਿਧਾਇਕ ਬਹਿਸਾਂ ਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ।
Karnail Singh Panjoli ਨੇ ਖੋਲ੍ਹੀ ਬਾਦਲਾਂ ਦੀ ਕੁੰਡਲੀ, Sukhbir ਨੇ ਹਰਾਏ ਅਕਾਲੀ? | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਇਕ-ਦੂਜੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਦੀਆਂ ਸਿਆਸੀ ਪਾਰਟੀਆਂ ਤੇ ਉਥੋਂ ਦੇ ਲੋਕ ਆਪਣੇ ਸੂਬਿਆਂ ਦੇ ਸਾਂਝੇ ਕੰਮਾਂ ਲਈ ਇਕਜੁੱਟ ਹੁੰਦੇ ਹਨ ਪਰ ਪੰਜਾਬ ਵਿੱਚ ਇਸ ਤਰ੍ਹਾਂ ਦਾ ਏਕਾ ਗਾਇਬ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮਸਲਿਆਂ ਦਾ ਛੇਤੀ ਹੱਲ ਯਕੀਨੀ ਬਣਾਉਣ ਲਈ ਇਹ ਸਮੇਂ ਦੀ ਮੁੱਖ ਲੋੜ ਹੈ। ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੋਲਾ ਖਾਣ ਤੋਂ ਸਮੁੰਦਰੀ ਰਸਤੇ ਰਾਹੀਂ ਕੋਲਾ ਲਿਆਉਣ ਦੇ ਨੁਕਸਦਾਰ ਫੈਸਲੇ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਇਹ ਆਪਹੁਦਰਾ ਫੈਸਲਾ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਸੂਬਾ ਇਸ ਕੋਲੇ ਦੀ ਵਰਤੋਂ ਝੋਨਾ ਪੈਦਾ ਕਰਨ ਲਈ ਕਰਦਾ ਹੈ, ਜਿਸ ਦੀ ਦੇਸ਼ ਦਾ ਅੰਨ ਭੰਡਾਰ ਭਰਨ ਵਿੱਚ ਅਹਿਮ ਭੂਮਿਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਕੋਲੇ ਦੀ ਢੁਆਈ ਦਾ ਵੱਧ ਖ਼ਰਚਾ ਚੁੱਕਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਹੜਾ ਗ਼ੈਰ-ਵਾਜਬ ਤੇ ਨਾਸਹਿਣਯੋਗ ਹੈ।
ਇਸ ਸਿੱਖ ਆਗੂ ਨੇ ਠੋਕਤੇ ਵੱਡੇ-ਵੱਡੇ ਲੀਡਰ! Beadbi Case ‘ਚ ਨਵਾਂ ਮੋੜ! | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸਭ ਤੋਂ ਉੱਪਰ ਹਨ ਅਤੇ ਸਰਕਾਰ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਵਿਅੰਗ ਕਸਿਆ ਕਿ ਕੇਂਦਰ ਸਰਕਾਰ ਦੇ ਥਾਪੇ ਹੋਏ ਕੁੱਝ ਨੁਮਾਇੰਦੇ ਸੂਬੇ ਦੇ ਮਾਮਲਿਆਂ ਵਿੱਚ ਅੜਿੱਕੇ ਡਾਹ ਰਹੇ ਹਨ, ਜਿਹੜਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਥਾਪੇ ਹੋਏ ਵਿਅਕਤੀਆਂ ਨੂੰ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਦੇ ਕੰਮ ਵਿੱਚ ਅੜਿੱਕੇ ਡਾਹੁਣ ਦੀ ਥਾਂ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਿਆਸਤ ਤੋਂ ਦੂਰ ਨਹੀਂ ਰਹਿੰਦੇ ਅਤੇ ਉਹ ਆਪਣੇ ਨਾਲ ਸਬੰਧਤ ਸਿਆਸੀ ਮਾਹੌਲ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਲੀਡਰਸ਼ਿਪ ਦਾ ਗੁਣ ਵਿਰਸੇ ਵਿੱਚ ਮਿਲਿਆ ਹੈ, ਜਿਸ ਦਾ ਅੰਦਾਜ਼ਾ ਇਸ ਗੱਲੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਵਿਦੇਸ਼ਾਂ ਵਿੱਚ ਵੀ ਆਪਣੇ ਲਈ ਵੱਖਰੀ ਥਾਂ ਬਣਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕੈਨੇਡਾ, ਇੰਗਲੈਂਡ, ਨਿਊਜ਼ੀਲੈਂਡ ਤੇ ਹੋਰ ਮੁਲਕਾਂ ਦੇ ਸਿਆਸੀ ਖੇਤਰ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਂਦਿਆਂ ਦੇਖਿਆ ਜਾ ਸਕਦਾ ਹੈ।
ਸੁਣੋ! Punjab ਤੇ Singapore ਦੇ ਸਕੂਲਾਂ ‘ਚ ਕੀ ਫ਼ਰਕ? ਪੱਤਰਕਾਰ ਦੇ Principal ਨੂੰ ਸਿੱਧੇ ਸਵਾਲ!
ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚੋਂ ਪੰਜਾਬ ਹੀ ਅਜਿਹਾ ਇਕੋ-ਇਕ ਸੂਬਾ ਹੈ, ਜਿਸ ਦੀਆਂ ਜੜ੍ਹਾਂ ਦੁਨੀਆ ਭਰ ਵਿੱਚ ਫੈਲੀਆਂ ਹੋਈਆਂ ਹਨ ਕਿਉਂਕਿ ਪੰਜਾਬੀ ਹਰੇਕ ਮੁਲਕ ਵਿੱਚ ਛਾਏ ਹੋਏ ਹਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਨ ਹੁੰਦਾ ਹੈ, ਜਿਸ ਕਾਰਨ ਵਿਧਾਇਕਾਂ ਉਤੇ ਵੱਡੀ ਜ਼ਿੰਮੇਵਾਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰਾ ਵਿਸ਼ਵ ਸਾਡੇ ਵੱਲ ਵੇਖ ਰਿਹਾ ਹੈ ਅਤੇ ਸਾਰੇ ਮੈਂਬਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਧਾਨ ਸਭਾ ਵਿੱਚ ਬਹਿਸਾਂ ਦੌਰਾਨ ਜ਼ਾਬਤਾ ਬਣਾ ਕੇ ਰੱਖਣ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਵੱਖ-ਵੱਖ ਰੰਗਾਂ ਦਾ ਗੁਲਦਸਤਾ ਸੋਹਣਾ ਅਤੇ ਸੁਹਾਵਣਾ ਜਾਪਦਾ ਹੈ, ਉਸੇ ਤਰ੍ਹਾਂ ਜਮਹੂਰੀ ਢਾਂਚੇ ਵਿਚ ਵਿਰੋਧੀ ਅਤੇ ਸੱਤਾਧਾਰੀ ਬੈਂਚ ਦੋਵੇਂ ਹੀ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਤੇ ਸੱਤਾਧਾਰੀ ਪਾਰਟੀਆਂ ਸਿਹਤਮੰਦ ਜਮਹੂਰੀਅਤ ਦੀ ਅਹਿਮੀਅਤ ਨੂੰ ਦਰਸਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਧਿਰਾਂ ਨੂੰ ਸਦਨ ਵਿਚ ਮਿਆਰੀ ਵਿਚਾਰ-ਚਰਚਾ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਮਾਂ-ਪਿਓ ਨੂੰ ਧੱਕੇ ਮਾਰਨ ਵਾਲੇ ਸਾਵਧਾਨ, ਬਣ ਗਿਆ ਨਵਾਂ ਕਾਨੂੰਨ, ਹੋਵੇਗੀ ਸਖ਼ਤ ਕਾਰਵਾਈ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕਾਂ ਵੱਲੋਂ ਅਸਰਦਾਰ ਢੰਗ ਨਾਲ ਬਹਿਸ ਕਰਨ ਲਈ ਤਿਆਰੀ ਕਰਨੀ ਬਹੁਤ ਜ਼ਰੂਰੀ ਹੈ ਅਤੇ ਸਾਰੇ ਵਿਧਾਇਕਾਂ ਨੂੰ ਸਦਨ ਵਿਚ ਪੂਰੀ ਤਿਆਰੀ ਨਾਲ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕਾਂ ਨੂੰ ਇਕ ਗੱਲ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ ਕਿ ਜਿਨ੍ਹਾਂ ਕੁਰਸੀਆਂ ਉਤੇ ਅੱਜ ਉਹ ਬੈਠੇ ਹੋਏ ਹਨ, ਇਨ੍ਹਾਂ ਕੁਰਸੀਆਂ ਉਤੇ ਉਹ ਮਹਾਨ ਸ਼ਖਸੀਅਤਾਂ ਵੀ ਬੈਠਿਆਂ ਕਰਦੀਆਂ ਸਨ, ਜਿਨ੍ਹਾਂ ਨੇ ਸੂਬੇ ਦੀ ਤਕਦੀਰ ਬਦਲ ਕੇ ਰੱਖ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕਾਂ ਨੂੰ ਨਵੀਂ ਦਿੱਲੀ ਵਿਚ ਸੰਸਦ ਮਿਊਜ਼ੀਅਮ ਦਾ ਦੌਰਾ ਕਰਕੇ ਜਮਹੂਰੀਅਤ ਦੇ ਮਹਾਨ ਵਿਰਸੇ ਬਾਰੇ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਲੋਕ ਸਭਾ ਵਾਂਗ ਇੱਥੇ ਵੀ ਵਿਧਾਇਕਾਂ ਲਈ ਮੈਂਬਰਜ਼ ਰੈਫਰੈਂਸ ਸੇਵਾ ਸ਼ੁਰੂ ਕਰਨ ਦਾ ਸੁਝਾਅ ਦਿੱਤਾ, ਜਿਸ ਨਾਲ ਵਿਧਾਇਕਾਂ ਨੂੰ ਲੋਕਾਂ ਦੇ ਮਸਲੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿਚ ਮਦਦ ਮਿਲੇਗੀ। ਭਗਵੰਤ ਮਾਨ ਨੇ ਵਿਧਾਇਕਾਂ ਨਾਲ ਲੋਕ ਸਭਾ ਵਿਚ ਬਤੌਰ ਸੰਸਦ ਮੈਂਬਰ ਆਪਣੇ ਤਜਰਬੇ ਵੀ ਸਾਂਝੇ ਕੀਤੇ।
Kaumi Insaaf Morcha ਤੋਂ ਆਈ ਵੱਡੀ ਖ਼ਬਰ, ਸਰਕਾਰ ਦੀ ਨਵੀਂ ਸਕੀਮ, Chandigarh ‘ਚ ਐਂਟਰੀ ਔਖੀ| D5 Channel Punjabi
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇ ਵਿਸ਼ੇਸ਼ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਾਲੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਬਹਿਸ ਦੇ ਮਿਆਰ ਅਤੇ ਸਦਨ ਦੀ ਕਾਰਵਾਈ ਵਿਚ ਸੁਧਾਰ ਲਿਆਉਣ ਵਿਚ ਮਦਦਗਾਰ ਸਾਬਤ ਹੋਵੇਗਾ। ਕੁਲਤਾਰ ਸੰਧਵਾਂ ਨੇ ਕਿਹਾ ਕਿ ਇਹ ਸੈਸ਼ਨ ਸਿਰਫ ਵਿਧਾਇਕਾਂ ਲਈ ਹੀ ਨਹੀਂ, ਸਗੋਂ ਸੂਬੇ ਦੇ ਲੋਕਾਂ ਲਈ ਵੀ ਲਾਭਦਾਇਕ ਸਾਬਤ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਦੇ ਨਾਲ-ਨਾਲ ਬਾਕੀ ਵਿਧਾਇਕਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲੀਹੋਂ ਹਟਵਾਂ ਉਪਰਾਲਾ ਭਵਿੱਖ ਵਿਚ ਸੂਬੇ ਲਈ ਵੀ ਲਾਹੇਵੰਦ ਹੋਵੇਗਾ। ਡਾ. ਨਿੱਜਰ ਨੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸੈਸ਼ਨ ਵਿਚ ਮਾਹਿਰ ਵਡਮੁੱਲੇ ਵਿਚਾਰ ਪੇਸ਼ ਕਰਨਗੇ ਅਤੇ ਉਹ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।
Punjab Bulletin : Karnail Singh Panjoli ਦੇ ਬਾਦਲਾਂ ਬਾਰੇ ਵੱਡੇ ਖ਼ੁਲਾਸੇ! | D5 Channel Punjabi
ਆਪਣੇ ਸੰਬੋਧਨ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੁਝਾਅ ਦਿੱਤਾ ਕਿ ਵਿਧਾਇਕਾਂ ਦੇ ਗਰੁੱਪ ਬਣਾ ਕੇ ਉਨ੍ਹਾਂ ਨੂੰ ਕਾਨੂੰਨੀ ਸਹਾਇਕਾਂ ਦੀਆਂ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵਿਧਾਇਕਾਂ ਨੂੰ ਆਪਣੇ ਸਰੋਕਾਰ ਸਦਨ ਵਿਚ ਪੇਸ਼ ਕਰਨ ਲਈ ਲੋੜੀਂਦੇ ਦਸਤਾਵੇਜ਼ ਜਾਂ ਹੋਰ ਸਬੰਧਤ ਜਾਣਕਾਰੀ ਛੇਤੀ ਤੋਂ ਛੇਤੀ ਮਿਲ ਸਕੇਗੀ। ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਇਹ ਸੈਸ਼ਨ ਕਰਵਾਉਣ ਦੀ ਸ਼ਲਾਘਾ ਕਰਦਿਆਂ ਸਦਨ ਦੇ ਉਸਾਰੂ ਕੰਮਕਾਜ ਦੀ ਵਕਾਲਤ ਕੀਤੀ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਸਭ ਦਾ ਧੰਨਵਾਦ ਕੀਤਾ। ਇਸ ਦੌਰਾਨ ਸਪੀਕਰ ਤੇ ਡਿਪਟੀ ਸਪੀਕਰ ਨੇ ਮੁੱਖ ਮੰਤਰੀ ਤੇ ਹੋਰ ਸ਼ਖਸੀਅਤਾਂ ਦਾ ਸਨਮਾਨ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button