Press ReleasePunjabTop News

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ ਦੇ ਹਮ-ਜਮਾਤੀਆਂ ਨਾਲ ਮਿਲਣੀ

ਸੰਧਵਾਂ ਵੱਲੋਂ ਆਪਣੇ ਹਮ-ਜਮਾਤੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ (ਕਰਨਾਟਿਕ) ਦੇ ਆਪਣੇ ਹਮ-ਜਮਾਤੀਆਂ ਨਾਲ  ਕਾਲਜ ਦੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਕੈਨੇਡਾ ਦੇ ਦੌਰੇ ’ਤੇ ਗਏ ਸ੍ਰੀ ਸੰਧਵਾਂ ਨੇ ਬੀਤੀ ਸ਼ਾਮ ਆਪਣੇ ਹਮ-ਜਮਾਤੀਆਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨਾਂ ਨੇ ਵਿਦਿਆਰਥੀ ਜੀਵਨ ਅਤੇ ਵਿਦਿਆਰਥੀ ਸੰਘਰਸ਼ਾਂ ਦੀਆ ਪੁਰਾਣੀਆਂ ਯਾਦਾਂ ਤਾਜੀਆਂ ਕੀਤੀਆਂ। ਵਿਦਿਆਰਥੀਆਂ ਦੀ ਇਸ ਮਹਿਫ਼ਲ ਦੌਰਾਨ ਭਾਵਨਾਤਮਿਕ ਸਾਂਝ ਭਾਰੂ ਰਹੀ।
ਇਸ ਦੌਰਾਨ ਸ੍ਰੀ ਸੰਧਵਾਂ ਨੇ ਸੂਬੇ ਦੀ ਸ਼ਾਨ ਬਹਾਲ ਕਰਨ ਤੇ ਇਸ ਨੂੰ ਮੁੜ ‘ਰੰਗਲਾ ਪੰਜਾਬ’ ਬਨਾਉਣ ਲਈ ਆਪਣੇ ਸਾਥੀਆਂ ਦੇ ਸੁਝਾਅ ਮੰਗੇ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਅਪੀਲ ਕੀਤੀ। ਸ੍ਰੀ ਸੰਧਵਾਂ ਨੇ ਕਿਹਾ ਕਿ ਉਨਾਂ ਕੋਲ ਇੰਜੀਨੀਅਰਿੰਗ ਦੀ ਅਹਿਮ ਪੜਾਈ ਕਰਨ ਅਤੇ ਉਸ ਤੋਂ ਬਾਅਦ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਦਾ ਵੱਡਾ ਤਜਰਬਾ ਹੈ ਅਤੇ ਇਸ ਤਜਰਬੇ ਦਾ ਲਾਜ਼ਮੀ ਤੌਰ ’ਤੇ ਪੰਜਾਬ ਨੂੰ ਫਾਇਦਾ ਹੋਣਾ ਚਾਹੀਦਾ ਹੈ। ਪੰਜਾਬੀ ਹੋਣ ਦੇ ਨਾਤੇ ਉਨਾਂ ਦੀ ਜ਼ਿੰਮੇਂਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ। ਸ੍ਰੀ ਸੰਧਵਾਂ ਦੇ ਕੈਨੇਡਾ ਵਿੱਚ ਵੱਸਦੇ ਹਮ-ਜਮਾਤੀਆਂ ਨੇ ਉਨਾਂ ਦਾ ਕੈਨੇਡਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨਾਂ ਨੇ ਸੂਬੇ ਦੇ ਵਿਕਾਸ ਵਿੱਚ ਹਰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਸ੍ਰੀ ਸੰਧਵਾਂ ਨੇ ਕਿਹਾ ਕਿ ਉਨਾਂ ਨੂੰ ਆਪਣੇ ਹਮ-ਜਮਾਤੀਆਂ ਨਾਲ ਮਿਲ ਕੇ ਬਹੁਤ ਵਧੀਆ ਲੱਗਾ ਅਤੇ ਉਹ ਹੁਣ ਲਗਾਤਾਰ ਆਪਣੇ ਸਾਥੀਆਂ ਨੂੰ ਮਿਲਦੇ ਰਹਿਣਗੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button